26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਤਪਾ ਮੰਡੀ, 26 ਨਵੰਬਰ (ਵਿਜੇ ਸ਼ਰਮਾ)–ਨੇੜਲੇ ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮੌਕੇ ਦਾ ਦ੍ਰਿਸ਼। ਤਸਵੀਰ : ਵਿਜੇ ਸ਼ਰਮਾ 27-11-2026
ਤਪਾ ਮੰਡੀ, 26 ਨਵੰਬਰ (ਵਿਜੇ ਸ਼ਰਮਾ)–ਨੇੜਲੇ ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਸਮਾਨਤਾ, ਆਜ਼ਾਦੀ ਅਤੇ ਨਿਆਂ ਦਾ ਅਧਿਕਾਰ ਪ੍ਰਦਾਨ ਕਰਦਾ ਹੈ। ਸੰਵਿਧਾਨ ਦੀ ਧਾਰਾ 14 ਸਾਰੇ ਨਾਗਰਿਕਾਂ ਨੂੰ ਕਾਨੂੰਨ ਦੀ ਨਜ਼ਰ ਵਿਚ ਬਰਾਬਰ ਮੰਨਦੀ ਹੈ, ਜਦਕਿ ਧਾਰਾ 15 ਕਿਸੇ ਵੀ ਆਧਾਰ ’ਤੇ ਵਿਤਕਰੇ ਦੀ ਮਨਾਹੀ ਕਰਦੀ ਹੈ। ਇਸ ਦੇ ਨਾਲ ਹੀ ਧਾਰਾ 21 ਹਰ ਵਿਅਕਤੀ ਦੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ਦੀ ਰੱਖਿਆ ਕਰਦੀ ਹੈ। ਵਿਦਿਆਰਥੀਆਂ ਨੂੰ ਸੰਵਿਧਾਨ ਦਾ ਸਤਿਕਾਰ ਕਰਨ, ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਪਰਮਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਝੁੱਗੀਆਂ ’ਚ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਰਸਾਤੀ ਲਾਈਨ ਨੂੰ ਚਾਲੂ ਕਰਨ ਤੇ ਦੋਵੇਂ ਡਿਸਪੋਜ਼ਲ ਮੋਟਰਾਂ ਤੱਕ ਹਾਟ ਲਾਈਨ ਪਾਉਣ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ- ਧਾ...
Ad Position 24