ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਪ੍ਰੀਖਿਆ ਦੇਣ ਤੋਂ ਰੋਕਣਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਅਤੇ ਸੰਵਿਧਾਨਕ ਆਜ਼ਾਦੀ ’ਤੇ ਸਿੱਧਾ ਹਮਲਾ-ਲੱਖਮੀਰਵਾਲਾ
ਚੀਮਾ ਮੰਡੀ, 29 ਨਵੰਬਰ (ਜਗਰਾਜ ਮਾਨ)-ਹਿਮਾਚਲ ਪ੍ਰਦੇਸ਼ ਵਿੱਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਪ੍ਰੀਖਿਆ ਦੇਣ ਤੋਂ ਰੋਕਣਾ ਨਿੰਦਨ ਯੋਗ ਕਾਰਵਾਈ ਹੈ। ਇਸ ਮਾਮਲੇ ਸਬੰਧੀ ਐਡਵੋਕੇਟ ਗੁਰਕੀਰਤ ਸਿੰਘ ਲੱਖਮੀਰਵਾਲਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖ ਨੌਜਵਾਨ ਨੂੰ ਉਸਦੇ ਧਾਰਮਿਕ ਸਰੂਪ, ਦਸਤਾਰ ਜਾਂ ਕਕਾਰਾਂ ਕਰਕੇ ਪ੍ਰੀਖਿਆ ਦੇਣ ਤੋਂ ਰੋਕਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।
ਚੀਮਾ ਮੰਡੀ, 29 ਨਵੰਬਰ (ਜਗਰਾਜ ਮਾਨ)-ਹਿਮਾਚਲ ਪ੍ਰਦੇਸ਼ ਵਿੱਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਪ੍ਰੀਖਿਆ ਦੇਣ ਤੋਂ ਰੋਕਣਾ ਨਿੰਦਨ ਯੋਗ ਕਾਰਵਾਈ ਹੈ। ਇਸ ਮਾਮਲੇ ਸਬੰਧੀ ਐਡਵੋਕੇਟ ਗੁਰਕੀਰਤ ਸਿੰਘ ਲੱਖਮੀਰਵਾਲਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖ ਨੌਜਵਾਨ ਨੂੰ ਉਸਦੇ ਧਾਰਮਿਕ ਸਰੂਪ, ਦਸਤਾਰ ਜਾਂ ਕਕਾਰਾਂ ਕਰਕੇ ਪ੍ਰੀਖਿਆ ਦੇਣ ਤੋਂ ਰੋਕਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਐਡਵੋਕੇਟ ਗੁਰਕੀਰਤ ਸਿੰਘ ਲੱਖਮੀਰਵਾਲਾ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੇਸ਼ ਦੀ ਰੱਖਿਆ ਅਤੇ ਤਰੱਕੀ ਤੱਕ ਹਰ ਖੇਤਰ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਆਪਣੀ ਧਾਰਮਿਕ ਪਛਾਣ ਕਾਰਨ ਅਪਮਾਨ ਜਾਂ ਵਿਤਕਰੇ ਦਾ ਸਾਹਮਣਾ ਕਰਨਾ ਪਵੇ, ਇਹ ਬੇਹੱਦ ਦੁਖਦਾਈ ਗੱਲ ਹੈ। ਸਾਡੀ ਮੰਗ ਹੈ ਕਿ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਇਆ ਜਾਵੇ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਦਿੱਤਾ ਜਾਵੇ।