25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਜਲੰਧਰ ਪੁੱਜੀਆਂ ਟੀਮਾਂ ਦਾ ਨਿੱਘਾ ਸਵਾਗਤ

ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਧਰਤੀ ’ਤੇ ਹੋਣ ਜਾ ਰਹੇ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਭਿਆਸ ਲਈ ਪੁੱਜੀਆਂ ਬੰਗਲਾਦੇਸ਼, ਜਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਲੇਸ਼ੀਆ ਟੀਮ ਦਾ ਸਵਾਗਤ ਕਰਦੇ ਹੋਏ ਕਲਾਕਾਰ। 25-10-2026

ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਧਰਤੀ ’ਤੇ ਹੋਣ ਜਾ ਰਹੇ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਭਿਆਸ ਲਈ ਪੁੱਜੀਆਂ ਬੰਗਲਾਦੇਸ਼, ਜਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭੰਗੜੇ ਦੀਆਂ ਜੋਸ਼ੀਲੀਆਂ ਧੁਨਾਂ ਅਤੇ ਸਥਾਨਕ ਖੇਡ ਪ੍ਰੇਮੀਆਂ ਦੀਆਂ ਤਾੜੀਆਂ ਨੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸਟੇਡੀਅਮ ਵਿਚ ਪੁੱਜੇ ਨੌਜਵਾਨ ਹਾਕੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਵਿਦੇਸ਼ੀ ਟੀਮਾਂ ਦੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਉਪਰੰਤ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਸਟੇਡੀਅਮ ਵਿਚ ਅਭਿਆਸ ਕਰਕੇ ਆਗਾਮੀ ਮੁਕਾਬਲਿਆਂ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ। ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਆਪਣੇ ਸ਼ਹਿਰ ਵਿਚ ਖੇਡਦਿਆਂ ਦੇਖਣ ਲਈ ਸਥਾਨਕ ਨੌਜਵਾਨਾਂ ਵਿਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ।ਇਹ ਵੱਕਾਰੀ ਹਾਕੀ ਟੂਰਨਾਮੈਂਟ ਪੰਜਾਬ ਵਿਚ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੀ ਹਾਕੀ ਵਿਰਾਸਤ ਅਤੇ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ। ਭਾਰਤ ਸਮੇਤ ਛੇ ਦੇਸ਼ਾਂ ਦੀਆਂ ਟੀਮਾਂ ਇਸ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਵਿਚ ਭਾਰਤ, ਜਪਾਨ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਸ਼ਾਮਿਲ ਹਨ।ਟੂਰਨਾਮੈਂਟ ਦੇ ਮੁਕਾਬਲੇ 27 ਅਕਤੂਬਰ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਸ਼ੁਰੂ ਹੋਣਗੇ। ਪੂਲ ਮੁਕਾਬਲਿਆਂ ਤੋਂ ਬਾਅਦ 4 ਨਵੰਬਰ ਨੂੰ ਮੁਹਾਲੀ ਵਿਖੇ ਸੈਮੀਫਾਈਨਲ ਅਤੇ 5 ਨਵੰਬਰ ਨੂੰ ਫਾਈਨਲ ਖੇਡਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੋਰਟ ਐਡੀਲੇਡ ਦੇ ਸਾਬਕਾ ਖਿਡਾਰੀ ਡੈਨੀਅਲ ਸਟੀਵਰਟ ਦਾ ਅਚਾਨਕ ਦਿਹਾਂਤ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ : ਹਰਮਨਪ੍ਰੀਤ ਸਿੰਘ ਦੀਆਂ ਨਜ਼ਰਾਂ ਬਲਬੀਰ ਸਿੰਘ ਸੀਨੀਅਰ ਦੇ ਗੋਲਾਂ ਦੇ ਰਿਕਾਰਡ ’ ਤੇ
Ad Position 24