ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪਿੰਡ ਜਗਜੀਤਪੁਰਾ ਵਿਖੇ ਜਥੇਬੰਦੀ ’ਚ ਵਿਅਕਤੀ ਕੀਤੇ ਸ਼ਾਮਿਲ
ਸ਼ਹਿਣਾ, 29 ਨਵੰਬਰ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕਈ ਨੌਜਵਾਨ ਆਗੂ ਜਥੇਬੰਦੀ ਵਿਚ ਸ਼ਾਮਿਲ ਕੀਤੇ ਗਏ। ਇਸ ਮੌਕੇ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿਛਲੇ ਸਮੇਂ ਦੌਰਾਨ ਵਿੱਢੇ ਗਏ ਸੰਘਰਸ਼ ਹਰ ਹਾਲ ਵਿਚ ਜਿੱਤੇ ਹਨ।
ਸ਼ਹਿਣਾ, 29 ਨਵੰਬਰ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕਈ ਨੌਜਵਾਨ ਆਗੂ ਜਥੇਬੰਦੀ ਵਿਚ ਸ਼ਾਮਿਲ ਕੀਤੇ ਗਏ। ਇਸ ਮੌਕੇ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿਛਲੇ ਸਮੇਂ ਦੌਰਾਨ ਵਿੱਢੇ ਗਏ ਸੰਘਰਸ਼ ਹਰ ਹਾਲ ਵਿਚ ਜਿੱਤੇ ਹਨ। ਜਿਸ ਲਈ ਨੌਜਵਾਨ ਵਰਗ ਜਥੇਬੰਦੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਜਗਸੀਰ ਸਿੰਘ ਸੀਰਾ ਬਲਾਕ ਪ੍ਰਧਾਨ, ਭਿੰਦਾ ਸਿੰਘ ਢਿੱਲਵਾਂ ਬਲਾਕ ਜਨਰਲ ਸਕੱਤਰ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਇਕਾਈ ਪ੍ਰਧਾਨ, ਕਮਲਜੀਤ ਸਿੰਘ ਜਨਰਲ ਸਕੱਤਰ, ਸੁਖਦੇਵ ਸਿੰਘ, ਮਿੱਠੂ ਸਿੰਘ, ਸੁਖਜੀਤ ਸਿੰਘ, ਬਹਾਦਰ ਸਿੰਘ, ਚਮਕੌਰ ਸਿੰਘ, ਸੁਖਚੈਨ ਸਿੰਘ ਇਕਾਈ ਆਗੂ ਵੀ ਹਾਜਰ ਸਨ। ਜਥੇਬੰਦੀ ਦੇ ਆਗੂਆਂ ਨੇ ਜਗਸੀਰ ਸਿੰਘ, ਰਾਜਵਿੰਦਰ ਸਿੰਘ, ਪਰਮੇਸ਼ਰ ਸਿੰਘ, ਰਾਜਪੀ੍ਰਤ ਸਿੰਘ, ਜਸਪ੍ਰੀਤ ਸਿੰਘ, ਪ੍ਰਗਟ ਸਿੰਘ, ਰਾਜਦੀਪ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਜਥੇਬੰਦੀ ਵਿਚ ਸ਼ਾਮਿਲ ਕੀਤਾ ਅਤੇ ਜਗਸੀਰ ਸਿੰਘ ਨੂੰ ਇਕਾਈ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ।