ਆਸਟ੍ਰੇਲੀਆ ’ਚ ਸਿਹਤ ਸੇਵਾਵਾਂ ਦਾ ਮੰਦਾ ਹਾਲ
ਮੈਲਬੌਰਨ, 18 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਐਮਰਜੈਂਸੀ ਵਿਭਾਗਾਂ ਵਿਚ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਕਈ ਮਰੀਜ਼ਾਂ ਨੂੰ ਇਲਾਜ ਲਈ 10-10 ਘੰਟਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ।
ਮੈਲਬੌਰਨ, 18 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਐਮਰਜੈਂਸੀ ਵਿਭਾਗਾਂ ਵਿਚ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਕਈ ਮਰੀਜ਼ਾਂ ਨੂੰ ਇਲਾਜ ਲਈ 10-10 ਘੰਟਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ। ਹਸਪਤਾਲਾਂ ਵਿਚ ਬਿਸਤਰਿਆਂ ਦੀ ਘਾਟ ਅਤੇ ਡਾਕਟਰਾਂ, ਨਰਸਾਂ ਤੇ ਹੋਰ ਸਿਹਤ ਅਮਲੇ ’ਤੇ ਵਧਦੇ ਕੰਮ ਦੇ ਬੋਝ ਕਾਰਨ ਹਾਲਾਤ ਹੋਰ ਗੰਭੀਰ ਬਣ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਗੰਭੀਰ ਸਿਹਤ ਸਮੱਸਿਆਵਾਂ ਨਾਲ ਹਸਪਤਾਲ ਪਹੁੰਚਣ ਦੇ ਬਾਵਜੂਦ ਉਨ੍ਹਾਂ ਨੂੰ ਲੰਮਾ ਸਮਾਂ ਇਲਾਜ ਦੀ ਉਡੀਕ ਕਰਨੀ ਪੈਂਦੀ ਹੈ। ਲੋਕਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ, ਨਰਸਾਂ ਅਤੇ ਹੋਰ ਅਮਲੇ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਲੋੜੀਂਦੇ ਬਿਸਤਰਿਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਐਮਰਜੈਂਸੀ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ।