ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਕਰਵਾਏ
ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਹਿਜ ਪ੍ਰਕਾਸ਼ ਪਿੰਡ ਹਮੀਦੀ ਵਿਖੇ ਸਿੱਖੀ ਸਰੂਪ ਸੇਵਾ ਸੁਸਾਇਟੀ ਦੇ ਦਸਤਾਰ ਕੋਚ ਜਸਪਿੰਦਰ ਸਿੰਘ ਗੁੰਮਟੀ ਵਲੋਂ ਚਲਾਏ ਜਾ ਰਹੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਉਪਰੰਤ ਦੋ ਗਰੁੱਪਾਂ ਵਿਚ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਕਰਵਾਇਆ ਗਿਆ। ਗਰੁੱਪ ਏ ਵੱਡੇ ਬੱਚਿਆਂ ’ਚ ਪਹਿਲਾ ਸਥਾਨ ਸੁਖਮਨਪ੍ਰੀਤ ਸਿੰਘ, ਦੂਸਰਾ ਸਥਾਨ ਸਾਹਿਬਪ੍ਰੀਤ ਸਿੰਘ ਅਤੇ ਤੀਸਰਾ ਸਥਾਨ ਜਸਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ।
ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਹਿਜ ਪ੍ਰਕਾਸ਼ ਪਿੰਡ ਹਮੀਦੀ ਵਿਖੇ ਸਿੱਖੀ ਸਰੂਪ ਸੇਵਾ ਸੁਸਾਇਟੀ ਦੇ ਦਸਤਾਰ ਕੋਚ ਜਸਪਿੰਦਰ ਸਿੰਘ ਗੁੰਮਟੀ ਵਲੋਂ ਚਲਾਏ ਜਾ ਰਹੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਉਪਰੰਤ ਦੋ ਗਰੁੱਪਾਂ ਵਿਚ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਕਰਵਾਇਆ ਗਿਆ। ਗਰੁੱਪ ਏ ਵੱਡੇ ਬੱਚਿਆਂ ’ਚ ਪਹਿਲਾ ਸਥਾਨ ਸੁਖਮਨਪ੍ਰੀਤ ਸਿੰਘ, ਦੂਸਰਾ ਸਥਾਨ ਸਾਹਿਬਪ੍ਰੀਤ ਸਿੰਘ ਅਤੇ ਤੀਸਰਾ ਸਥਾਨ ਜਸਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਗਰੁੱਪ ਬੀ ਛੋਟੇ ਬੱਚਿਆਂ ’ਚ ਪਹਿਲਾ ਸਥਾਨ ਅੰਸਪ੍ਰੀਤ ਸਿੰਘ, ਦੂਸਰਾ ਸਥਾਨ ਗੁਣਦੀਪ ਸਿੰਘ ਅਤੇ ਤੀਸਰਾ ਸਥਾਨ ਜਸਕਰਨਦੀਪ ਸਿੰਘ ਨੇ ਪ੍ਰਾਪਤ ਕੀਤਾ। ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਬੱਚਿਆਂ ਨੂੰ 5100 ਰੁਪਏ ਨਗਦ ਇਨਾਮ ਅਤੇ ਸੁੰਦਰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਅਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੈਪਟਨ ਸੁਖਦੇਵ ਸਿੰਘ, ਮੀਤ ਪ੍ਰਧਾਨ ਜਸਵੀਰ ਸਿੰਘ, ਸਕੱਤਰ ਹਰਪਿੰਦਰ ਸਿੰਘ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਇਨਾਮ ਸਪਾਂਸਰ ਮਿ: ਸਤਵੰਤ ਸਿੰਘ ਟੀਟੂ, ਗ੍ਰੰਥੀ ਸਿੰਘ ਕੁਲਵੰਤ ਸਿੰਘ ਅਤੇ ਸੁਖਦਰਸ਼ਨ ਸਿੰਘ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।