12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਨਜਿੰਦਰ ਪੁਰੇਵਾਲ ਤੇ ਪਰਮਜੀਤ ਕੌਰ ਵਲੋਂ ਓਡਬੀ ਪਾਰਕ ਵਿਖੇ ਕਰਵਾਇਆ ਤੀਆਂ ਦਾ ਮੇਲਾ

ਲੈਸਟਰ (ਇੰਗਲੈਂਡ),11 ਅਗਸਤ (ਸੁਖਜਿੰਦਰ ਸਿੰਘ ਢੱਡੇ)- ਪੰਜਾਬੀ ਸੱਭਿਆਚਾਰ, ਵਿਰਸੇ ਤੇ ਰਵਾਇਤੀ ਤਿਉਹਾਰਾਂ ਨੂੰ ਵਿਦੇਸ਼ਾਂ ਦੀ ਧਰਤੀ ’ਤੇ ਜੀਵਤ ਰੱਖਣ ਦੇ ਉਦੇਸ਼ ਨਾਲ ਮਨਜਿੰਦਰ ਪੁਰੇਵਾਲ ਤੇ ਪਰਮਜੀਤ ਕੌਰ ਵਲੋਂ ਸਾਂਝੇ ਤੌਰ ’ਤੇ ਲੈਸਟਰ ਨੇੜਲੇ ਓਡਬੀ ਪਾਰਕ ਵਿਖੇ ਤੀਆਂਂ ਦਾ ਮੇਲਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬੀ ਪਰਿਵਾਰਾਂ, ਖ਼ਾਸ ਕਰਕੇ ਔਰਤਾਂ ਅਤੇ ਮੁਟਿਆਰਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਦੇ ਰਵਾਇਤੀ ਤੀਆਂਂ ਦੇ ਤਿਉਹਾਰ ਦੀਆਂ ਯਾਦਾਂ ਤਾਜ਼ਾ ਕੀਤੀਆਂਂ।

Ad Position 21
No active advertisement
ਅਜੀਤ ਡੈਸਕ 12-08-2026


ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਮੇਲਾ, ਮੁਟਿਆਰਾਂ ਨੇ ਗਿੱਧੇ-ਭੰਗੜੇ ਨਾਲ ਬੰਨ੍ਹਿਆ ਰੰਗ

