29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੱਤਾਧਾਰੀ ਧਿਰ ਦੀ ਸ਼ਹਿ ’ਤੇ ਨਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ–ਭਾਕਿਯੂ ਕਾਦੀਆਂ

ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸਥਾਨਕ ਪੱਕਾ ਬਾਗ਼ ਵਿਖੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੀ ਅਗਵਾਈ ਹੇਠ ਹੋਈ। ਜਿਸ ਵਿਚ ਜਸਵੀਰ ਸਿੰਘ ਕਾਲੇਕੇ ਬਲਾਕ ਪ੍ਰਧਾਨ, ਅਜੈਬ ਸਿੰਘ ਰਾਜਗੜ੍ਹ ਇਕਾਈ ਪ੍ਰਧਾਨ, ਮਨਜਿੰਦਰ ਸਿੰਘ, ਸਤਨਾਮ ਸਿੰਘ, ਗੁਰਤੇਜ ਸਿੰਘ, ਸਿਮਰਜੀਤ ਸਿੰਘ, ਬੇਅੰਤ ਸਿੰਘ, ਸੁਖਦੇਵ ਸਿੰਘ ਅਤੇ ਸ਼ਿੰਗਾਰਾ ਸਿੰਘ ਸ਼ਾਮਿਲ ਹੋਏ।

Ad Position 21
No active advertisement
ਪੱਕਾ ਬਾਗ਼ ਧਨੌਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਯਾਦਵਿੰਦਰ ਸਿੰਘ ਰਾਜਗੜ੍ਹ ਅਤੇ ਜਥੇਬੰਦਕ ਮੈਂਬਰ। ਤਸਵੀਰ : ਜਤਿੰਦਰ ਸਿੰਘ ਧਨੌਲਾ 30-11-2026
ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸਥਾਨਕ ਪੱਕਾ ਬਾਗ਼ ਵਿਖੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੀ ਅਗਵਾਈ ਹੇਠ ਹੋਈ। ਜਿਸ ਵਿਚ ਜਸਵੀਰ ਸਿੰਘ ਕਾਲੇਕੇ ਬਲਾਕ ਪ੍ਰਧਾਨ, ਅਜੈਬ ਸਿੰਘ ਰਾਜਗੜ੍ਹ ਇਕਾਈ ਪ੍ਰਧਾਨ, ਮਨਜਿੰਦਰ ਸਿੰਘ, ਸਤਨਾਮ ਸਿੰਘ, ਗੁਰਤੇਜ ਸਿੰਘ, ਸਿਮਰਜੀਤ ਸਿੰਘ, ਬੇਅੰਤ ਸਿੰਘ, ਸੁਖਦੇਵ ਸਿੰਘ ਅਤੇ ਸ਼ਿੰਗਾਰਾ ਸਿੰਘ ਸ਼ਾਮਿਲ ਹੋਏ। ਇਕੱਤਰਤਾ ਦੌਰਾਨ ਯਾਦਵਿੰਦਰ ਸਿੰਘ ਨੇ ਸੱਤਾਧਾਰੀ ਧਿਰ ’ਤੇ ਦੋਸ਼ ਲਾਉਂਦਿਆਂ ਦੱਸਿਆ ਕਿ ਪਿੰਡ ਰਾਜਗੜ੍ਹ ਦਾ 976/601 ਨੰਬਰ, ਪੰਜ ਵਿਸਵੇ ਰਕਬਾ ਪਿੰਡ ਦੀ ਹੀ ਇੱਕ ਧਿਰ ਨੇ ਨਜਾਇਜ਼ ਕਬਜ਼ੇ ਅਧੀਨ ਲੈ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਅਨੁਸਾਰ ਇਸ ਰਕਬੇ ਦੀ ਮਾਲਕੀ ਅਤੇ ਗਿਰਦਾਵਰੀ ਦੇ ਹੱਕ ਉਨ੍ਹਾਂ ਦੇ ਨਾਂਅ ਬੋਲਦੇ ਹਨ। ਪ੍ਰੰਤੂ ਨਜਾਇਜ਼ ਕਾਬਜ਼ ਕਾਰ ਇਸ ਰਕਬੇ ਨੂੰ ਖ਼ਾਲੀ ਨਹੀਂ ਸੀ ਕਰ ਰਹੇ। ਉਨ੍ਹਾਂ ਦੱਸਿਆ ਕਿ ਉਕਤ ਕਾਬਜਕਾਰਾਂ ਨੂੰ ਸੱਤਾਧਾਰੀ ਧਿਰ ਦੇ ਨੁਮਾਇੰਦਿਆਂ ਦੀ ਸਰਪ੍ਰਸਤੀ ਹਾਸਿਲ ਹੋਣ ਕਰ ਕੇ ਉਹ ਇਸ ਜਗ੍ਹਾ ’ਤੇ ਨਜਾਇਜ਼ ਕਾਬਜ਼ ਰਹਿਣਾ ਚਾਹੁੰਦੇ ਹਨ। ਯਾਦਵਿੰਦਰ ਸਿੰਘ ਨੇ ਦੱਸਿਆ ਕਿ ਭਾਕਿਯੂ ਕਾਦੀਆਂ ਵਲੋਂ ਸਖ਼ਤ ਸੰਘਰਸ਼ ਵਿੱਢਣ ਉਪਰੰਤ ਇਸ ਰਕਬੇ ’ਤੇ ਉਨ੍ਹਾਂ ਵਲੋਂ ਕਬਜ਼ਾ ਕਰ ਲਿਆ ਗਿਆ ਅਤੇ ਸਰਕਾਰ ਦੇ ਹੁਕਮਾਂ ਅਨੁਸਾਰ ਹਰਿਆਵਲ ਲਹਿਰ ਤਹਿਤ ਬਕਾਇਦਾ ਪੌਦੇ ਲਾ ਦਿੱਤੇ ਗਏ। ਇਸ ਦੇ ਬਾਵਜੂਦ ਵਿਰੋਧੀ ਧਿਰ ਵਲੋਂ ਲਾਏ ਬੂਟੇ ਪੱਟ ਦਿੱਤੇ ਗਏ। ਜਥੇਬੰਦਕਾਂ ਨੇ ਇਕਸੁਰ ਹੁੰਦਿਆਂ ਆਖਿਆ ਕਿ ਸੱਤਾਧਾਰੀ ਧਿਰ ਦੇ ਨੁਮਾਇੰਦਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਰੁੱਧ ਰਾਜਨੀਤਕ ਹੋਣ ਦੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਭਾਕਿਯੂ ਕਾਦੀਆਂ ਵਰਿ੍ਹਆਂ ਤੋਂ ਚੱਲੀ ਆ ਰਹੀ ਇਨਸਾਫ਼ ਪਸੰਦ ਕਿਸਾਨ ਜਥੇਬੰਦੀ ਹੈ। ਇਹ ਵੱਖ ਗੱਲ ਹੈ ਕਿ ਉਨ੍ਹਾਂ ਵਲੋਂ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਯੋਗ ਰਹਿਨੁਮਾਈ ਅਤੇ ਸੂਬੇ ਦੇ ਪੰਜ ਮੈਂਬਰੀ ਕਮੇਟੀ ਦੇ ਫ਼ੈਸਲੇ ਉਪਰੰਤ ਉਨ੍ਹਾਂ ਦੀ ਜਥੇਬੰਦੀ ਵਲੋਂ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਆਖਿਆ ਕਿ ਇਹ ਜਥੇਬੰਦੀ ਦਾ ਆਪਣਾ ਆਜ਼ਾਦ ਫ਼ੈਸਲਾ ਹੈ। ਇਸ ਤੇ ਕਿਸੇ ਨੂੰ ਕੋਈ ਟਿੱਪਣੀ ਕਰਨ ਦਾ ਅਧਿਕਾਰ ਨਹੀਂ। ਉਨ੍ਹਾਂ ਇੱਥੋਂ ਤੱਕ ਆਖਿਆ ਕਿ ਬਾਕੀ ਜਥੇਬੰਦੀਆਂ ਪਰਦੇ ਦੇ ਪਿੱਛੇ ਰਹਿ ਕੇ ਸਮਰਥਨ ਦੇ ਰਹੀਆਂ ਹਨ ਜਦਕਿ ਅਸੀਂ ਇਹ ਫ਼ੈਸਲਾ ਨਿਰੋਲ ਜਨਤਕ ਰੱਖਿਆ ਹੈ। ਦੂਸਰਾ ਸਪਸ਼ਟ ਕਰਦਿਆਂ ਉਨ੍ਹਾਂ ਆਖਿਆ ਕਿ ਜਥੇਬੰਦੀ ਦਾ ਕੋਈ ਵੀ ਉਮੀਦਵਾਰ ਚੋਣ ਨਹੀਂ ਲੜੇਗਾ ਅਤੇ ਇਹ ਜਥੇਬੰਦੀ ਕਿਸਾਨ ਹਿਤਾਂ ਦੀ ਰਾਖੀ ਲਈ ਡਟ ਕੇ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਆਖਿਆ ਕਿ ਸੱਤਾਧਾਰੀ ਧਿਰ ਦੇ ਆਗੂ ਰਾਜਨੀਤਿਕ ਤਾਕਤ ਦੀ ਦੁਰਵਰਤੋਂ ਕਰ ਕੇ ਅਤੇ ਮਾਲ ਵਿਭਾਗ ਦੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਪੰਜ ਵਿਸਵੇ ਰਕਬੇ ਨੂੰ ਦੱਬਣਾ ਚਾਹੁੰਦੀ ਹੈ। ਜਦ ਕਿ ਉਨ੍ਹਾਂ ਦੀ ਜਥੇਬੰਦੀ ਅਜਿਹਾ ਨਹੀਂ ਹੋਣ ਦੇਵੇਗੀ। ਸਖ਼ਤ ਚਿਤਾਵਨੀ ਦਿੰਦਿਆਂ ਉਨ੍ਹਾਂ ਆਖਿਆ ਕਿ ਉਹ ਕੱਲ੍ਹ ਇਸ ਸਬੰਧੀ ਐਸ.ਐਸ.ਪੀ. ਬਰਨਾਲਾ ਨੂੰ ਮਿਲਣਗੇ। ਸਖ਼ਤ ਚਿਤਾਵਨੀ ਦਿੰਦਿਆਂ ਉਨ੍ਹਾਂ ਆਖਿਆ ਜੇ ਉਕਤ ਧਿਰ ਨੂੰ ਪੰਜ ਵਿਸਵੇ ਜਗ੍ਹਾ ’ਤੇ ਨਜਾਇਜ਼ ਕਬਜ਼ਾ ਕਰਾਉਣ ਦਾ ਮੁੜ ਸਾਹਸ ਕੀਤਾ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢੇਗੀ ਜਿਸ ਦੀ ਸਮੁੱਚੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਦੂਸਰੇ ਪਾਸੇ ਰਾਜਗੜ੍ਹ ਪਿੰਡ ਦੇ ਬੂਟਾ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਆਖਿਆ ਕਿ ਉਸ ਦੀ ਜ਼ਮੀਨ ’ਤੇ ਕਾਦੀਆਂ ਜਥੇਬੰਦੀ ਵਲੋਂ ਨਜਾਇਜ਼ ਕਬਜ਼ੇ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਗਜੀਤਪੁਰਾ ਵਾਸੀਆਂ ਤੇ ਖਿਡਾਰੀਆਂ ਨੇ ਖੇਡ ਗਰਾਊਂਡ ਅਤੇ ਹੋਰ ਕਾਰਜ ਪੂਰੇ ਨਾ ਕਰਨ ’ਤੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਫ਼ੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਹੇ ਹਨ ‘ਆਪ’ ਆਗੂ - ਰਾਜਿੰਦਰ ਉੱਪਲ,...
Ad Position 24