29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੁੱਖ ਮੰਤਰੀ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੀਮਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ

ਜਲੰਧਰ; 28 ਅਕਤੂਬਰ (ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੂਬੇ ਦੀ ਮਹਿਮਾਨ ਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ।

Ad Position 21
No active advertisement
ਭਾਰਤੀ ਹਾਕੀ ਟੀਮ ਦੀ ਜਰਸੀ ਲਾਂਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ, ਨਿਤਿਨ ਕੋਹਲੀ ਤੇ ਹੋਰ। ਤਸਵੀਰ : ਮੁਨੀਸ਼ 29-10-2026

ਜਲੰਧਰ; 28 ਅਕਤੂਬਰ (ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੂਬੇ ਦੀ ਮਹਿਮਾਨ ਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ। ਇਥੇ ਮੁੱਖ ਮੰਤਰੀ ਨਿਵਾਸ ਵਿਖੇ ਟੀਮਾਂ ਦੇ ਸਨਮਾਨ ਵਿਚ ਰਾਤ ਦੇ ਭੋਜਨ ਦੀ ਮੇਜ਼ਬਾਨੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹੀ ਧਰਤੀ ਹੈ, ਜਿਥੇ ਹਰ ਮਹਿਮਾਨ ਦਾ ਸਵਾਗਤ ਖੁੱਲ੍ਹੇ ਦਿਲ ਨਾਲ ਕੀਤਾ ਜਾਂਦਾ ਹੈ ਅਤੇ ਪਰਿਵਾਰ ਵਾਂਗ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਹਰੇਕ ਖਿਡਾਰੀ ਅਤੇ ਅਧਿਕਾਰੀ ਲਈ ਇਕ ਯਾਦਗਾਰੀ ਅਨੁਭਵ ਬਣਾਉਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਅੰਤਰਰਾਸ਼ਟਰੀ ਖੇਡ ਜਗਤ ਵਿਚ ਸੂਬੇ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ, ਫਿਟਨੈਸ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਸਿਰਫ਼ ਇਕ ਖੇਡ ਮੁਕਾਬਲਾ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਅਮੀਰੀ, ਖੇਡ ਇੱਛਾਵਾਂ ਅਤੇ ਮਹਿਮਾਨ ਨਿਵਾਜ਼ੀ ਦੇ ਜਜ਼ਬੇ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਨੂੰ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਵਿਚ ਉਨ੍ਹਾਂ ਦਾ ਠਹਿਰਾਅ ਯਾਦਗਾਰੀ ਅਨੁਭਵਾਂ, ਖੇਡ ਉੱਤਮਤਾ ਅਤੇ ਸਦੀਵੀ ਦੋਸਤੀ ਨਾਲ ਭਰਪੂਰ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਦੀ 133 ਵੀਂ ਬਰਸੀ ਮੌਕੇ ਥੈਟਫੋਰਡ ਵਿਖੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਕੌਮੀ ਸਕੂਲ ਖੇਡਾਂ : ਪੰਜਾਬ ਦੇ ਮੁੰਡਿਆਂ ਦੀ ਸ਼ਤਰੰਜ ਟੀਮ ਨੂੰ ਤੀਜਾ ਸਥਾਨ
Ad Position 24