ਲੈਸਟਰ (ਇੰਗਲੈਂਡ),11 ਅਗਸਤ (ਸੁਖਜਿੰਦਰ ਸਿੰਘ ਢੱਡੇ)- ਪੰਜਾਬੀ ਸੱਭਿਆਚਾਰ, ਵਿਰਸੇ ਤੇ ਰਵਾਇਤੀ ਤਿਉਹਾਰਾਂ ਨੂੰ ਵਿਦੇਸ਼ਾਂ ਦੀ ਧਰਤੀ ’ਤੇ ਜੀਵਤ ਰੱਖਣ ਦੇ ਉਦੇਸ਼ ਨਾਲ ਮਨਜਿੰਦਰ ਪੁਰੇਵਾਲ ਤੇ ਪਰਮਜੀਤ ਕੌਰ ਵਲੋਂ ਸਾਂਝੇ ਤੌਰ ’ਤੇ ਲੈਸਟਰ ਨੇੜਲੇ ਓਡਬੀ ਪਾਰਕ ਵਿਖੇ ਤੀਆਂਂ ਦਾ ਮੇਲਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬੀ ਪਰਿਵਾਰਾਂ, ਖ਼ਾਸ ਕਰਕੇ ਔਰਤਾਂ ਅਤੇ ਮੁਟਿਆਰਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਦੇ ਰਵਾਇਤੀ ਤੀਆਂਂ ਦੇ ਤਿਉਹਾਰ ਦੀਆਂ ਯਾਦਾਂ ਤਾਜ਼ਾ ਕੀਤੀਆਂਂ। ਮੇਲੇ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੀਆਂ ਔਰਤਾਂ ਅਤੇ ਮੁਟਿਆਰਾਂ ਨੇ ਪੰਜਾਬੀ ਲੋਕ-ਸੱਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਗਿੱਧਾ, ਭੰਗੜਾ, ਬੋਲੀਆਂ ਅਤੇ ਪੰਜਾਬੀ ਲੋਕ-ਗੀਤ ਸਮਾਗਮ ਦੀ ਖਿੱਚ ਦਾ ਕੇਂਦਰ ਬਣੇ ਰਹੇ। ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਸਜੇ ਇਸ ਮੇਲੇ ਨੇ ਕੁਝ ਸਮੇਂ ਲਈ ਪੰਜਾਬ ਦੇ ਪਿੰਡਾਂ ਵਿਚ ਲੱਗਣ ਵਾਲੀਆਂ ਰਵਾਇਤੀ ਤੀਆਂਂ ਦਾ ਮਾਹੌਲ ਸਿਰਜ ਦਿੱਤਾ । ਇਸ ਮੌਕੇ ਪ੍ਰਬੰਧਕ ਮਨਜਿੰਦਰ ਪੁਰੇਵਾਲ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦਿਆਂ ਆਪਣੀ ਨਵੀਂ ਪੀੜ੍ਹੀ ਨੂੰ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜੀ ਰੱਖਣਾ ਸਮੇਂ ਦੀ ਵੱਡੀ ਲੋੜ ਹੈ । ਉਨ੍ਹਾਂ ਕਿਹਾ ਕਿ ਤੀਆਂਂ ਵਰਗੇ ਰਵਾਇਤੀ ਤਿਉਹਾਰ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਅਤੇ ਆਪਸੀ ਭਾਈਚਾਰਕ ਸਾਂਝ ਦਾ ਅਹਿਮ ਹਿੱਸਾ ਹਨ । ਮੇਲੇ ਦੌਰਾਨ ਔਰਤਾਂ ਨੇ ਰਵਾਇਤੀ ਪੰਜਾਬੀ ਬੋਲੀਆਂ ਪਾ ਕੇ ਗਿੱਧਾ ਪਾਇਆ ਤੇ ਪੰਜਾਬੀ ਸੰਗੀਤ ’ਤੇ ਖ਼ੂਬ ਰੌਣਕਾਂ ਲਗਾਈਆਂ ਅਤੇ ਪੀਂਘਾ ਝੂਟੀਆਂ, ਕਿਕਲੀ ਪਾਈ ਅਤੇ ਰੰਗ-ਬਿਰੰਗੇ ਪੰਜਾਬੀ ਸੂਟਾਂ ਤੇ ਰਵਾਇਤੀ ਪਹਿਰਾਵਿਆਂ ਵਿਚ ਸਜੀਆਂ ਮੁਟਿਆਰਾਂ ਨੇ ਮੇਲੇ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ । ਅੰਤ ਵਿਚ ਪ੍ਰਬੰਧਕਾਂ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਪੰਜਾਬੀ ਸੱਭਿਆਚਾਰ, ਮਾਂ-ਬੋਲੀ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਅਜਿਹੇ ਸਮਾਗਮ ਕਰਵਾਉਣ ਦੇ ਯਤਨ ਜਾਰੀ ਰੱਖੇ ਜਾਣਗੇ। ਓਡਬੀ ਪਾਰਕ ਵਿਚ ਲੱਗਿਆ ਤੀਆਂਂ ਦਾ ਇਹ ਮੇਲਾ ਪੰਜਾਬੀ ਸੱਭਿਆਚਾਰ ਦੀਆਂ ਖ਼ੂਬਸੂਰਤ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ 5 ਗ਼ੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਅਗਲੀ ਖ਼ਬਰ ਅਰਪਨ ਲਿਖਾਰੀ ਸਭਾ ਦੀ ਮਹੀਨਾਵਾਰ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ
Ad Position 24