30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਿੰਦਰਵੀਰ ਸਿੰਘ ਨੇ ਰਾਸ਼ਟਰਮੰਡਲ ਦੀ ਨਿਰਾਸ਼ਾ ਨੂੰ ਛੱਡਿਆ ਪਿੱਛੇ

ਜਲੰਧਰ, 29 ਸਤੰਬਰ (ਡਾ. ਜਤਿੰਦਰ ਸਾਬੀ)-ਪੰਜਾਬ ਤੇ ਭਾਰਤ ਦੇ ਫ਼ਰਾਟਾ ਐਥਲੀਟ ਗੁਰਿੰਦਰਵੀਰ ਸਿੰਘ ਨੇ ਆਪਣੀ ਸਖ਼ਤ ਮਿਹਨਤ ਅਤੇ ਦ੍ਰ਼ਿੜ ਇਰਾਦੇ ਨਾਲ ਖੇਡ ਮੈਦਾਨ ਵਿਚ ਸ਼ਾਨਦਾਰ ਵਾਪਸੀ ਕਰਦਿਆਂ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਜਲੰਧਰ, 29 ਸਤੰਬਰ (ਡਾ. ਜਤਿੰਦਰ ਸਾਬੀ)-ਪੰਜਾਬ ਤੇ ਭਾਰਤ ਦੇ ਫ਼ਰਾਟਾ ਐਥਲੀਟ ਗੁਰਿੰਦਰਵੀਰ ਸਿੰਘ ਨੇ ਆਪਣੀ ਸਖ਼ਤ ਮਿਹਨਤ ਅਤੇ ਦ੍ਰ਼ਿੜ ਇਰਾਦੇ ਨਾਲ ਖੇਡ ਮੈਦਾਨ ਵਿਚ ਸ਼ਾਨਦਾਰ ਵਾਪਸੀ ਕਰਦਿਆਂ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਰਾਸ਼ਟਰ ਮੰਡਲ ਖੇਡਾਂ ਦੌਰਾਨ ਤਗਮੇ ਤੋਂ ਖੁੰਝਣ ਦੀ ਨਿਰਾਸ਼ਾ ਨੂੰ ਪਿੱਛੇ ਛੱਡਦਿਆਂ ਗੁਰਿੰਦਰਵੀਰ ਨੇ ਆਪਣੀ ਮਿਹਨਤ ਜਾਰੀ ਰੱਖੀ ਅਤੇ ਮੁੜ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਸਾਬਤ ਕੀਤੀ। ਉਸ ਦੀ ਇਹ ਪ੍ਰਾਪਤੀ ਇਸ ਗੱਲ ਦਾ ਪ੍ਰਮਾਣ ਹੈ ਕਿ ਇਕ ਹਾਰ ਖਿਡਾਰੀ ਦੇ ਸਫ਼ਰ ਦਾ ਅੰਤ ਨਹੀਂ ਹੁੰਦੀ, ਸਗੋਂ ਨਵੀਂ ਜਿੱਤ ਦੀ ਸ਼ੁਰੂਆਤ ਬਣ ਸਕਦੀ ਹੈ।ਗੁਰਿੰਦਰਵੀਰ ਦੀ ਕਾਮਯਾਬੀ ਪੰਜਾਬ ਦੇ ਉਨ੍ਹਾਂ ਨੌਜਵਾਨ ਖਿਡਾਰੀਆਂ ਲਈ ਵੀ ਵੱਡਾ ਸੁਨੇਹਾ ਹੈ, ਜੋ ਐਥਲੈਟਿਕਸ ਵਿਚ ਆਪਣਾ ਭਵਿੱਖ ਬਣਾਉਣ ਦਾ ਸੁਪਨਾ ਦੇਖ ਰਹੇ ਹਨ। ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਮੁਸ਼ਕਲ ਸਮੇਂ ਵਿਚ ਹੌਸਲਾ ਨਾ ਹਾਰਨ ਦੀ ਭਾਵਨਾ ਨਵੀਂ ਪੀੜ੍ਹੀ ਲਈ ਪ੍ਰੇਰਣਾਦਾਇਕ ਹੈ।
Ad Position 22
No active advertisement
ਪਿਛਲੀ ਖ਼ਬਰ ਟਰੈਪ ਸ਼ੂਟਿੰਗ : ਭਾਰਤੀ ਮਹਿਲਾ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ * ਬੇਟ ਇਲਾਕੇ ’ਚ ਅਜੇ ਵੀ ਨਸ਼ਿਆਂ ਦਾ ਸ਼ਿਕਾਰ ਨੌਜਵਾਨ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆਂ ’ਚ ਗੋਤੇ ਖਾ ਕੇ ਆਪਣੀ ਜੀਵਨ ਲੀਲ੍...
Ad Position 24