ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਰਾਏ ਦੀ ਸਰਪ੍ਰਸਤੀ ਹੇਠ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਸਾਲਾਨਾ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸਿਮਰਦੀਪ ਸਿੰਘ ਸਿੱਧੂ (ਡੀ.
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਰਾਏ ਦੀ ਸਰਪ੍ਰਸਤੀ ਹੇਠ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਸਾਲਾਨਾ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸਿਮਰਦੀਪ ਸਿੰਘ ਸਿੱਧੂ (ਡੀ.ਐੱਮ.ਸਪੋਰਟਸ, ਬਰਨਾਲਾ) ਅਤੇ ਸੰਸਥਾ ਦੇ ਚੇਅਰਮੈਨ ਵਲੋਂ ਗ਼ੁਬਾਰੇ ਛੱਡ ਕੇ ਅਤੇ ਮਾਰਚ ਪਾਸਟ ਦੀ ਸਲਾਮੀ ਲੈ ਕੇ ਕੀਤੀ ਗਈ। ਮਾਰਚ ਪਾਸਟ ਦੌਰਾਨ ਜੀਪ ਅਤੇ ਬੁਲਟ ਮੋਟਰਸਾਈਕਲ ਦੇ ਪਿੱਛੇ ਅਨੁਸ਼ਾਸਨ ਵਿਚ ਚੱਲ ਰਹੇ ਐੱਨ.ਸੀ.ਸੀ. ਕੈਡਿਟਾਂ ਅਤੇ ਹਾਊਸ ਵਾਈਜ਼ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਉਪਰੰਤ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਜਿਵੇਂ ਕਿ ਦੌੜਾਂ, ਫਰੌਗ ਦੌੜ, ਹਰਡਲ ਦੌੜ ਅਤੇ ਰਿਲੇਅ ਦੌੜ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੱਚਿਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸਿਮਰਦੀਪ ਸਿੰਘ ਸਿੱਧੂ ਨੇ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਿਮਰਦੀਪ ਸਿੰਘ ਸਿੱਧੂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।