27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ 30 ਨਵੰਬਰ ਨੂੰ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਇਤਿਹਾਸ ਸਿਰਜੇਗੀ-ਬੇਅੰਤ ਕੌਰ ਖਹਿਰਾ

ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੀਆਂ ਔਰਤਾਂ ਨੂੰ ਦਰਪੇਸ਼ ਮੁਸ਼ਕਲਾਂ, ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਸੂਬਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ 30 ਨਵੰਬਰ ਨੂੰ ਹਲਕਾ ਮਹਿਲ ਕਲਾਂ ਵਿਖੇ ਵਿਸ਼ਾਲ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਇਸਤਰੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਹੋਣ ਵਾਲੀ ਇਹ ਰੈਲੀ ਇਤਿਹਾਸ ਸਿਰਜੇਗੀ।

Ad Position 21
No active advertisement
ਬੇਅੰਤ ਕੌਰ ਖਹਿਰਾ 28-11-2026
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੀਆਂ ਔਰਤਾਂ ਨੂੰ ਦਰਪੇਸ਼ ਮੁਸ਼ਕਲਾਂ, ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਸੂਬਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ 30 ਨਵੰਬਰ ਨੂੰ ਹਲਕਾ ਮਹਿਲ ਕਲਾਂ ਵਿਖੇ ਵਿਸ਼ਾਲ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਇਸਤਰੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਹੋਣ ਵਾਲੀ ਇਹ ਰੈਲੀ ਇਤਿਹਾਸ ਸਿਰਜੇਗੀ। ਬੀਬੀ ਬੇਅੰਤ ਕੌਰ ਖਹਿਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਨਸ਼ਿਆਂ ਦਾ ਵਪਾਰ ਇੰਨਾ ਵਧ ਗਿਆ ਹੈ ਕਿ ਹੁਣ ਘਰਾਂ ਦੀਆਂ ਧੀਆਂ-ਭੈਣਾਂ ਵੀ ਇਸ ਦੀ ਲਪੇਟ ਵਿਚ ਆ ਰਹੀਆਂ ਹਨ, ਜੋ ਕਿ ਪੰਜਾਬ ਲਈ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸ਼ੁਰੂ ਕੀਤੀ ਗਈ ’ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਨੂੰ ਪੂਰੇ ਪੰਜਾਬ ਵਿਚ ਮਾਵਾਂ-ਭੈਣਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਦੀ ਰੈਲੀ ਨੂੰ ਲੈ ਕੇ ਹਲਕੇ ਦੀਆਂ ਬੀਬੀਆਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ 30 ਨਵੰਬਰ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਔਰਤਾਂ ਦੇ ਵੱਡੇ ਕਾਫ਼ਲੇ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਬੀਬੀ ਖਹਿਰਾ ਨੇ ਸਮੂਹ ਇਲਾਕਾ ਨਿਵਾਸੀਆਂ, ਖ਼ਾਸ ਕਰ ਕੇ ਮਾਵਾਂ, ਭੈਣਾਂ ਅਤੇ ਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇਸ ਰੈਲੀ ਵਿਚ ਵੱਧ-ਚੜ੍ਹ ਕੇ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਅਹਿਮਦਗੜ੍ਹ ’ਚ ਕਾਂਗਰਸ ਨੂੰ ਮਿਲਿਆ ਹੁਲਾਰਾ, ਗੁਰਿੰਦਰ ਸਿੰਘ ਪਰਿਵਾਰ ਸਮੇਤ ਪਾਰਟੀ ’ਚ ਸ਼ਾਮਿਲ
Ad Position 24