ਜ਼ਮੀਨੀ ਵਿਵਾਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਥਾਣਾ ਟੱਲੇਵਾਲ ਵਿਖੇ ਰੋਸ ਧਰਨਾ
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮਹਿਲ ਕਲਾਂ ਵਲੋਂ ਪਿੰਡ ਦੀਵਾਨੇ ਦੇ ਪੀੜਤ ਕਿਸਾਨ ਬਲਵੀਰ ਸਿੰਘ ਨੂੰ ਜ਼ਮੀਨੀ ਵਿਵਾਦ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਥਾਣਾ ਟੱਲੇਵਾਲ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ਪਸੰਦ ਲੋਕਾਂ ਦੀ ਸ਼ਮੂਲੀਅਤ ਨਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਰਾਮ ਸਿੰਘ ਸੰਘੇੜਾ, ਮੀਤ ਪ੍ਰਧਾਨ ਜੱਜ ਸਿੰਘ ਗਹਿਲ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਅਤੇ ਖ਼ਜ਼ਾਨਚੀ ਮਾਨ ਸਿੰਘ ਗੁਰਮ ਨੇ ਕਿਹਾ ਕਿ ਪੀੜਤ ਕਿਸਾਨ ਨਾਲ ਹੋਈ ਕਥਿਤ ਧੱਕੇਸ਼ਾਹੀ ਅਤੇ ਉਸ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਇਨਸਾਫ਼ ਲੈਣ ਲਈ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਥ
ਥਾਣਾ ਟੱਲੇਵਾਲ ਵਿਖੇ ਰੋਸ ਧਰਨਾ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਆਗੂ ਅਤੇ ਕਿਸਾਨ-ਮਜ਼ਦੂਰ। ਤਸਵੀਰ : ਸੋਨੀ ਚੀਮਾ
29-11-2026
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮਹਿਲ ਕਲਾਂ ਵਲੋਂ ਪਿੰਡ ਦੀਵਾਨੇ ਦੇ ਪੀੜਤ ਕਿਸਾਨ ਬਲਵੀਰ ਸਿੰਘ ਨੂੰ ਜ਼ਮੀਨੀ ਵਿਵਾਦ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਥਾਣਾ ਟੱਲੇਵਾਲ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ਪਸੰਦ ਲੋਕਾਂ ਦੀ ਸ਼ਮੂਲੀਅਤ ਨਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਰਾਮ ਸਿੰਘ ਸੰਘੇੜਾ, ਮੀਤ ਪ੍ਰਧਾਨ ਜੱਜ ਸਿੰਘ ਗਹਿਲ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਅਤੇ ਖ਼ਜ਼ਾਨਚੀ ਮਾਨ ਸਿੰਘ ਗੁਰਮ ਨੇ ਕਿਹਾ ਕਿ ਪੀੜਤ ਕਿਸਾਨ ਨਾਲ ਹੋਈ ਕਥਿਤ ਧੱਕੇਸ਼ਾਹੀ ਅਤੇ ਉਸ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਇਨਸਾਫ਼ ਲੈਣ ਲਈ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀੜਤ ਕਿਸਾਨ ਬਲਵੀਰ ਸਿੰਘ ਅਤੇ ਉਸ ਦੇ ਭਰਾ ਕੋਲ ਕੁੱਲ 10 ਕਨਾਲ ਜ਼ਮੀਨ ਹੈ। ਆਪਣੀ ਜ਼ਮੀਨ ਵਿਚ ਪਾਣੀ ਦੇ ਪ੍ਰਬੰਧ ਲਈ ਬੋਰ ਕਰਵਾਉਣ ਦੀ ਲੋੜ ਹੋਣ ਕਾਰਨ ਉਨ੍ਹਾਂ ਨੇ ਮਜਬੂਰੀਵੱਸ ਆਪਣੇ ਖੇਤ ਦੇ ਗੁਆਂਢੀ ਪਿੰਡ ਨਰਾਇਣਗੜ੍ਹ ਸੋਹੀਆਂ ਦੇ ਕਿਸਾਨ ਗੋਰਖਾ ਸਿੰਘ ਅਤੇ ਮਨਪ੍ਰੀਤ ਸਿੰਘ ਕੋਲ ਆਪਣੀ 10 ਕਨਾਲ ਜ਼ਮੀਨ ਪੰਜ ਲੱਖ ਰੁਪਏ ਵਿਚ ਗਹਿਣੇ ਰੱਖ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਵਿਅਕਤੀ ਆਪਣੇ ਖੇਤ ਵਿਚ ਡੇਰਾ ਬਣਾ ਕੇ ਭੋਲੇ-ਭਾਲੇ ਲੋਕਾਂ ਨੂੰ ਅੰਧਵਿਸ਼ਵਾਸ ਵਿਚ ਫਸਾਉਣ ਅਤੇ ਚੌਕੀਆਂ ਲਗਾਉਣ ਦਾ ਕੰਮ ਕਰਦੇ ਹਨ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜਦੋਂ ਪੀੜਤ ਕਿਸਾਨ ਬਲਵੀਰ ਸਿੰਘ ਆਪਣੇ ਪਿੰਡ ਦੇ ਕੁੱਝ ਕਿਸਾਨਾਂ ਨੂੰ ਨਾਲ ਲੈ ਕੇ ਗਹਿਣੇ ਰੱਖੀ ਆਪਣੀ ਜ਼ਮੀਨ ਛੁਡਵਾਉਣ ਲਈ ਗੋਰਖਾ ਸਿੰਘ ਅਤੇ ਮਨੀ ਸਿੰਘ ਦੇ ਘਰ ਪਿੰਡ ਫਰਵਾਹੀ ਸੋਹੀਆਂ ਵਿਖੇ ਗਿਆ ਤਾਂ ਉੱਥੇ ਉਸ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਅਤੇ ਧੱਕੇਸ਼ਾਹੀ ਕੀਤੀ ਗਈ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਕਾਫ਼ੀ ਪ੍ਰੇਸ਼ਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪੀੜਤ ਕਿਸਾਨ ਵਲੋਂ ਪਿੰਡ ਦੀਵਾਨੇ ਦੀ ਕਿਸਾਨ ਜਥੇਬੰਦੀ ਦੀ ਇਕਾਈ ਕੋਲ ਆਪਣੀ ਸ਼ਿਕਾਇਤ ਰੱਖੀ ਗਈ। ਇਸ ਤੋਂ ਬਾਅਦ ਮਾਮਲਾ ਪੁਲਿਸ ਪ੍ਰਸ਼ਾਸਨ ਕੋਲ ਪਹੁੰਚਿਆ ਅਤੇ ਡੀ.ਐੱਸ.ਪੀ. ਮਹਿਲ ਕਲਾਂ ਵਲੋਂ ਵੀ ਇਸ ਦੀ ਜਾਂਚ ਕੀਤੀ ਗਈ। ਉਨ੍ਹਾਂ ਅਨੁਸਾਰ ਡੀ.ਐੱਸ.ਪੀ. ਵਲੋਂ ਸਬੰਧਿਤ ਕਾਗ਼ਜ਼ਾਤ ਦੀ ਪੜਤਾਲ ਕਰਨ ਉਪਰੰਤ ਗੋਰਖਾ ਸਿੰਘ ਅਤੇ ਮਨੀ ਸਿੰਘ ਨੂੰ ਜ਼ਮੀਨ ਦਾ ਕਬਜ਼ਾ ਛੱਡਣ ਲਈ ਕਿਹਾ ਗਿਆ ਅਤੇ ਪੀੜਤ ਕਿਸਾਨ ਬਲਵੀਰ ਸਿੰਘ ਨੂੰ ਆਪਣੀ ਜ਼ਮੀਨ ਦਾ ਕਬਜ਼ਾ ਦਿਵਾਇਆ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਲਵੀਰ ਸਿੰਘ ਵੱਲੋਂ ਆਪਣੀ ਜ਼ਮੀਨ ਵਿਚ ਬਾਜਰੇ ਦੀ ਫ਼ਸਲ ਬੀਜੀ ਗਈ ਸੀ ਅਤੇ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਖੇਤ ਵਿਚ ਝੰਡਾ ਵੀ ਲਗਾਇਆ ਗਿਆ ਸੀ, ਪਰ ਅਗਲੀ ਹੀ ਰਾਤ ਉਕਤ ਝੰਡਾ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਖੇਤ ਵਿਚ ਖੜ੍ਹੀ ਬਾਜਰੇ ਦੀ ਫ਼ਸਲ ਉੱਪਰ ਰਾਊਂਡਅੱਪ ਦਵਾਈ ਦਾ ਛਿੜਕਾਅ ਕਰ ਦਿੱਤਾ ਗਿਆ, ਜਿਸ ਕਾਰਨ ਲਗਭਗ 80 ਫ਼ੀਸਦੀ ਫ਼ਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਜਥੇਬੰਦੀ ਵਲੋਂ ਧਰਨਾ ਲਗਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ, ਪਰ ਉਨ੍ਹਾਂ ਦੇ ਕਹਿਣ ਅਨੁਸਾਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਹੁਣ ਹਾੜ੍ਹੀ ਦੇ ਸੀਜ਼ਨ ਦੌਰਾਨ ਪੀੜਤ ਕਿਸਾਨ ਵਲੋਂ ਆਪਣੇ ਖੇਤ ਵਿਚ ਸਰ੍ਹੋਂ ਦੀ ਬਿਜਾਈ ਕੀਤੀ ਗਈ ਸੀ, ਪਰ ਸਰ੍ਹੋਂ ਦੀ ਫ਼ਸਲ ਉੱਪਰ ਵੀ ਜ਼ਹਿਰੀਲੀ ਦਵਾਈ ਦਾ ਛਿੜਕਾਅ ਕੀਤੇ ਜਾਣ ਕਾਰਨ ਲਗਭਗ 50 ਤੋਂ 60 ਫ਼ੀਸਦੀ ਫ਼ਸਲ ਦੁਬਾਰਾ ਨੁਕਸਾਨੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਪੀੜਤ ਕਿਸਾਨ ਬਲਵੀਰ ਸਿੰਘ ਨੂੰ ਇਨਸਾਫ਼ ਦਿਵਾਇਆ ਜਾਵੇ, ਉਸ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਥਾਣਾ ਟੱਲੇਵਾਲ ਦੀ ਪੁਲਸ ਪਾਰਟੀ ਵਲੋਂ ਗੋਰਖਾ ਸਿੰਘ ਤੇ ਮਨਪ੍ਰੀਤ ਸਿੰਘ ’ਤੇ ਪਰਚਾ ਦਰਜ ਕਰ ਦਿੱਤਾ ਗਿਆ ਜਿਸ ਉਪਰੰਤ ਜਥੇਬੰਦੀ ਨੇ ਧਰਨਾ ਚੁੱਕ ਲਿਆ ਗਿਆ।