ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ.ਆਈ.ਆਰ. ਦਰਜ
ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ. ਆਈ.
ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਨ੍ਹਾਂ ਦੀ ਲੜਕੀ ਨਾਲ ਕਿਸੇ ਨਾਮਾਲੂਮ ਵਿਅਕਤੀ ਨੇ ਜਬਰ ਜਨਾਹ ਕੀਤਾ ਹੈ। ਬੱਚੀ ਡਰੀ ਹੋਈ ਹੈ। ਜੋ ਕਿ ਕੁੱਝ ਦੱਸਣ ਦੀ ਹਾਲਤ ਵਿਚ ਨਹੀਂ ਹੈ। ਪੁਲਿਸ ਕਾਰਵਾਈ ਅਨੁਸਾਰ ਪੀੜਤ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜ਼ੀਰੋ ਐਫ.ਆਈ.ਆਰ. ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਜਸਪ੍ਰੀਤ ਕੌਰ ਹਨ।