ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ।
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਇਸ ਮੌਕੇ ‘ਵੇਸਟ ਟੂ ਵਾਓ’ ਅਤੇ ‘ਲਿਟਲ ਹੈਂਡਜ਼, ਬਿਗ ਕ੍ਰੀਏਸ਼ਨ – ਮਾਈ ਫੈਮਿਲੀ, ਮਾਈ ਮਾਸਟਰਪੀਸ’ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਵਿਚ ਬੱਚਿਆਂ ਅਤੇ ਮਾਪਿਆਂ ਨੇ ਮਿਲ ਕੇ ਬੇਕਾਰ ਪਈਆਂ ਵਸਤੂਆਂ ਤੋਂ ਸੁੰਦਰ ਸਜਾਵਟੀ ਸਮਾਨ, ਮਿੱਟੀ ਨਾਲ ਆਕਰਸ਼ਕ ਕਲਾਕ੍ਰਿਤੀਆਂ ਅਤੇ ਮਨਮੋਹਕ ਫ਼ੋਟੋ ਫਰੇਮ ਤਿਆਰ ਕੀਤੇ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।