06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਲੰਡਨ ’ਚ ਕਤਲ ਕੀਤੀ ਕਿਰਨਦੀਪ ਕੌਰ ਨਮਿੱਤ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਰਧਾਂਜਲੀ ਸਮਾਗਮ

ਲੰਡਨ, 6 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਲੰਡਨ ਦੇ ਇਲਾਕੇ ਹੇਜ਼ ’ਚ ਇਕ ਸਿਰਫਿਰੇ ਗੋਰੇ ਵੱਲੋਂ ਕਤਲ ਕੀਤੀ ਗਈ 24 ਸਾਲਾ ਕਿਰਨਦੀਪ ਕੌਰ ਨਮਿੱਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਗਿਆਨੀ ਸਤਨਾਮ ਸਿੰਘ ਚੌਹਾਨ ਨੇ ਵਿਰਾਗਮਈ ਗੁਰਬਾਣੀ ਕੀਰਤਨ ਗਾਇਨ ਕੀਤਾ।

Ad Position 21
No active advertisement
ਬੀਬੀ ਕਿਰਨਦੀਪ ਕੌਰ ਦੇ ਸ਼ਰਧਾਂਜਲੀ ਸਮਾਗਮ ’ਚ ਸ਼ਾਮਿਲ ਬੁਲਾਰੇ। ਤਸਵੀਰਃ ਮਨਪ੍ਰੀਤ ਸਿੰਘ ਬੱਧਨੀ ਕਲਾਂ 07-08-2026
ਲੰਡਨ, 6 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਲੰਡਨ ਦੇ ਇਲਾਕੇ ਹੇਜ਼ ’ਚ ਇਕ ਸਿਰਫਿਰੇ ਗੋਰੇ ਵੱਲੋਂ ਕਤਲ ਕੀਤੀ ਗਈ 24 ਸਾਲਾ ਕਿਰਨਦੀਪ ਕੌਰ ਨਮਿੱਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਗਿਆਨੀ ਸਤਨਾਮ ਸਿੰਘ ਚੌਹਾਨ ਨੇ ਵਿਰਾਗਮਈ ਗੁਰਬਾਣੀ ਕੀਰਤਨ ਗਾਇਨ ਕੀਤਾ। ਉਪਰੰਤ ਬੀਬੀ ਕਿਰਨਦੀਪ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ ਨੇ ਪੁਲਿਸ ਨਾਲ ਹੋਈਆਂ ਮੁਲਾਕਾਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਵੇਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਸਿੱਖ ਸੰਗਤਾਂ ਵੱਲੋਂ ਅਸੀਂ ਇਸ ਘਟਨਾ ਨੂੰ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ ਦੀ ਮੰਗ ਕਰ ਰਹੇ ਹਾਂ। ਉਹਨਾਂ ਕਿਹਾ ਕਿ ਜੇ ਸਰਕਾਰ ਯਹੂਦੀਆਂ ਦੀ ਸੁਰੱਖਿਆ ਲਈ ਕਰੋੜਾਂ ਪੌਂਡ ਖਰਚ ਕਰ ਸਕਦੀ ਹੈ ਫਿਰ ਸਿੱਖਾਂ ਦੀ ਸੁਰੱਖਿਆ ਯਕੀਨੀ ਕਿਉਂ ਨਹੀਂ ਬਣਾਉਂਦੀ। ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ ਨੇ ਕਿਹਾ ਕਿ ਸਭਾ ਵੱਲੋਂ ਬੀਬੀ ਕਿਰਨਦੀਪ ਕੌਰ ਦੀ ਅੰਤਿਮ ਅਰਦਾਸ ਮੌਕੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ ਪੰਜਾਬ ਪਹੁੰਚੇ ਹਨ ਅਤੇ ਸਭਾ ਵੱਲੋਂ ਪ੍ਰੀਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਲਈ ਕੁਝ ਆਰਥਿਕ ਸਹਾਇਤਾ ਦਿੱਤੀ ਗਈ ਹੈ ਅਤੇ ਬਾਕੀ ਜਲਦੀ ਭੇਜ ਦਿੱਤੀ ਜਾਵੇਗੀ। ਇਸ ਮੌਕੇ ਸਃ ਮਨਜੀਤ ਸਿੰਘ, ਸਤਨਾਮ ਸਿੰਘ ਚੌਹਾਨ, ਸੁਖਦੀਪ ਸਿੰਘ ਰੰਧਾਵਾ, ਭਾਈ ਹਰਜਿੰਦਰ ਸਿੰਘ ਮਾਝੀ, ਕੌਂਸਲਰ ਦਿਆ ਸਿੰਘ, ਗਿਆਨੀ ਚਮਕੌਰ ਸਿੰਘ ਆਦਿ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਕੌਂਸਲਰ ਗੁਰਬਚਨ ਸਿੰਘ ਅਠਵਾਲ, ਬੀਬੀ ਸੁਰਜੀਤ ਕੌਰ ਬਾਸੀ, ਕੌਂਸਲਰ ਕਮਲਪ੍ਰੀਤ ਕੌਰ, ਗਿਆਨੀ ਅਮਰੀਕ ਸਿੰਘ, ਪ੍ਰੇਮ ਸਿੰਘ ਢਾਂਡੀ, ਜੋਗਿੰਦਰ ਸਿੰਘ ਬੱਲ, ਗਿਆਨੀ ਹਰਜਿੰਦਰ ਸਿੰਘ, ਸਃ ਦੀਦਾਰ ਸਿੰਘ ਰੰਧਾਵਾ, ਬਲਜੀਤ ਸਿੰਘ ਮੱਲੀ, ਭਰਪੂਰ ਸਿੰਘ, ਅਮਰਜੀਤ ਸਿੰਘ ਖਾਲੜਾ, ਗਿਆਨੀ ਜਸਵੰਤ ਸਿੰਘ ਮਾਰਕੰਡਾ, ਸਤਿੰਦਰ ਸਿੰਘ ਮੰਗੂਵਾਲ, ਜਸਕਰਨ ਸਿੰਘ ਚੌਹਾਨ, ਗੁਰਮੀਤ ਸਿੰਘ ਸਿੱਧੂ, ਕੁਲਵੰਤ ਸਿੰਘ ਭਿੰਡਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਲ ਜਿਨਸੀ ਸ਼ੋਸ਼ਣ ਮਾਮਲੇ ’ਚ ਪੰਜਾਬੀ ਸਮੇਤ ਪੰਜ ਮੁਲਜ਼ਮ ਦੋਸ਼ੀ ਕਰਾਰ ਅਗਲੀ ਖ਼ਬਰ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਅਨੁਸਾਰ ਮੁਕੰਮਲ ਕੀਤਾ ਜਾਵੇ–ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨ...
Ad Position 24
No active advertisement