26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ਿਲ੍ਹੇ ’ਚ ਅੱਜ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡਰਿੱਲ

ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿਚ ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਿਤੀ 27 ਨਵੰਬਰ ਨੂੰ ਰਾਤ 8 ਵਜੇ ਤੋਂ 8:15 ਵਜੇ ਤੱਕ ਬਰਨਾਲਾ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ। ਜਿਸ ਤਹਿਤ ਇਹ ਅਭਿਆਸ ਅਰੁਣ ਮੈਮੋਰੀਅਲ ਹਾਲ, ਸੰਘੇੜਾ ਰੋਡ, ਬਰਨਾਲਾ ਵਿਖੇ ਏਅਰ ਰੇਡ ਚੇਤਾਵਨੀ ਤੇ ਬਲੈਕਆਊਟ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਜਾਵੇਗਾ।

Ad Position 21
No active advertisement
ਅਰੁਣ ਮੈਮੋਰੀਅਲ ਹਾਲ, ਸੰਘੇੜਾ ਰੋਡ ਵਿਖੇ ਹੋਵੇਗਾ ਬਲੈਕਆਊਟ ਸੰਬੰਧੀ ਅਭਿਆਸ 27-11-2026
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿਚ ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਿਤੀ 27 ਨਵੰਬਰ ਨੂੰ ਰਾਤ 8 ਵਜੇ ਤੋਂ 8:15 ਵਜੇ ਤੱਕ ਬਰਨਾਲਾ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ। ਜਿਸ ਤਹਿਤ ਇਹ ਅਭਿਆਸ ਅਰੁਣ ਮੈਮੋਰੀਅਲ ਹਾਲ, ਸੰਘੇੜਾ ਰੋਡ, ਬਰਨਾਲਾ ਵਿਖੇ ਏਅਰ ਰੇਡ ਚੇਤਾਵਨੀ ਤੇ ਬਲੈਕਆਊਟ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਜਾਵੇਗਾ। ਇਸ ਸਬੰਧੀ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਮੋਦੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਅਭਿਆਸ ਡੀ.ਜੀ.ਪੀ. -ਕਮ-ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ, ਸਿਵਲ ਡਿਫੈਂਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੀ ਸ਼ੁਰੂਆਤ ਰਾਤ 8 ਵਜੇ ਸਾਇਰਨ ਵਜਾ ਕੇ ਕੀਤੀ ਜਾਵੇਗੀ। ਸਾਇਰਨ ਵੱਜਣ ਉਪਰੰਤ ਰਾਤ 8:15 ਵਜੇ ਤੱਕ ਨਿਰਧਾਰਤ ਖੇਤਰ ਵਿਚ ਬਲੈਕਆਊਟ ਦੀ ਸਥਿਤੀ ਬਣਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ 15 ਮਿੰਟ ਦੇ ਅਭਿਆਸ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ ਅਤੇ ਆਮ ਜਨਤਾ ਨੂੰ ਸਿਰਫ਼ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਹੈ। ਇਸ ਅਭਿਆਸ ਵਿਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਪੁਲਿਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਸੀ.ਸੀ. ਸਮੇਤ ਵੱਖ-ਵੱਖ ਏਜੰਸੀਆਂ ਦੀਆਂ ਟੀਮਾਂ ਸ਼ਮੂਲੀਅਤ ਕਰਨਗੀਆਂ। ਇਸ ਦੌਰਾਨ ਐਮਰਜੈਂਸੀ ਦੀ ਕਾਲਪਨਿਕ ਸਥਿਤੀ ਪੈਦਾ ਕਰ ਕੇ ਬਚਾਅ ਕਾਰਜਾਂ, ਤੁਰੰਤ ਕਾਰਵਾਈ, ਸੰਚਾਰ ਪ੍ਰਣਾਲੀ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ ਕੀਤੀ ਜਾਵੇਗੀ। ਉਨ੍ਹਾਂ ਸੰਘੇੜਾ ਰੋਡ ਅਤੇ ਆਸ-ਪਾਸ ਦੇ ਖੇਤਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 27 ਨਵੰਬਰ ਨੂੰ ਰਾਤ 8 ਵਜੇ ਵੱਜਣ ਵਾਲੇ ਸਾਇਰਨ ਨੂੰ ਕਿਸੇ ਅਸਲ ਖ਼ਤਰੇ ਦੀ ਚੇਤਾਵਨੀ ਨਾ ਸਮਝਣ ਅਤੇ ਘਬਰਾਹਟ ਵਿਚ ਨਾ ਆਉਣ। ਇਹ ਇੱਕ ਪਹਿਲਾਂ ਤੋਂ ਨਿਰਧਾਰਤ ਅਭਿਆਸ ਹੈ, ਜਿਸ ਦਾ ਮਕਸਦ ਕਿਸੇ ਵੀ ਅਣਸੁਖਾਵੀਂ ਸਥਿਤੀ ਸਮੇਂ ਜਾਨ-ਮਾਲ ਦੀ ਸੁਰੱਖਿਆ ਲਈ ਪ੍ਰਸ਼ਾਸਨਿਕ ਤਿਆਰੀਆਂ ਨੂੰ ਪਰਖਣਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਅਭਿਆਸ ਨੂੰ ਸਫ਼ਲ ਬਣਾਉਣ ਵਿਚ ਪੂਰਨ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਗੱਠਜੋੜ ਉਪਰੰਤ ਅਕਾਲੀ-ਭਾਜਪਾ ਆਗੂਆਂ ਦੀ ਸਾਂਝੀ ਮੀਟਿੰਗ ਹੋਈ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਬਰਨਾਲਾ ਹਲਕੇ ਦੇ ਸੰਭਾਵੀ ਉਮੀਦਵਾਰਾਂ ਦੀਆਂ ਵਧਾਈਆਂ ਸਿਆਸੀ ਧੜਕਣਾਂ, ਟਿਕਟ ਆਵੇਗੀ ਕਿਸ ਦੇ ਹਿ...
Ad Position 24