ਆਇਸ ਵਲੋਂ ਆਜ਼ਾਦੀ ਦਿਹਾੜਾ ਮਨਾਇਆ
ਇੰਡੀਅਨ ਆਸਟ੍ਰੇਲੀਅਨ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਨੇ ਮਨਾਇਆ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ —-ਮਲਟੀਕਲਚਰਲ ਮਨਿਸਟਰ ਨਾਦੀਆ ਕਲੈਂਸੀ ਤੇ ਲਾਰਡ ਮੇਅਰ ਡਾ. ਜੇਨ ਲੋਮੈਕਸ-ਸਮਿਥ ਵੱਲੋਂ ਭਾਰਤੀ ਭਾਈਚਾਰੇ ਦੀ ਦੇਸ਼-ਨਿਰਮਾਣ ਵਿਚ ਭੂਮਿਕਾ ਦੀ ਸ਼ਲਾਘਾ ਐਡੀਲੇਡ, 17 ਅਗਸਤ (ਗੁਰਮੀਤ ਸਿੰਘ ਵਾਲੀਆ)-ਇੰਡੀਅਨ ਆਸਟ੍ਰੇਲੀਅਨ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ (ਆਈਸਾ) ਵੱਲੋਂ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਐਡੀਲੇਡ ਦੇ ਮਰਕਰੀ ਸਿਨੇਮਾ ਵਿਖੇ ਬੜੇ ਉਤਸ਼ਾਹ, ਦੇਸ਼ਭਗਤੀ ਅਤੇ ਸੱਭਿਆਚਾਰਕ ਭਾਵਨਾ ਨਾਲ ਮਨਾਇਆ ਗਿਆ।
ਇੰਡੀਅਨ ਆਸਟ੍ਰੇਲੀਅਨ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਨੇ ਮਨਾਇਆ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ —-ਮਲਟੀਕਲਚਰਲ ਮਨਿਸਟਰ ਨਾਦੀਆ ਕਲੈਂਸੀ ਤੇ ਲਾਰਡ ਮੇਅਰ ਡਾ. ਜੇਨ ਲੋਮੈਕਸ-ਸਮਿਥ ਵੱਲੋਂ ਭਾਰਤੀ ਭਾਈਚਾਰੇ ਦੀ ਦੇਸ਼-ਨਿਰਮਾਣ ਵਿਚ ਭੂਮਿਕਾ ਦੀ ਸ਼ਲਾਘਾ ਐਡੀਲੇਡ, 17 ਅਗਸਤ (ਗੁਰਮੀਤ ਸਿੰਘ ਵਾਲੀਆ)-ਇੰਡੀਅਨ ਆਸਟ੍ਰੇਲੀਅਨ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ (ਆਈਸਾ) ਵੱਲੋਂ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਐਡੀਲੇਡ ਦੇ ਮਰਕਰੀ ਸਿਨੇਮਾ ਵਿਖੇ ਬੜੇ ਉਤਸ਼ਾਹ, ਦੇਸ਼ਭਗਤੀ ਅਤੇ ਸੱਭਿਆਚਾਰਕ ਭਾਵਨਾ ਨਾਲ ਮਨਾਇਆ ਗਿਆ। ਆਈਸਾ ਦੀ ਪ੍ਰਧਾਨ ਮੋਨਿਕਾ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਆਈਸਾ ਦੀ ਚੇਅਰਪਰਸਨ ਤਰੀਮਾਣ ਗਿੱਲ ਸਮੇਤ ਸੰਸਥਾ ਦੇ ਸਾਬਕਾ ਪ੍ਰਧਾਨਾਂ, ਅਹੁਦੇਦਾਰਾਂ, ਬੱਚਿਆਂ ਅਤੇ ਭਾਰਤੀ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਤੇ ਭਾਰਤ ਦੇ ਰਾਸ਼ਟਰੀ ਗੀਤ ਨਾਲ ਹੋਈ।ਇਸ ਉਪਰੰਤ ਬੱਚਿਆਂ ਅਤੇ ਵੱਖ-ਵੱਖ ਗਰੁੱਪਾਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।