22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹਾਕੀ ਮੈਚ 2-2 ਨਾਲ ਡਰਾਅ

ਆਕਲੈਂਡ, 21 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 22-11-2026

ਆਕਲੈਂਡ, 21 ਨਵੰਬਰ (ਪੀ.ਟੀ.ਆਈ.)-ਭਾਰਤੀ ਪੁਰਸ਼ ਹਾਕੀ ਟੀਮ ਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਗਈ ਹਾਕੀ ਲੜੀ ਦਾ ਦੂਜਾ ਮੈਚ 2-2 ਨਾਲ ਰਿਹਾ। ਇਹ ਲੜੀ ਦੋਵਾਂ ਦੇਸ਼ਾਂ ਵਿਚਾਲੇ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਕਰਵਾਈ ਜਾ ਰਹੀ ਹੈ। ਮੈਚ ਦੇ 25ਵੇਂ ਮਿੰਟ ’ਚ ਨਿਊਜ਼ੀਲੈਂਡ ਦੇ ਡਾਇਲਨ ਥਾਮਸ ਨੇ ਗੋਲ ਕਰਕੇ ਆਪਣੀ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ ਭਾਰਤ ਦੇ ਅੰਗਦ ਬੀਰ ਸਿੰਘ ਨੇ 35ਵੇਂ ਮਿੰਟ ’ਚ ਗੋਲ ਕਰਕੇ ਸਕੋਰ 1-1 ਕਰ ਦਿੱਤਾ। 56ਵੇਂ ਮਿੰਟ ’ਚ ਨਿਊਜ਼ੀਲੈਂਡ ਦੇ ਸੈਮ ਹਿਹਾ ਨੇ ਗੋਲ ਕਰਕੇ ਆਪਣੀ ਟੀਮ ਨੂੰ ਮੁੜ 2-1 ਨਾਲ ਅੱਗੇ ਕਰ ਦਿੱਤਾ। ਪਰ ਭਾਰਤੀ ਟੀਮ ਨੇ ਹਿੰਮਤ ਨਹੀਂ ਹਾਰੀ । ਕਪਤਾਨ ਸੰਜੇ ਨੇ 57ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਇਸ ਤਰ੍ਹਾਂ ਮੈਚ ਬਰਾਬਰੀ ’ਤੇ ਖ਼ਤਮ ਹੋਇਆ। ਭਾਰਤ ਨੇ 19 ਨਵੰਬਰ ਨੂੰ ਖੇਡੀ ਗਈ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ 3-2 ਨਾਲ ਜਿੱਤਿਆ ਸੀ। ਹੁਣ ਭਾਰਤੀ ਟੀਮ ਐਤਵਾਰ ਨੂੰ ਹੋਣ ਵਾਲਾ ਤੀਜਾ ਤੇ ਆਖਰੀ ਮੈਚ ਜਿੱਤ ਕੇ ਦੌਰੇ ਦਾ ਅੰਤ ਜਿੱਤ ਨਾਲ ਕਰਨਾ ਚਾਹੇਗੀ।

Ad Position 22
No active advertisement
ਪਿਛਲੀ ਖ਼ਬਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਭਾਰਤ-ਪਾਕਿ ਵਿਚਾਲੇ ਰੋਮਾਂਚਕ ਮੁਕਾਬਲਾ ਅੱਜ
Ad Position 24