28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਠੁੱਲੀਵਾਲ ਗਰਿੱਡ ਮੂਹਰੇ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਨਾਅਰੇਬਾਜ਼ੀ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਸਬ-ਡਿਵੀਜ਼ਨ ਗਰਿੱਡ ਠੁੱਲੀਵਾਲ ਅੱਗੇ ਪੰਜਾਬ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕਾਈ ਪ੍ਰਧਾਨ ਮੇਵਾ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ 24 ਘੰਟੇ ਅਤੇ ਖੇਤੀਬਾੜੀ ਸੈਕਟਰ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਸਿੰਚਾਈ ਅਤੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਸਬ-ਡਿਵੀਜ਼ਨ ਗਰਿੱਡ ਠੁੱਲੀਵਾਲ ਅੱਗੇ ਪੰਜਾਬ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕਾਈ ਪ੍ਰਧਾਨ ਮੇਵਾ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ 24 ਘੰਟੇ ਅਤੇ ਖੇਤੀਬਾੜੀ ਸੈਕਟਰ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਸਿੰਚਾਈ ਅਤੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਲਗਾਉਣ ਦਾ ਸਖ਼ਤ ਵਿਰੋਧ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭੋਲਾ ਸਿੰਘ, ਬਹਾਦਰ ਸਿੰਘ, ਜਸਪਾਲ ਸਿੰਘ ਅਮਰੀਕ ਸਿੰਘ ਧਾਲੀਵਾਲ ਅਤੇ ਹਰੀ ਸਿੰਘ ਆਦਿ ਕਿਸਾਨ ਹਜ਼ਾਰ ਸਨ। ਪਾਵਰਕਾਮ ਸਬ-ਡਿਵੀਜ਼ਨ ਠੁੱਲੀਵਾਲ ਦੇ ਐਸ.ਡੀ.ਓ. ਇੰਜੀਨੀਅਰ ਰਵੀ ਪ੍ਰਕਾਸ਼ ਨੇ ਕਿਹਾ ਕਿ ਬਿਜਲੀ ਕੱਟ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਹੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਮਾਰਗਾਂ ’ਤੇ ਖੜ੍ਹੇ ਦਰਜਨਾਂ ਸਰਕਾਰੀ ਰੁੱਖ ਆਏ ਅੱਗ ਦੀ ਲਪੇਟ ’ਚ, ਰਾਖੇ ਬਣੇ ਮੂਕ ਦਰਸ਼ਕ ਅਗਲੀ ਖ਼ਬਰ ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ ਚਲਾਇਆ
Ad Position 24