ਮੋਗਾ ਰੈਲੀ ਲਈ ਲਹਿਰਾ ਹਲਕੇ ਦੇ ਵਰਕਰਾਂ ’ਚ ਭਾਰੀ ਉਤਸ਼ਾਹ-ਐਡਵੋਕੇਟ ਢੀਂਡਸਾ
ਮੂਨਕ, 25 ਨਵੰਬਰ (ਪ੍ਰਵੀਨ ਮਦਾਨ)-ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਲਈ ਲਹਿਰਾ ਹਲਕੇ ਦੇ ਪਾਰਟੀ ਵਰਕਰਾਂ ਵ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਦੇ ਸੀਨੀਅਰ ਆਗੂ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਪ
ਪਿੰਡ ਦੇਹਲਾ ਸਿਹਾਂ ਵਿਖੇ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
26-11-2026
ਮੂਨਕ, 25 ਨਵੰਬਰ (ਪ੍ਰਵੀਨ ਮਦਾਨ)-ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਲਈ ਲਹਿਰਾ ਹਲਕੇ ਦੇ ਪਾਰਟੀ ਵਰਕਰਾਂ ਵ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਦੇ ਸੀਨੀਅਰ ਆਗੂ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਪਹੁੰਚ ਰਹੀ ਹੈ। ਰੈਲੀ ਵਿੱਚ ਜਾਣ ਲਈ ਪਾਰਟੀ ਵਲੋਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਦੇ ਵਰਕਰ ਰੈਲੀ ਵਿੱਚ ਸ਼ਮੂਲੀਅਤ ਲਈ ਤਿਆਰ ਹਨ। ਕਰਤਾਰਪੁਰ ਲਾਂਘੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ਤੋਂ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਲਈ ਖੋਲ੍ਹਿਆ ਜਾਵੇ, ਤਾਂ ਜੋ ਸਿੱਖ ਸੰਗਤ ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰ ਸਕੇ। ਇਸ ਸਮੇ ਉਨ੍ਹਾਂ ਨਾਲ ਹੋਰ ਵਰਕਰ ਮੌਜੂਦ ਸਨ।