ਬੁਲਾਰਿਆਂ ਨੇ ਭਾਰਤ ਦੀ ਆਜ਼ਾਦੀ ਦੇ ਇਤਿਹਾਸ, ਦੇਸ਼ ਦੀ ਏਕਤਾ-ਅਖੰਡਤਾ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਚਾਰ ਸਾਂਝੇ ਕੀਤੇ।ਸਮਾਗਮ ਵਿੱਚ ਦੱਖਣੀ ਆਸਟ੍ਰੇਲੀਆ ਸਰਕਾਰ ਦੀ ਮਲਟੀਕਲਚਰਲ ਮਨਿਸਟਰ ਨਾਦੀਆ ਕਲੈਂਸੀ ਨੇ ਭਾਰਤੀ ਆਸਟ੍ਰੇਲੀਆਈ ਭਾਈਚਾਰੇ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਭਾਈਚਾਰਾ ਆਸਟ੍ਰੇਲੀਆ ਦੇ ਹਰ ਖੇਤਰ ਵਿੱਚ ਆਪਣੀ ਮਿਹਨਤ, ਯੋਗਤਾ ਅਤੇ ਵਡਮੁੱਲੇ ਯੋਗਦਾਨ ਨਾਲ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਵਰ੍ਹੇਗੰਢ ਭਾਰਤ ਦੇ ਲੋਕਾਂ ਦੀ ਦੇਸ਼ਭਗਤੀ, ਹਿੰਮਤ ਅਤੇ ਸੰਘਰਸ਼ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ।ਐਡੀਲੇਡ ਦੀ ਲਾਰਡ ਮੇਅਰ ਡਾ. ਜੇਨ ਲੋਮੈਕਸ-ਸਮਿਥ ਨੇ ਵੀ ਭਾਰਤੀ ਭਾਈਚਾਰੇ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਰਤੀ ਮੂਲ ਦੇ ਲੋਕ ਐਡੀਲੇਡ ਅਤੇ ਦੱਖਣੀ ਆਸਟ੍ਰੇਲੀਆ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਭਾਰਤ ਦੇ ਲਗਾਤਾਰ ਵਿਕਾਸ ਅਤੇ ਵਿਸ਼ਵ ਪੱਧਰ ’ਤੇ ਵਧ ਰਹੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਭਾਈਚਾਰੇ ਦੀ ਮਿਹਨਤ ਅਤੇ ਦੇਸ਼ਭਗਤੀ ਵਿੱਚ ਇਸ ਤਰੱਕੀ ਦੀ ਝਲਕ ਸਾਫ਼ ਨਜ਼ਰ ਆਉਂਦੀ ਹੈ।ਇਸ ਮੌਕੇ ਮੇਗਨ ਸਪੈਂਸਰ ਐਮ.ਪੀ., ਅਮਰਜੀਤ ਗਰੇਵਾਲ, ਡਿਪਟੀ ਚੇਅਰ ਸਾਊਥ ਆਸਟ੍ਰੇਲੀਅਨ ਮਲਟੀਕਲਚਰਲ ਕਮਿਸ਼ਨ ਅਤੇ ਲੁਈਸਾ ਗ੍ਰੀਕੋ, ਚੇਅਰ ਮਲਟੀਕਲਚਰਲ ਕਮਿਸ਼ਨ ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਸਮਾਗਮ ਦੌਰਾਨ ਭਾਰਤੀ ਮੂਲ ਦੇ ਲੋਕਾਂ ਨੂੰ ਆਪਣੀ ਮਾਂ-ਭੂਮੀ, ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਅਤੇ ਇਸ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਗਿਆ। ਆਈਸਾ ਵੱਲੋਂ ਹਾਜ਼ਰੀਨ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਅੰਤ ਵਿੱਚ ਪ੍ਰਬੰਧਕਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ, ਪਤਵੰਤਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦਾ ਧੰਨਵਾਦ ਕੀਤਾ।