26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਝੁੱਗੀਆਂ ’ਚ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਸ਼ਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਦੇ ਨੇੜੇ ਸਥਾਪਤ ਸਪੇਰਿਆਂ ਦੀਆਂ ਝੁੱਗੀਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵੀ ਭਾਨ ਸਿੰਘ ਜੱਸੀ (ਜੱਸੀ ਪੇਦਨੀ) ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਜੀ ਨੇ ਰਾਜੇ ਮਲਕ ਭਾਗੋ ਦੀ ਪ੍ਰਵਾਹ ਨਾ ਕਰਦਿਆਂ ਗ਼ਰੀਬ ਕਿਰਤੀ ਭਾਈ ਲਾਲੋ ਨੂੰ ਆਪਣੀ ਗਲਵੱਕੜੀ ਵਿਚ ਲੈਂਦਿਆਂ ਉਸ ਦੇ ਘਰ ਦਾ ਰੁੱਖਾ ਮਿੱਸਾ ਪ੍ਰਸ਼ਾਦਾ ਛੱਕ ਕੇ ਰਾਜ ਸਤਾ, ਧਨ ਦੌਲਤ ਅਤੇ ਉੱਚੀ ਜਾਤੀ ਦਾ ਹੰਕਾਰ ਕਰਨ ਵਾਲੇ ਲੋਕਾਂ ਨੂੰ ਦੱਸਿਆ ਕਿ ਇਨਸਾਨੀਅਤ ਦਾ ਧਰਮ ਸਭ ਤੋਂ ਵੱਡਾ ਧਰਮ ਹੈ।

Ad Position 21
No active advertisement
ਅਜੀਤ ਡੈਸਕ 27-11-2026
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)- ਸ਼ਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਦੇ ਨੇੜੇ ਸਥਾਪਤ ਸਪੇਰਿਆਂ ਦੀਆਂ ਝੁੱਗੀਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵੀ ਭਾਨ ਸਿੰਘ ਜੱਸੀ (ਜੱਸੀ ਪੇਦਨੀ) ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਜੀ ਨੇ ਰਾਜੇ ਮਲਕ ਭਾਗੋ ਦੀ ਪ੍ਰਵਾਹ ਨਾ ਕਰਦਿਆਂ ਗ਼ਰੀਬ ਕਿਰਤੀ ਭਾਈ ਲਾਲੋ ਨੂੰ ਆਪਣੀ ਗਲਵੱਕੜੀ ਵਿਚ ਲੈਂਦਿਆਂ ਉਸ ਦੇ ਘਰ ਦਾ ਰੁੱਖਾ ਮਿੱਸਾ ਪ੍ਰਸ਼ਾਦਾ ਛੱਕ ਕੇ ਰਾਜ ਸਤਾ, ਧਨ ਦੌਲਤ ਅਤੇ ਉੱਚੀ ਜਾਤੀ ਦਾ ਹੰਕਾਰ ਕਰਨ ਵਾਲੇ ਲੋਕਾਂ ਨੂੰ ਦੱਸਿਆ ਕਿ ਇਨਸਾਨੀਅਤ ਦਾ ਧਰਮ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਅੱਜ ਦੁਨੀਆਂ ਭਰ ਵਿਚ ਵੱਸਦੇ ਵੱਡੀ ਗਿਣਤੀ ਵਿਚ ਸਿੱਖ ਗੁਰੂ ਸਾਹਿਬ ਦੇ ਮਹਾਨ ਇਨਸਾਨੀਅਤ ਅਤੇ ਗ਼ਰੀਬ ਪੱਖੀ ਫ਼ਲਸਫ਼ੇ ਤੋਂ ਕੋਹਾਂ ਦੂਰ ਜਾ ਚੁੱਕੇ ਹਨ ਜਿਸ ਕਾਰਨ ਪੰਜਾਬ ਜਾਂ ਵਿਦੇਸ਼ਾਂ ਵਿਚ-ਵਿਚ ਥਾਂ-ਥਾਂ ਡੇਰੇ ਖੋਲ ਕੇ ਪਾਖੰਡਵਾਦ ਭੇਖਾਧਾਰੀ ਬਾਬਿਆਂ ਨੇ ਅਨਪੜ੍ਹਾਂ ਤੋਂ ਲੈ ਕੇ ਪੜ੍ਹੇ ਲਿਖੇ ਜਾਂ ਫਿਰ ਅੰਧਵਿਸ਼ਵਾਸਾਂ ਦੇ ਚੱਕਰਵਿਊ ਵਿਚ ਘਿਰੇ ਲੋਕਾਂ ਨੂੰ ਗੁਮਰਾਹ ਕਰਨਾ ਜਾਰੀ ਰੱਖਿਆ ਹੋਇਆ ਹੈ। ਸਮਾਗਮ ਦੌਰਾਨ ਝੁੱਗੀਆਂ ਵਿਚ ਰਹਿਣ ਵਾਲੇ ਬੱਚਿਆਂ ਨੂੰ ਪੜ੍ਹਨ ਸਮਗਰੀ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸਕੂਲਾਂ-ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹਦੇ ਝੁੱਗੀਆਂ ਵਿਚ ਰਹਿੰਦੇ ਜੋਗੀਨਾਥਾਂ ਦੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
Ad Position 24