ਮਦਰ ਟੀਚਰ ਸਕੂਲ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਗਿਆਨ, ਤਰਕਸ਼ੀਲ ਸੋਚ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ-ਸਦਨੀ ਵਿਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਗਿਆਨ, ਤਰਕਸ਼ੀਲ ਸੋਚ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਚਾਰ ਸਦਨਾਂ ਇਗਨਿਸ, ਟੈਰਾ, ਵੈਂਟਸ ਅਤੇ ਐਕਵਾ ਨੇ ਭਾਗ ਲਿਆ। ਜਿਸ ਵਿਚੋਂ ਟੈਰਾ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।