29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੇਂਦਰ ਸਰਕਾਰ ਦੇ ਫ਼ੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਹੇ ਹਨ ‘ਆਪ’ ਆਗੂ - ਰਾਜਿੰਦਰ ਉੱਪਲ, ਸੰਦੀਪ ਜੇਠੀ

ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼ਹਿਰ ਬਰਨਾਲਾ ਅਤੇ ਪਿੰਡਾਂ ਵਿਚ ਕੇਂਦਰ ਸਰਕਾਰ ਦੀਆਂ ਗਰਾਂਟਾਂ ਅਤੇ ਫ਼ੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਪ੍ਰਤੀ ਜਿੱਥੇ ਫੋਕੀ ਵਾਹੋ-ਵਾਹੀ ਖੱਟੀ ਜਾ ਰਹੀ ਹੈ ਅਤੇ ਉੱਥੇ ਇਹ ਗਰਾਂਟਾਂ ਪੰਜਾਬ ਸਰਕਾਰ ਵਲੋਂ ਭੇਜੀ ਦਰਸਾ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਉੱਪਲ ਅਤੇ ਸੰਦੀਪ ਜੇਠੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਰਨਾਲਾ ਸ਼ਹਿਰ ਵਿਚ ਪਿਛਲੇ ਦਿਨੀਂ ਬਣਾਈਆਂ ਗਈਆਂ ਪ੍ਰੀਮਿਕਸ ਦੀਆਂ ਸੜਕਾਂ ਨਗਰ ਨਿਗਮ ਵਲੋਂ ਸਪੈਸ਼ਲ ਸੈਂਟਰਲ ਅਸਿਸਟੈਂਸ ਸਕੀਮ ਤਹਿਤ ਪ੍ਰਾਪਤ ਹੋਏ ਫ਼ੰਡਾਂ ਨਾਲ ਤਿਆਰ ਕਰਵਾਈਆਂ ਗਈਆਂ ਹਨ।

Ad Position 21
No active advertisement
ਗੱਲਬਾਤ ਕਰਦੇ ਹੋਏ ਭਾਜਪਾ ਆਗੂ ਰਾਜਿੰਦਰ ਉੱਪਲ, ਸੰਦੀਪ ਜੇਠੀ ਅਤੇ ਹਿਤੇਸ਼ਵਰ ਕੁਮਾਰ। ਤਸਵੀਰ : ਰਿੰਪੀ ਸਟੂਡੀਓ 30-11-2026
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼ਹਿਰ ਬਰਨਾਲਾ ਅਤੇ ਪਿੰਡਾਂ ਵਿਚ ਕੇਂਦਰ ਸਰਕਾਰ ਦੀਆਂ ਗਰਾਂਟਾਂ ਅਤੇ ਫ਼ੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਪ੍ਰਤੀ ਜਿੱਥੇ ਫੋਕੀ ਵਾਹੋ-ਵਾਹੀ ਖੱਟੀ ਜਾ ਰਹੀ ਹੈ ਅਤੇ ਉੱਥੇ ਇਹ ਗਰਾਂਟਾਂ ਪੰਜਾਬ ਸਰਕਾਰ ਵਲੋਂ ਭੇਜੀ ਦਰਸਾ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਉੱਪਲ ਅਤੇ ਸੰਦੀਪ ਜੇਠੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਰਨਾਲਾ ਸ਼ਹਿਰ ਵਿਚ ਪਿਛਲੇ ਦਿਨੀਂ ਬਣਾਈਆਂ ਗਈਆਂ ਪ੍ਰੀਮਿਕਸ ਦੀਆਂ ਸੜਕਾਂ ਨਗਰ ਨਿਗਮ ਵਲੋਂ ਸਪੈਸ਼ਲ ਸੈਂਟਰਲ ਅਸਿਸਟੈਂਸ ਸਕੀਮ ਤਹਿਤ ਪ੍ਰਾਪਤ ਹੋਏ ਫ਼ੰਡਾਂ ਨਾਲ ਤਿਆਰ ਕਰਵਾਈਆਂ ਗਈਆਂ ਹਨ। ਇਹ ਫ਼ੰਡ ਕੇਂਦਰ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੂਬਾ ਸਰਕਾਰਾਂ ਨੂੰ ਮੁਹੱਈਆ ਕਰਵਾਏ ਗਏ ਹਨ। ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਇਨ੍ਹਾਂ ਕੰਮਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੇ ਫ਼ੰਡਾਂ ਨਾਲ ਕਰਵਾਇਆ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬਰਨਾਲਾ ਸ਼ਹਿਰ ਹੀ ਨਹੀਂ, ਸਗੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਈ ਕੰਮ ਵੀ ਇਸੇ ਸਕੀਮ ਤਹਿਤ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਫ਼ੰਡਾਂ ਨਾਲ ਲੋਕ ਨਿਰਮਾਣ ਵਿਭਾਗ ਰਾਹੀਂ ਕਰਵਾਏ ਗਏ ਹਨ। ਭਾਜਪਾ ਆਗੂਆਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਬਣਾਏ ਜਾ ਰਹੇ ਕਰੀਟੀਕਲ ਕੇਅਰ ਸੈਂਟਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਵਲੋਂ ਲੋਕਾਂ ਵਿਚ ਇਹ ਪ੍ਰਭਾਵ ਪੈਦਾ ਕੀਤਾ ਜਾ ਰਿਹਾ ਹੈ ਕਿ ਇਹ ਸੈਂਟਰ ਭਗਵੰਤ ਮਾਨ ਸਰਕਾਰ ਵਲੋਂ ਤਿਆਰ ਕਰਵਾਇਆ ਜਾ ਰਿਹਾ ਹੈ, ਜਦੋਂਕਿ ਅਸਲ ਵਿਚ ਇਹ ਪ੍ਰਾਜੈਕਟ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈਲਥ ਇਨਫਰਾਸਟਰਕਚਰ ਮਿਸ਼ਨ ਸਕੀਮ ਅਧੀਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਸਬੰਧੀ ਸਰਵੇਖਣ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਾਲ 2021 ਵਿਚ ਹੀ ਹੋ ਚੁੱਕਾ ਸੀ। ਸ੍ਰੀ ਉਪਲ ਅਤੇ ਜੇਠੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਸਮੇਂ ਵੀ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਪਰ ਹੁਣ ਲੋਕ ਸਰਕਾਰ ਦੇ ਕੰਮਕਾਜ ਅਤੇ ਸਿਆਸੀ ਬਿਆਨਬਾਜ਼ੀ ਵਿਚਲਾ ਫ਼ਰਕ ਸਮਝਣ ਲੱਗ ਪਏ ਹਨ। ਹਲਕਾ ਬਰਨਾਲਾ ਦੇ ਲੋਕ ਵੀ ਇਹ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਇਲਾਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਲਈ ਅਸਲ ਵਿਚ ਫ਼ੰਡ ਕਿੱਥੋਂ ਆ ਰਹੇ ਹਨ ਅਤੇ ਇਨ੍ਹਾਂ ਨੂੰ ਕੌਣ ਮੁਹੱਈਆ ਕਰਵਾ ਰਿਹਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਦਾ ਮਕਸਦ ਵਿਕਾਸ ਕਾਰਜਾਂ ਦਾ ਸਿਆਸੀਕਰਨ ਕਰਨਾ ਨਹੀਂ, ਸਗੋਂ ਲੋਕਾਂ ਸਾਹਮਣੇ ਤੱਥ ਰੱਖਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਕੇਂਦਰ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਅਤੇ ਉਨ੍ਹਾਂ ਰਾਹੀਂ ਬਰਨਾਲਾ ਹਲਕੇ ਨੂੰ ਮਿਲ ਰਹੇ ਲਾਭਾਂ ਬਾਰੇ ਹੋਰ ਜਾਗਰੂਕ ਹੋਣਗੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਕੀਤੇ ਜਾ ਰਹੇ ਕਥਿਤ ਗੁੰਮਰਾਹਕੁੰਨ ਪ੍ਰਚਾਰ ਨੂੰ ਸਵੀਕਾਰ ਨਹੀਂ ਕਰਨਗੇ। ਇਸ ਮੌਕੇ ਭਾਜਪਾ ਹਿਤੇਸ਼ਵਰ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤਾਧਾਰੀ ਧਿਰ ਦੀ ਸ਼ਹਿ ’ਤੇ ਨਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ–ਭਾਕਿਯੂ ਕਾਦੀਆਂ ਅਗਲੀ ਖ਼ਬਰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
Ad Position 24