29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ, ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ, ਬਰਨਾਲਾ ਦੇ ਟਰੱਸਟੀ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 30-11-2026
ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ, ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ, ਬਰਨਾਲਾ ਦੇ ਟਰੱਸਟੀ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਬਹੁਤ ਹੀ ਸ਼ਾਨਦਾਰ ਅਤੇ ਮਨਮੋਹਕ ਸੱਭਿਆਚਾਰਕ ਪੇਸ਼ਕਾਰੀ ਨਾਲ ਹੋਈ। ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਏ ਪੰਜਾਬੀ ਲੋਕ ਨਾਚ ਗਿੱਧੇ ਨੇ ਸਮਾਗਮ ਵਿਚ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰ ਕੇ ਹਾਜ਼ਰ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਗਿਆ। ਬੱਚਿਆਂ ਨੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਮੁੱਖ ਮਹਿਮਾਨ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ, ਮਿਲਵਰਤਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਵਲੋਂ ਵੀ ਇਸ ਸਫਲ ਖੇਡ ਮੇਲੇ ਦੇ ਆਯੋਜਨ ਲਈ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਜੀਵਨ ਵਿਚ ਅੱਗੇ ਵਧਣ ਲਈ ਨਵੀਂ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਮਨਦੀਪ ਸਿੰਘ ਗੰਡੇਵਾਲ, ਐਕਟੀਵਿਟੀ ਇੰਚਾਰਜ ਮਨਿੰਦਰ ਕੌਰ, ਮਹਿੰਦਰ ਸਿੰਘ ਸਹੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਸ੍ਰੀ ਬਾਲਾ ਜੀ ਦਾ 18ਵਾਂ ਵਿਸ਼ਾਲ ਜਾਗਰਣ ਕਰਵਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਤਪਾ ਮੰਡੀ ਵਿਖੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ ਮੀਟਿੰਗ ਦਾ ਮਕਸਦ ਪੰਜਾਬ ਦੇ ਆਰਥਿਕ ਵਿਕ...
Ad Position 24