27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਸੰਤ ਮਹਾਂਪੁਰਸ਼ਾਂ ਦੀ ਯਾਦ ਵਿਚ ਚਾਰ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਜਾਰੀ ਸਮਾਗਮ ਦੌਰਾਨ 85 ਸ੍ਰੀ ਅਖੰਡ ਪਾਠਾਂ ਅਤੇ 115 ਸ੍ਰੀ ਸਹਿਜ ਪਾਠਾਂ ਦੀ ਲੜੀ ਦੇ ਪਾਏ ਗਏ ਭੋਗ

ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਮਤਿ ਦਾ ਚਾਨਣ ਬਿਖੇਰਦਾ ਚਾਰ ਰੋਜ਼ਾ ਵਿਸ਼ਾਲ ਸੰਤ ਸਮਾਗਮ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਬੜੀ ਹੀ ਸ਼ਰਧਾ ਅਤੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਸੰਤ ਬਾਬਾ ਚੰਦਾ ਸਿੰਘ ਜੀ, ਸੰਤ ਬਾਬਾ ਅਜੀਤ ਸਿੰਘ ਜੀ ਅਤੇ ਸੰਤ ਬਾਬਾ ਮਹਾਂ ਸਿੰਘ ਜੀ ਦੀ ਯਾਦ ਨੂੰ ਮੁੱਖ ਰੱਖਦਿਆਂ ਮਨਾਏ ਜਾ ਰਹੇ ਇਸ ਸੰਤ ਸਮਾਗਮ ਵਿਚ ਸੈਂਕੜੇ ਦੀ ਗਿਣਤੀ ਵਿਚ ਗੁਣੀ-ਗਿਆਨੀ, ਗੁਰਮਤਿ ਪ੍ਰਚਾਰਕ, ਮਹਾਨ ਵਿਦਵਾਨ ਅਤੇ ਉੱਘੇ ਕੀਰਤਨੀ ਜਥਿਆਂ ਨੇ ਲਗਾਤਾਰ ਤਿੰਨ ਦਿਨ ਤੋਂ ਦੀਵਾਨ ਸਜਾ ਕੇ ਜਲੌਅ ਦੇ ਰੂਪ ਵਿਚ ਪੁੱਜ ਰਹੀ ਸਾਧ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 28-11-2026
ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਮਤਿ ਦਾ ਚਾਨਣ ਬਿਖੇਰਦਾ ਚਾਰ ਰੋਜ਼ਾ ਵਿਸ਼ਾਲ ਸੰਤ ਸਮਾਗਮ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਬੜੀ ਹੀ ਸ਼ਰਧਾ ਅਤੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਸੰਤ ਬਾਬਾ ਚੰਦਾ ਸਿੰਘ ਜੀ, ਸੰਤ ਬਾਬਾ ਅਜੀਤ ਸਿੰਘ ਜੀ ਅਤੇ ਸੰਤ ਬਾਬਾ ਮਹਾਂ ਸਿੰਘ ਜੀ ਦੀ ਯਾਦ ਨੂੰ ਮੁੱਖ ਰੱਖਦਿਆਂ ਮਨਾਏ ਜਾ ਰਹੇ ਇਸ ਸੰਤ ਸਮਾਗਮ ਵਿਚ ਸੈਂਕੜੇ ਦੀ ਗਿਣਤੀ ਵਿਚ ਗੁਣੀ-ਗਿਆਨੀ, ਗੁਰਮਤਿ ਪ੍ਰਚਾਰਕ, ਮਹਾਨ ਵਿਦਵਾਨ ਅਤੇ ਉੱਘੇ ਕੀਰਤਨੀ ਜਥਿਆਂ ਨੇ ਲਗਾਤਾਰ ਤਿੰਨ ਦਿਨ ਤੋਂ ਦੀਵਾਨ ਸਜਾ ਕੇ ਜਲੌਅ ਦੇ ਰੂਪ ਵਿਚ ਪੁੱਜ ਰਹੀ ਸਾਧ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਭਾਈ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਟਿੱਬੀਸਰ ਸਾਹਿਬ, ਭਾਈ ਅੰਮ੍ਰਿਤਪਾਲ ਸਿੰਘ ਮਸਤੂਆਣਾ ਸਾਹਿਬ ਸੰਤ ਬਾਬਾ ਮੇਜਰ ਸਿੰਘ ਜੀ ਪੰਜ ਭੈਣੀਆਂ, ਬਾਬਾ ਬੂਟਾ ਸਿੰਘ ਜੀ ਗੁਰਥਲੀ ਵਾਲੇ, ਢਾਡੀ ਜੱਥਾ ਭਾਈ ਰਮਨਦੀਪ ਸਿੰਘ ਦੀਵਾਨਾ, ਕਵੀਸ਼ਰੀ ਜੱਥਾ ਭਾਈ ਜੀਵਨ ਸਿੰਘ ਘਰਾਚੋਂ, ਭਾਈ ਮਿੱਠੂ ਸਿੰਘ ਭੈਣੀ ਵਾਲੇ, ਭਾਈ ਗੁਰਪ੍ਰੀਤ ਸਿੰਘ ਰਬਾਬੀ ਸੰਗਰੂਰ ਨੇ ਹਾਜ਼ਰੀ ਲਗਵਾਈ। ਜਦ ਕਿ ਹਜ਼ੂਰੀ ਜੱਥਾ ਗੁਰਦੁਆਰਾ ਟਿੱਬੀਸਰ ਸਾਹਿਬ, ਸੰਤ ਬਾਬਾ ਰਜਿੰਦਰ ਸਿੰਘ ਖੰਡੂਪੁਰ, ਸੰਤ ਬਾਬਾ ਧਰਮਪਾਲ ਸਿੰਘ ਧਮੋਟ ਵਾਲੇ, ਭਾਈ ਸੁਖਵਿੰਦਰ ਸਿੰਘ ਸਹਿਜੜੇ ਵਾਲੇ, ਸੰਤ ਬਾਬਾ ਕੇਹਰ ਸਿੰਘ ਮਹਿਲ ਕਲਾਂ ਵਾਲੇ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸੰਤ ਗਿਆਨੀ ਹਰਭਜਨ ਸਿੰਘ ਢੁੱਡੀਕੇ, ਸੰਤ ਬਾਬਾ ਭਰਪੂਰ ਸਿੰਘ ਸੇਖੇ ਵਾਲੇ, ਸੰਤ ਬਾਬਾ ਗੁਰਚਰਨ ਸਿੰਘ ਮਰਦਾਂਪੁਰ ਵਾਲੇ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ, ਸੰਤ ਬਾਬਾ ਬਲਜੀਤ ਸਿੰਘ ਫੱਕਰ, ਸੰਤ ਬਾਬਾ ਹਰਨੇਕ ਸਿੰਘ ਤਾਮਪੁਰ ਵਾਲੇ, ਭਾਈ ਅਵਤਾਰ ਸਿੰਘ ਰਾਮਪੁਰੇ ਵਾਲੇ, ਗਿਆਨੀ ਮਨਦੀਪ ਸਿੰਘ ਧਰਮਕੋਟ ਵਾਲੇ, ਸੰਤ ਬਾਬਾ ਗੁਰਮੀਤ ਸਿੰਘ ਭਾਈ ਮੂਲ ਚੰਦ ਵਾਲੇ, ਭਾਈ ਸੁਖਪਾਲ ਸਿੰਘ ਸੇਖੇ ਵਾਲੇ, ਭਾਈ ਇੰਦਰਜੀਤ ਸਿੰਘ, ਭਾਈ ਧਰਮਪਾਲ ਸਿੰਘ ਕਾਂਝਲਾ ਨੇ ਹਾਜ਼ਰੀਆਂ ਲਗਵਾਈਆਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੂੰ ਗੁਰਮਤਿ ਨਾਲ ਜੋੜਿਆ। ਜਦਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਅਤੇ ਸਹਿਜ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਬਾਬਾ ਗੁਰਪ੍ਰੀਤ ਸਿੰਘ ਜੀ ਭਦੌੜ ਵਾਲੇ, ਅੰਮ੍ਰਿਤਪਾਲ ਸਿੰਘ ਕੱਟੂ ਵਾਲੇ, ਗਿਆਨੀ ਸਤਨਾਮ ਸਿੰਘ, ਗਿਆਨੀ ਭਗਵਾਨ ਸਿੰਘ ਟੱਲੇਵਾਲ, ਗਿਆਨੀ ਗੁਰਵਿੰਦਰ ਸਿੰਘ ਸੰਘਲੀ ਵਾਲੇ ਗਿਆਨੀ ਜੰਗ ਸਿੰਘ, ਗਿਆਨੀ ਤਪਿੰਦਰ ਸਿੰਘ ਬੋਪਾ ਰਾਏ, ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ, ਗਿਆਨੀ ਬਲਵਿੰਦਰ ਸਿੰਘ ਰੋਡੇ, ਗਿਆਨੀ ਕਰਮ ਸਿੰਘ ਧੂਰਕੋਟ, ਗਿਆਨੀ ਅਮਰਜੀਤ ਸਿੰਘ ਕਣਕਵਾਲ, ਸੰਤ ਬਾਬਾ ਹਰਬੰਤ ਸਿੰਘ ਮਸਤੂਆਣਾ ਸਾਹਿਬ, ਸੰਤ ਗਿਆਨੀ ਪ੍ਰਭਜੀਤ ਸਿੰਘ ਪਟਿਆਲਾ, ਸੰਤ ਬਾਬਾ ਗੁਰਦਿਆਲ ਸਿੰਘ ਲੰਗੇਆਣਾ, ਗਿਆਨੀ ਕੁਲਵੰਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਬਾਬਾ ਪ੍ਰਤਾਪ ਸਿੰਘ ਜੀ ਕੋਕਰੀ ਵਾਲੇ, ਸੰਤ ਬਾਬਾ ਤੇਜਾ ਸਿੰਘ ਰਾਜਸਥਾਨ ਅਤੇ ਗਿਆਨੀ ਜੱਸਾ ਸਿੰਘ ਜਗਾਰਾਮ ਤੀਰਥ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੁਆਰਾ ਪੁੱਜੀਆਂ ਸੰਗਤਾਂ ਨੂੰ ਨਿਹਾਲ ਕੀਤਾ। ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ 85 ਸ੍ਰੀ ਅਖੰਡ ਪਾਠਾਂ ਦੀ ਲੜੀ ਅਤੇ 115 ਸ੍ਰੀ ਸਹਿਜ ਪਾਠਾਂ ਦੀ ਲੜੀ ਦੇ ਨਿਰਵਿਘਨ ਭੋਗ ਪਾਏ ਗਏ। ਸਮਾਗਮ ਦੌਰਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਐਮ.ਐਲ.ਏ ਬਰਨਾਲਾ, ਸੀਨੀਅਰ ਆਗੂ ਗੁਰਦੀਪ ਸਿੰਘ ਬਾਠ, ਗੁਰਜੰਟ ਸਿੰਘ ਕੱਟੂ ਪੀ.ਏ. ਸਿਮਰਨਜੀਤ ਸਿੰਘ ਮਾਨ, ਪਰਮਜੀਤ ਸਿੰਘ ਢਿੱਲੋਂ ਬਰਨਾਲਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਭਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਕੱਟੂ ਪਿੰਡ ਦੇ ਜੰਮਪਲ ਸ੍ਰੀ ਗੁਰਮੀਤ ਸਿੰਘ ਮੋਹਾਲੀ (ਮੌਜੀ ਮੀਤ) ਵਲੋਂ ਲਿਖੀ ਗਈ ਪੁਸਤਕ ‘ਰੱਬ ਦੀਆਂ ਗੱਲਾਂ ’ ਜੈਕਾਰਿਆਂ ਦੀ ਗੂੰਜ ਵਿਚ ਰਿਲੀਜ਼ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਭਲਕੇ 28 ਨਵੰਬਰ ਨੂੰ ਅੰਮ੍ਰਿਤ ਸੰਚਾਰ ਜਥਾ ਗਿਆਨੀ ਅਵਤਾਰ ਸਿੰਘ ਘੋਲੀਆ ਦੇ ਜਥੇ ਵਲੋਂ ਵਿਸ਼ਾਲ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਜਿਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਪੁੱਜਣ ਦਾ ਅਨੁਮਾਨ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ ਮਨਜੀਤ ਸਿੰਘ ਰੌਣੀ ਨੇ ਬਲਾਕ ਦੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ੍ਰੀ ਖਾਟੂ ਸ਼ਾਮ ਜੀ ਦੀ ਯਾਦ ਵਿਚ ਵਿਸ਼ਾਲ ਸਮਾਗਮ ਅੱਜ
Ad Position 24