ਸੁਖਬੀਰ ਸਿੰਘ ਬਾਦਲ ਅੱਜ ਤਪਾ ਮੰਡੀ ਵਿਖੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ
ਮੀਟਿੰਗ ਦਾ ਮਕਸਦ ਪੰਜਾਬ ਦੇ ਆਰਥਿਕ ਵਿਕਾਸ ਲਈ ਵਪਾਰੀ ਵਰਗ ਦੇ ਵਿਚਾਰ ਜਾਣਨਾ - ਰਾਹੀ
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਕਾਰੋਬਾਰੀ ਮੁੱਦਿਆਂ ਨੂੰ ਸੁਣਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅੱਜ 30 ਨਵੰਬਰ ਨੂੰ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਸ਼ਾਮ ਨੂੰ ਕਰੀਬ 4 ਵਜੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਭਦੌੜ ਅਕਾਲੀ ਭਾਜਪਾ ਗੱਠਜੋੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਭਾਜਪਾ ਦੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ ਨੇ ਸਮੂਹ ਪਾਰਟੀ ਵਰਕਰਾਂ ਸਮੇਤ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਮੀਟਿੰਗ ਪਾਰਟੀ ਪ੍ਰਧਾਨ ਦੇ ਵਿਜ਼ਨ ‘ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਤਹਿਤ ਕੀਤੀ ਜਾ ਰਹੀ ਹੈ।
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਕਾਰੋਬਾਰੀ ਮੁੱਦਿਆਂ ਨੂੰ ਸੁਣਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅੱਜ 30 ਨਵੰਬਰ ਨੂੰ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਸ਼ਾਮ ਨੂੰ ਕਰੀਬ 4 ਵਜੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਭਦੌੜ ਅਕਾਲੀ ਭਾਜਪਾ ਗੱਠਜੋੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਭਾਜਪਾ ਦੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ ਨੇ ਸਮੂਹ ਪਾਰਟੀ ਵਰਕਰਾਂ ਸਮੇਤ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਮੀਟਿੰਗ ਪਾਰਟੀ ਪ੍ਰਧਾਨ ਦੇ ਵਿਜ਼ਨ ‘ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਤਹਿਤ ਕੀਤੀ ਜਾ ਰਹੀ ਹੈ। ਇਸ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ, ਕਾਰੋਬਾਰੀ ਚੁਨੌਤੀਆਂ ਅਤੇ ਕੀਮਤੀ ਸੁਝਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਕਸਦ ਵਪਾਰ ਅਤੇ ਉਦਯੋਗਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੇ ਆਰਥਿਕ ਵਿਕਾਸ ਲਈ ਵਪਾਰੀ ਵਰਗ ਦੇ ਵਿਚਾਰ ਜਾਣਨਾ ਹੈ। ਉਨ੍ਹਾਂ ਇਲਾਕੇ ਦੇ ਸਮੂਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਭਾਜਪਾ ਗੱਠਜੋੜ ਦੇ ਦਵਿੰਦਰ ਕੁਮਾਰ ਟੀਟੂ ਦੀਕਸ਼ਤ, ਗੁਰਦੀਪ ਸਿੰਘ ਚੱਠਾ, ਗੁਲਾਬ ਕਾਲਾ, ਸੰਦੀਪ ਕੁਮਾਰ ਵਿੱਕੀ, ਮਿਸਤਰੀ ਬਲਜਿੰਦਰ ਸਿੰਘ, ਲੱਕੀ ਭੱਟਾ, ਹਰਜਿੰਦਰ ਸਿੰਘ ਪਾਲੀ, ਵਿਪਨ ਗੁਪਤਾ, ਬੇਅੰਤ ਮਾਂਗਟ, ਗੁਰਮੇਲ ਸਿੰਘ, ਗੋਲਡੀ ਮਿੱਤਲ, ਸੁਰਿੰਦਰ ਖੱਟਰ, ਸੰਦੀਪ ਕੁਮਾਰ ਫੁੱਲੂ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਪੁਰਬਾ, ਸ਼ੀਲੂ, ਪ੍ਰਦੀਪ ਕੁਮਾਰ ਤਿੱਲੀ, ਬਿੱਟੂ ਬਰਾੜ, ਗੁਲਾਬ ਕਾਲਾ ਆਦਿ ਮੌਜੂਦ ਸਨ।