26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਦਾ ਮਕਸਦ ਸੂਬੇ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣਾ - ਰਾਹੀ ਫ਼ੌਜੀ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਗੱਠਜੋੜ ਦਾ ਮਕਸਦ ਸੱਤਾ ਹਾਸਲ ਕਰਨਾ ਹੀ ਨਹੀਂ, ਸਗੋਂ ਪੰਜਾਬ ਦੀ ਭਾਈਚਾਰਕ ਸਾਂਝ ਦੀ ਰਾਖੀ, ਨਸ਼ਾ ਮੁਕਤੀ ਅਤੇ ਸੂਬੇ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣਾ ਵੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਭਾਜਪਾ ਦੇ ਹਲਕਾ ਇੰਚਾਰਜ ਧਰਮ ਸਿੰਘ ਫ਼ੌਜੀ ਨੇ ਸਮੂਹ ਵਰਕਰਾਂ ਸਮੇਤ ਗੱਠਜੋੜ ਹੋਣ ਦੀ ਖ਼ੁਸ਼ੀ ’ਚ ਲੱਡੂ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਗੱਠਜੋੜ ਦਾ ਮਕਸਦ ਸੱਤਾ ਹਾਸਲ ਕਰਨਾ ਹੀ ਨਹੀਂ, ਸਗੋਂ ਪੰਜਾਬ ਦੀ ਭਾਈਚਾਰਕ ਸਾਂਝ ਦੀ ਰਾਖੀ, ਨਸ਼ਾ ਮੁਕਤੀ ਅਤੇ ਸੂਬੇ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣਾ ਵੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਭਾਜਪਾ ਦੇ ਹਲਕਾ ਇੰਚਾਰਜ ਧਰਮ ਸਿੰਘ ਫ਼ੌਜੀ ਨੇ ਸਮੂਹ ਵਰਕਰਾਂ ਸਮੇਤ ਗੱਠਜੋੜ ਹੋਣ ਦੀ ਖ਼ੁਸ਼ੀ ’ਚ ਲੱਡੂ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਇਸ ਫ਼ੈਸਲੇ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੋਵੇਂ ਪਾਰਟੀਆਂ ਮਿਲ ਕੇ ਮਜ਼ਬੂਤੀ ਨਾਲ ਚੋਣ ਮੈਦਾਨ ’ਚ ਉੱਤਰਨਗੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਣੀ ਇਹ ਸਾਂਝ ਹਿੰਦੂ-ਸਿੱਖ ਭਾਈਚਾਰੇ ਦੀ ਏਕਤਾ ਅਤੇ ਪੰਜਾਬ ਦੀ ਸਦੀਆਂ ਪੁਰਾਣੀ ਸਾਂਝੀਵਾਲਤਾ ਦਾ ਪ੍ਰਤੀਕ ਹੈ। ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿਚ ਅਮਨ-ਸ਼ਾਂਤੀ ਦੀ ਗਾਰੰਟੀ ਬਣਨ ਦੇ ਨਾਲ-ਨਾਲ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਉਣ ਲਈ ਯਤਨਸ਼ੀਲ ਰਹੇਗਾ ਅਤੇ ਸਮੂਹ ਪੰਜਾਬੀਆਂ ਦੀ ਸਾਂਝੀ ਆਵਾਜ਼ ਬਣੇਗਾ ਅਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਕੰਮ ਕਰੇਗਾ। ਇਸ ਮੌਕੇ ਅਕਾਲੀ ਭਾਜਪਾ ਗੱਠਜੋੜ ਦੇ ਨੁਮਾਇੰਦੇ ਮੰਡਲ ਪ੍ਰਧਾਨ ਅਸ਼ਵਨੀ ਕੁਮਾਰ ਬਹਾਵਲਪੁਰੀਆ, ਜ਼ਿਲ੍ਹਾ ਜਰਨਲ ਸਕੱਤਰ ਸੋਮਨਾਥ ਸ਼ਰਮਾ, ਹਰੀਸ਼ ਚੰਦਰ ਗੋਸ਼ਾ, ਹਰਜਿੰਦਰ ਸਿੰਘ ਪਾਲੀ, ਲੱਕੀ ਭੱਟਾ, ਮਿਸਤਰੀ ਬਲਜਿੰਦਰ ਸਿੰਘ, ਪਰੈਟੀ ਭਾਰਤੀ, ਵਿਨੋਦ ਕਾਲਾ, ਕੌਂਸਲਰ ਗੁਰਮੀਤ ਸਿੰਘ ਰੋੜ, ਐਸ. ਕੁਮਾਰ, ਗੁਰਮੇਲ ਸਿੰਘ, ਬੇਅੰਤ ਮਾਂਗਟ, ਗੁਲਾਬ ਕਾਲਾ, ਸੁਰਿੰਦਰ ਖੱਟਰ, ਗੋਗੀ ਮਹੰਤ, ਡਾਕਟਰ ਰਾਮ, ਗੁਰਦੀਪ ਸਿੰਘ ਚੱਠਾ, ਬਿੱਟੂ ਬਰਾੜ, ਗੋਲਡੀ ਮਿੱਤਲ, ਕਰਨ ਮਿੱਤਲ, ਅਨੁਭਵ ਗੁਪਤਾ, ਪੰਕਜ ਕੁਮਾਰ, ਮੰਡਲ ਪ੍ਰਧਾਨ ਜਗਤਾਰ ਸਿੰਘ ਰੂੜੇਕੇ, ਕੇਵਲ ਸਿੰਘ, ਸਤਪਾਲ ਸ਼ਰਮਾ ਤਾਜੋ, ਆਲੋਕ ਮਿੱਤਲ, ਲੀਲਾ ਸਿੰਘ ਰੂੜੇਕੇ, ਪੱਪੂ ਰਾਮ ਐਸ.ਸੀ ਮੋਰਚਾ ਪ੍ਰਧਾਨ, ਹਰਦਿਆਲ ਰਾਮ, ਪੰਡਤ ਸ਼ਾਦੀ ਰਾਮ, ਕਰਮਜੀਤ ਸਿੰਘ ਪੋਹਲਾ, ਵਨੀਤ ਕੁਮਾਰ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੇਖਕ ਕਮਲ ਧਰਮਸੋਤ ਦੀ ਪਲੇਠੀ ਪੁਸਤਕ ‘ਵੱਖਰੇ ਰਾਹਾਂ ਦੇ ਪਾਂਧੀ’ ’ਤੇ ਕੀਤੀ ਵਿਸ਼ੇਸ਼ ਚਰਚਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ
Ad Position 24