17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲੰਡਨ ਦੇ ਮੰਦਿਰ 'ਚੋਂ ਸਰੂਪ ਲਿਜਾਣ ਦਾ ਮੁਕੱਦਮਾ ਸਤਿਕਾਰ ਕਮੇਟੀ ਦੇ ਸਿੰਘਾਂ ਨੇ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 29-01-2026
ਲੰਡਨ, 28 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਹਿੰਦੂ ਮੰਦਿਰ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਣ ਦੇ ਮਾਮਲੇ ਦੀ ਸੁਣਵਾਈ ਲੰਡਨ ਦੀ ਵਿਲਡਸਨ ਮੈਜਿਸਟਰੇਟ ਅਦਾਲਤ 'ਚ ਬੀਤੇ ਹਫ਼ਤੇ ਤੋਂ ਚੱਲ ਰਹੀ ਸੀ | ਜੋ ਅੱਜ ਮਾਣਯੋਗ ਅਦਾਲਤ ਨੇ ਸਤਿਕਾਰ ਕਮੇਟੀ ਦੇ ਸਿੰਘਾਂ ਭਾਈ ਮਨਵੀਰ ਸਿੰਘ, ਭਾਈ ਤਰਸੇਮ ਸਿੰਘ ਅਤੇ ਬੀਬੀ ਬਲਵਿੰਦਰ ਕੌਰ ਦੇ ਹੱਕ ਵਿਚ ਫ਼ੈਸਲਾ ਦਿੰਦਿਆਂ ਸਾਰੇ ਦੋਸ਼ਾਂ ਤੋਂ ਮੁਕਤ ਕਰਾਰ ਦਿੰਦਿਆਂ, ਜ਼ਬਰਦਸਤੀ ਸਰੂਪ ਲਿਜਾਣ ਅਤੇ ਹੋਰ ਧੱਕੇਸ਼ਾਹੀ ਕਰਨ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ ¢ ਕੇਸ ਦੀ ਸੁਣਵਾਈ ਦੌਰਾਨ ਵੱਡੀ ਗਿਣਤੀ 'ਚ ਯੂ.ਕੇ. ਭਰ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੇ ਸਿੱਖ ਆਗੂ ਪਹੁੰਚੇ ਹੋਏ ਸਨ ¢ ਬਹਿਸ ਦੌਰਾਨ ਦੋਵੇਂ ਧਿਰਾਂ ਦਾ ਪੱਖ ਸੁਣਿਆ ਗਿਆ | ਅਦਾਲਤ ਵਿਚ ਮੰਨਿਆ ਗਿਆ ਕਿ ਮੰਦਿਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਲਈ ਸਿੱਖ ਮਰਿਆਦਾ ਅਨੁਸਾਰ ਪ੍ਰਬੰਧ ਨਹੀਂ ਸੀ¢ ਇਸੇ ਕਰਕੇ ਹੀ ਸਿੱਖ ਸੰਗਤ ਸਰੂਪ ਲੈ ਕੇ ਗਈ ਹੈ | ਭਾਈ ਮਨਵੀਰ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਯੂ.ਕੇ. ਦੇ ਸਿੱਖਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਜਥੇਬੰਦੀਆਂ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਯੂ.ਕੇ. ਦੇ ਸਿੱਖਾਂ ਨੂੰ ਮਦਦ ਕਰਨ ਦੇ ਆਦੇਸ਼ ਦਿੱਤੇ ਸਨ |

Ad Position 22
No active advertisement
ਪਿਛਲੀ ਖ਼ਬਰ ਟਿੱਪਰ ਡਰਾਈਵਰਾਂ ਵਲੋਂ ਵਰਿਆਣਾ ਡੰਪ ਦੇ ਖਰਾਬ ਰਸਤੇ ਨੂੰ ਬਣਾਉਣ ਦੀ ਮੰਗ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ <br/> ਅਗਲੀ ਖ਼ਬਰ ਸੰਦੀਪ ਜੱਸੜਾਂ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਹੋਇਆ ਅੰਤਿਮ ਸੰਸਕਾਰ <br/>
Ad Position 24