ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਨਵਜੋਤ ਕੌਰ ਕਲਾਸ ਅੱਠਵੀਂ ਨੇ ਕਿੱਕ ਬਾਕਸਿੰਗ ਵਿਚ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦੇ ਦਮ ’ਤੇ ਰਾਜ ਪੱਧਰ ’ਤੇ ਮੈਡਲ ਜਿੱਤਿਆ।
ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਨਵਜੋਤ ਕੌਰ ਕਲਾਸ ਅੱਠਵੀਂ ਨੇ ਕਿੱਕ ਬਾਕਸਿੰਗ ਵਿਚ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦੇ ਦਮ ’ਤੇ ਰਾਜ ਪੱਧਰ ’ਤੇ ਮੈਡਲ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ। ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ, ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਪਿਆਂ ਤੇ ਕੋਚਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਅਵਤਾਰ ਸਿੰਘ ਗੋਗੀ ਭੱਠਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।