ਵੈਨਕੂਵਰ ’ਚ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ
ਵੈਨਕੂਵਰ, 17 ਅਗਸਤ (ਮਲਕੀਤ ਸਿੰਘ)-ਭਾਰਤ ਦਾ 80ਵਾਂ ਆਜ਼ਾਦੀ ਦਿਵਸ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਜਨਰਲ ਵਿਖੇ ਧੂਮਧਾਮ ਮਨਾਇਆ ਗਿਆ। ਇਸ ਮੌਕੇ ਕੌਂਸਲ ਜਨਰਲ ਮਸਾਕੁਈ ਰੁੰਗਸੁੰਗ ਨੇ ਕੌਮੀ ਝੰਡਾ ਲਹਿਰਾਇਆ।
ਵੈਨਕੂਵਰ, 17 ਅਗਸਤ (ਮਲਕੀਤ ਸਿੰਘ)-ਭਾਰਤ ਦਾ 80ਵਾਂ ਆਜ਼ਾਦੀ ਦਿਵਸ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਜਨਰਲ ਵਿਖੇ ਧੂਮਧਾਮ ਮਨਾਇਆ ਗਿਆ। ਇਸ ਮੌਕੇ ਕੌਂਸਲ ਜਨਰਲ ਮਸਾਕੁਈ ਰੁੰਗਸੁੰਗ ਨੇ ਕੌਮੀ ਝੰਡਾ ਲਹਿਰਾਇਆ। ਸਮਾਗਮ ’ਚ ਬ੍ਰਿਟਿਸ਼ ਕੋਲੰਬੀਆ ਦੀ ਇੰਡੀਅਨ ਐਕਸ-ਸਰਵਿਸਮੈਨ ਸੋਸਾਇਟੀ ਦੇ ਮੈਂਬਰਾਂ, ਭਾਰਤੀ ਭਾਈਚਾਰੇ ਦੇ ਲੋਕਾਂ, ਭਾਰਤੀ ਮੂਲ ਦੇ ਮੀਡੀਆ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ’ਤੇ ਪੇਂਟਿੰਗ ਤੇ ਫੋਟੋਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ ਅਤੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੰਦੇ ਮਾਤਰਮ ਵਿਸ਼ੇ ’ਤੇ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੇ ਅੰਤ ਵਿੱਚ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਨੂੰ ਬੜੇ ਹੀ ਸੁਚਾਰੂ ਢੰਗ ਨਾਲ ਦਰਸਾਇਆ ਗਿਆ।