20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਰਤੀ ਹਾਕੀ ਟੀਮ ਦਾ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ ਟੀਮ ਦੇ ਹੌਸਲੇ ਬੁਲੰਦ-ਹਰਮਨਪ੍ਰੀਤ ਸਿੰਘ

ਜਲੰਧਰ, 19 ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਅੱਜ ਜਲੰਧਰ ਪਹੁੰਚਣ ’ਤੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਪੰਜਾਬ ਦੇ ਅਹੁਦੇਦਾਰਾਂ, ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਅਤੇ ਭੰਗੜਾ ਟੀਮ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਰਤੀ ਹਾਕੀ ਟੀਮ ਨੂੰ ਪੰਜਾਬ ਵਿਚ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਮੌਕਾ ਦੇਣਾ ਸ਼ਲਾਘਾਯੋਗ ਉਪਰਾਲਾ ਹੈ।

Ad Position 21
No active advertisement
ਭਾਰਤੀ ਹਾਕੀ ਟੀਮ ਦੇ ਖਿਡਾਰੀ ਵਾਰਮਅੱਪ ਕਰਦੇ ਹੋਏ। ਤਸਵੀਰ : ਮੁਨੀਸ਼ 20-10-2026

ਜਲੰਧਰ, 19 ਅਕਤੂਬਰ (ਡਾ ਜਤਿੰਦਰ ਸਾਬੀ)-ਭਾਰਤੀ ਹਾਕੀ ਟੀਮ ਦੇ ਅੱਜ ਜਲੰਧਰ ਪਹੁੰਚਣ ’ਤੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਪੰਜਾਬ ਦੇ ਅਹੁਦੇਦਾਰਾਂ, ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਅਤੇ ਭੰਗੜਾ ਟੀਮ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਰਤੀ ਹਾਕੀ ਟੀਮ ਨੂੰ ਪੰਜਾਬ ਵਿਚ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਮੌਕਾ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਕਪਤਾਨ ਹਰਮਨਪ੍ਰੀਤ ਸਿੰਘ ਨੇ ਟੂਰਨਾਮੈਂਟ ਨੂੰ ਪੰਜਾਬ ਲਈ ਵਧੀਆ ਮੌਕਾ ਦੱਸਿਆ। ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ ਨੇ ਵੀ ਕਿਹਾ ਕਿ ਅਜਿਹੇ ਮੁਕਾਬਲੇ ਸੂਬੇ ਵਿਚ ਹਾਕੀ ਦੇ ਮਾਹੌਲ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਜਨਰਲ ਸਕੱਤਰ ਅਮਰੀਕ ਸਿੰਘ ਪਵਾਰ , ਉਲੰਪੀਅਨ ਸੰਜੀਵ ਕੁਮਾਰ, ਉਲੰਪੀਅਨ ਬਲਜੀਤ ਸਿੰਘ ਢਿੱਲੋ, ਕੁਲਬੀਰ ਸਿੰਘ ਸੀ.ਈ.ਓ ਹਾਕੀ ਪੰਜਾਬ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਪੈਰਾ ਖੇਡਾਂ ’ ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ 27 ਤੋਂ ਸ਼ੁਰੂ ਹੋਵੇਗਾ ਹਾਕੀ ਦਾ ਮਹਾਂਕੁੰਭ
Ad Position 24