27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਾਰੁਲ ਚੌਧਰੀ ਨੇ ਜਿੱਤਿਆ ਕਾਂਸੀ ਦਾ ਤਗਮਾ

ਨਾਗੋਆ, 27 ਸਤੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 28-09-2026
ਨਾਗੋਆ, 27 ਸਤੰਬਰ (ਪੀ. ਟੀ. ਆਈ.)-ਭਾਰਤੀ ਅਥਲੀਟ ਪਾਰੁਲ ਚੌਧਰੀ ਨੇ ਏਸ਼ਿਆਈ ਖੇਡਾਂ ਵਿਚ ਔਰਤਾਂ ਦੇ 3000 ਮੀਟਰ ਸਟੀਪਲਚੇਜ਼ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ।ਚੌਧਰੀ ਨੇ 9:08.67 ਦੇ ਆਪਣੇ ਨਿੱਜੀ ਸਰਬੋਤਮ ਸਮੇਂ ਨਾਲ ਤੀਜਾ ਸਥਾਨ ਹਾਸਲ ਕੀਤਾ।ਬਹਿਰੀਨ ਦੀ ਵਿਨਫ੍ਰੇਡ ਯਾਵੀ ਨੇ 9:04.36 ਦੇ ਸਮੇਂ ਨਾਲ ਸੋਨ ਤਗਮਾ ਜਿੱਤਿਆ, ਜਦਕਿ ਕਜ਼ਾਕਿਸਤਾਨ ਦੀ ਨੋਰਾਹ ਜੇਰੂਟੋ ਤਾਨੁਈ ਨੇ 9:06.82 ਦੇ ਸਮੇਂ ਨਾਲ ਚਾਂਦੀ ਦਾ ਤਗਮਾ ਹਾਸਿਲ ਕੀਤਾ। ਇਸ ਮੁਕਾਬਲੇ ਵਿਚ ਸ਼ਾਮਿਲ ਦੂਜੀ ਭਾਰਤੀ ਅਥਲੀਟ ਅੰਕਿਤਾ 9:19.24 ਦੇ ਸਮੇਂ ਨਾਲ ਚੌਥੇ ਸਥਾਨ ‘ਤੇ ਰਹੀ। ਇਹ ਉਸ ਦਾ ਨਿੱਜੀ ਸਰਬੋਤਮ ਪ੍ਰਦਰਸ਼ਨ ਵੀ ਸੀ।
Ad Position 22
No active advertisement
ਪਿਛਲੀ ਖ਼ਬਰ ਤੇਜਸਵਿਨ ਨੂੰ ਡੈਕਾਥਲਨ ਵਿਚ ਕਾਂਸੀ ਦਾ ਤਗਮਾ ਅਗਲੀ ਖ਼ਬਰ ਡਾਇਰੈਕਟਰ ਡਾ. ਪਰਮਿੰਦਰ ਸਿੰਘ ਦੀ ਸੇਵਾ ਮੁਕਤੀ ’ਤੇ ਡੇਅਰੀ ਫਾਰਮਰਜ਼ ਨੇ ਕੀਤਾ ਸਨਮਾਨ
Ad Position 24