26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਰੈਲੀ ਤੇ ਸੜਕਾਂ ’ਤੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ‘ਆਪ’ ਸਰਕਾਰ ਨੂੰ ਘੇਰਿਆ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਬਰਨਾਲਾ ਵਲੋਂ ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਅਤੇ ਸਮਾਰਟ ਰਾਸ਼ਨ ਕਾਰਡ ਵੰਡ ਸਮਾਗਮ ਨੂੰ ਲੈ ਕੇ ਸੜਕਾਂ ’ਤੇ ਕੀਤੀ ਗਈ ਭਾਰੀ ਇਸ਼ਤਿਹਾਰਬਾਜ਼ੀ ਅਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ’ਤੇ ਤਿੱਖਾ ਤੰਜ ਕੱਸਿਆ ਹੈ। ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਜਨਤਾ ਦੇ ਟੈਕਸ ਦੇ ਪੈਸੇ ਦੀ ਸ਼ਰੇ੍ਹਆਮ ਦੁਰਵਰਤੋਂ ਕਰ ਰਹੀ ਹੈ।

Ad Position 21
No active advertisement
ਪਿੰਡ ਚੀਮਾ ਵਿਖੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਗੱਲਬਾਤ ਕਰਨ ਉਪਰੰਤ। ਤਸਵੀਰ : ਸੋਨੀ ਚੀਮਾ 27-11-2026
ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਬਰਨਾਲਾ ਵਲੋਂ ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਅਤੇ ਸਮਾਰਟ ਰਾਸ਼ਨ ਕਾਰਡ ਵੰਡ ਸਮਾਗਮ ਨੂੰ ਲੈ ਕੇ ਸੜਕਾਂ ’ਤੇ ਕੀਤੀ ਗਈ ਭਾਰੀ ਇਸ਼ਤਿਹਾਰਬਾਜ਼ੀ ਅਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ’ਤੇ ਤਿੱਖਾ ਤੰਜ ਕੱਸਿਆ ਹੈ। ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਜਨਤਾ ਦੇ ਟੈਕਸ ਦੇ ਪੈਸੇ ਦੀ ਸ਼ਰੇ੍ਹਆਮ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਸੂਬੇ ਦਾ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀ ਹੈ ਅਤੇ ਦੂਜੇ ਪਾਸੇ ਆਪਣੀ ਸਿਆਸੀ ਰੈਲੀ ਨੂੰ ਸਫਲ ਬਣਾਉਣ ਲਈ ਪੂਰੇ ਪੰਜਾਬ ਦੀਆਂ ਸੜਕਾਂ ’ਤੇ ਵੱਡੇ-ਵੱਡੇ ਹੋਰਡਿੰਗਜ਼ ਤੇ ਇਸ਼ਤਿਹਾਰ ਲਗਾ ਕੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਝੂਠੇ ਪ੍ਰਚਾਰ ਦੇ ਸਹਾਰੇ ਚੱਲ ਰਹੀ ਹੈ। ਅੱਜ ਮੋਗਾ ਵਿਖੇ ਕਾਰਡ ਵੰਡਣ ਦੇ ਨਾਂ ’ਤੇ ਜੋ ਸਿਆਸੀ ਇਕੱਠ ਕੀਤਾ ਜਾ ਰਿਹਾ ਹੈ, ਉਸ ਲਈ ਪੂਰੇ ਸੂਬੇ ਦੀਆਂ ਸੜਕਾਂ ਨੂੰ ਇਸ਼ਤਿਹਾਰਾਂ ਨਾਲ ਭਰ ਦਿੱਤਾ ਗਿਆ ਹੈ। ਸਰਕਾਰੀ ਖ਼ਜ਼ਾਨੇ ਦਾ ਪੈਸਾ ਲੋਕਾਂ ਦੀ ਭਲਾਈ ਦੀ ਬਜਾਏ ਪਾਰਟੀ ਦੇ ਪ੍ਰਚਾਰ ’ਤੇ ਉਡਾਇਆ ਜਾ ਰਿਹਾ ਹੈ। ਪੰਜਾਬ ਦੇ ਲੋਕ ਹੁਣ ਇਸ ਇਸ਼ਤਿਹਾਰੀ ਸਰਕਾਰ ਦੀ ਅਸਲੀਅਤ ਪਛਾਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਹਿਸਾਬ ਜ਼ਰੂਰ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ’ਤੇ ਲੱਗੇ ਬੇਲੋੜੇ ਹੋਰਡਿੰਗਜ਼ ਕਾਰਨ ਆਵਾਜਾਈ ਵਿਚ ਵੀ ਵਿਘਨ ਪੈ ਰਿਹਾ ਹੈ ਅਤੇ ਟਰੈਫ਼ਿਕ ਰੂਟ ਬਦਲਣ ਕਾਰਨ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਆਗੂ ਨੇ ਮੰਗ ਕੀਤੀ ਕਿ ਇਸ ਰੈਲੀ ਅਤੇ ਇਸ਼ਤਿਹਾਰਬਾਜ਼ੀ ’ਤੇ ਹੋਏ ਸਾਰੇ ਖ਼ਰਚੇ ਦਾ ਹਿਸਾਬ ਜਨਤਕ ਕੀਤਾ ਜਾਵੇ ਅਤੇ ਇਹ ਪੈਸਾ ਸਰਕਾਰੀ ਖ਼ਜ਼ਾਨੇ ਦੀ ਬਜਾਏ ਆਮ ਆਦਮੀ ਪਾਰਟੀ ਦੇ ਪਾਰਟੀ ਫ਼ੰਡ ਵਿਚੋਂ ਵਸੂਲਿਆ ਜਾਵੇ। ਇਸ ਮੌਕੇ ਗੁਰਪ੍ਰੀਤ ਸਿੰਘ ਚੀਮਾ, ਚੰਦ ਸਿੰਘ ਮਾਨਾ ਪਿੰਡੀ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਖੌਤੀ ਬਦਲਾਅ ਤੋਂ ਦੁਖੀ ਪੰਜਾਬ ਦੇ ਲੋਕ ਹੁਣ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲ ਦੇਖ ਰਹੇ ਹਨ- ਅਵਤਾਰ ਸਿੰਘ ਰਾਏਸਰ ਅਗਲੀ ਖ਼ਬਰ ਅਕਾਲੀ-ਭਾਜਪਾ ਦਲ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ- ਰਾਜੂ ਚੌਧਰੀ,...
Ad Position 24