26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ

Ad Position 21
No active advertisement
ਅਜੀਤ ਡੈਸਕ 02-04-2026
ਲੰਡਨ, 1 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਡਰਬੀ ਵਿਖੇ ਹਰ ਸਾਲ ਦੀ ਤਰ੍ਹਾਂ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਆਰੰਭ ਹੋ ਗਏ¢ਜਾਣਕਾਰੀ ਦਿੰਦਿਆਂ ਸਿੰਘ ਸਭਾ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਭਾਈ ਰਘਬੀਰ ਸਿੰਘ ਅਤੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਪੁਰੇਵਾਲ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਯੂ.ਕੇ. ਭਰ ਤੋਂ ਅਤੇ ਯੂਰਪ ਦੇ ਕਈ ਦੇਸ਼ਾਂ, ਭਾਰਤ, ਅਮਰੀਕਾ, ਕੈਨੇਡਾ ਅਤੇ ਦੇਸ਼-ਵਿਦੇਸ਼ ਤੋਂ ਅਖੰਡ ਕੀਰਤਨੀ ਜਥੇ ਅਤੇ ਸਿੰਘ ਸਿੰਘਣੀਆਂ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ¢ ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਬੀਬੀ ਨਵਜੋਤ ਕੌਰ ਵਿਰਕ ਨਕਲੀ ਗੁਰੂ ਡੰਮ੍ਹ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ ਅਤੇ 'ਗਰੂਮਿੰਗ' ਸੰਬੰਧੀ ਭਾਈ ਮਨਵੀਰ ਸਿੰਘ ਸੰਗਤਾਂ ਨੂੰ ਜਾਗਰੂਕ ਕਰਨਗੇ¢
Ad Position 22
No active advertisement
ਪਿਛਲੀ ਖ਼ਬਰ ਨਾਸਾ 53 ਸਾਲ ਬਾਅਦ ਫਿਰ ਚੰਦਰਮਾ 'ਤੇ ਭੇਜੇਗਾ ਇਨਸਾਨ ਅਗਲੀ ਖ਼ਬਰ ਡਰਬੀ 'ਚ 7 ਲੋਕਾਂ ਨੂੰ ਜ਼ਖ਼ਮੀ ਕਰਨ ਵਾਲੇ ਭਾਰਤੀ ਨੂੰ ਹਿਰਾਸਤ 'ਚ ਭੇਜਿਆ
Ad Position 24