18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੰਗਲੀ ਅੱਗਾਂ ਤੋਂ ਪ੍ਰਭਾਵਿਤ ਕੁਝ ਇਲਾਕਿਆਂ ਦੇ ਘਰ ਖਾਲੀ ਕਰਨ ਦੇ ਹੁਕਮ ਹਟਾਏ

ਵੈਨਕੂਵਰ, 18 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਮਰਲੈਂਡ ਇਲਾਕੇ ਵਿੱਚ ਜੰਗਲੀ ਅੱਗਾ ਕਾਰਨ ਆਪਣੇ ਘਰ ਛੱਡਣ ਲਈ ਮਜਬੂਰ ਹੋਏ ਜ਼ਿਆਦਾਤਰ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪ੍ਰਸ਼ਾਸਨ ਵੱਲੋਂ ਸਮਰਲੈਂਡ ਦੇ ਬਹੁਤੇ ਇਲਾਕਿਆਂ ਵਿੱਚ ਘਰ ਖਾਲੀ ਕਰਨ ਦੇ ਹੁਕਮ ਹਟਾ ਦਿੱਤੇ ਗਏ ਹਨ, ਜਿਸ ਤੋਂ ਬਾਅਦ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਬੇਘਰ ਹੋਏ ਲੋਕ ਹੁਣ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ।

Ad Position 21
No active advertisement
ਅਜੀਤ ਡੈਸਕ 19-08-2026
ਵੈਨਕੂਵਰ, 18 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਮਰਲੈਂਡ ਇਲਾਕੇ ਵਿੱਚ ਜੰਗਲੀ ਅੱਗਾ ਕਾਰਨ ਆਪਣੇ ਘਰ ਛੱਡਣ ਲਈ ਮਜਬੂਰ ਹੋਏ ਜ਼ਿਆਦਾਤਰ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪ੍ਰਸ਼ਾਸਨ ਵੱਲੋਂ ਸਮਰਲੈਂਡ ਦੇ ਬਹੁਤੇ ਇਲਾਕਿਆਂ ਵਿੱਚ ਘਰ ਖਾਲੀ ਕਰਨ ਦੇ ਹੁਕਮ ਹਟਾ ਦਿੱਤੇ ਗਏ ਹਨ, ਜਿਸ ਤੋਂ ਬਾਅਦ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਬੇਘਰ ਹੋਏ ਲੋਕ ਹੁਣ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ। ਇੱਥੇ ਜ਼ਿਕਰਯੋਗ ਹੈ ਕਿ ਤਕਰੀਬਨ ਇੱਕ ਹਫਤਾ ਪਹਿਲਾਂ ਜੰਗਲੀ ਇਲਾਕਿਆਂ ‘ਚ ਲੱਗੀਆਂ ਭਿਆਨਕ ਅੱਗਾਂ ਦੇ ਫੈਲਣ ਦੇ ਖ਼ਤਰੇ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾਣ ਦੇ ਹੁਕਮ ਦਿੱਤੇ ਸਨ। ਜਿਸ ਮਗਰੋਂ 20 ਹਜਾਰ ਤੋਂ ਵਧੇਰੇ ਪਰਿਵਾਰਾਂ ਨੂੰ ਆਪਣੇ ਘਰ ਛੱਡਣੇ ਪਏ ਸਨ। ਹੁਣ ਹਾਲਾਤ ਵਿੱਚ ਸੁਧਾਰ ਆਉਣ ਤੋਂ ਬਾਅਦ ਜ਼ਿਆਦਾਤਰ ਵਸਨੀਕਾਂ ਨੂੰ ਵਾਪਸ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹਾਲਾਂਕਿ ਖ਼ਤਰਾ ਅਜੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਗਾਰਨੈੱਟ ਵੈਲੀ, ਪ੍ਰੇਰੀ ਵੈਲੀ ਅਤੇ ਮੀਡੋ ਵੈਲੀ ਦੇ ਕੁਝ ਪ੍ਰਭਾਵਿਤ ਇਲਾਕਿਆਂ ਵਿੱਚ ਘਰ ਖਾਲੀ ਕਰਨ ਦੇ ਹੁਕਮ ਅਜੇ ਵੀ ਲਾਗੂ ਹਨ। ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਫਿਲਹਾਲ ਆਪਣੇ ਘਰਾਂ ਵਿੱਚ ਵਾਪਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਘਰਾਂ ਨੂੰ ਪਰਤ ਰਹੇ ਲੋਕਾਂ ਨੂੰ ਵੀ ਸਾਵਧਾਨ ਰਹਿਣ ਅਤੇ ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਜੰਗਲੀ ਅੱਗਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹਜ਼ਾਰਾਂ ਦਰੱਖਤ ਸੜ ਕੇ ਸਵਾਹ ਹੋ ਗਏ ਹਨ। ਸਮਰਲੈਂਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਜੰਗਲੀ ਅੱਗਾਂ ਨੇ ਪਿਛਲੇ ਇੱਕ ਹਫ਼ਤੇ ਤੋਂ ਵੱਧ ਸਮੇਂ ਦੌਰਾਨ ਲੋਕਾਂ ਦੀ ਆਮ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਸੀ ਹੁਣ ਘਰ ਖਾਲੀ ਕਰਨ ਦੇ ਹੁਕਮ ਹਟਾਏ ਜਾਣ ਨਾਲ ਜ਼ਿਆਦਾਤਰ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ ਹੈ। ਅਧਿਕਾਰੀ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਬਾਕੀ ਪ੍ਰਭਾਵਿਤ ਇਲਾਕਿਆਂ ਲਈ ਵੀ ਸੁਰੱਖਿਆ ਹਾਲਾਤਾਂ ਦੀ ਸਮੀਖਿਆ ਤੋਂ ਬਾਅਦ ਹੀ ਅਗਲਾ ਫ਼ੈਸਲਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਮਨਪ੍ਰੀਤ ਸਿੰਘ ਰਾਜਾ ਹਰਬੰਸਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਾਇਆ ਅਕਾਲੀ ਦਲ ਦੀ... ਅਗਲੀ ਖ਼ਬਰ ਫੇਆਰਫੀਲਡ ’ਚ ਗੀਤ ਸੰਗੀਤ ਤੇ ਗਿੱਧੇ ਦੀ ਧਮਕ ਨਾਲ ਪੰਜਾਬਣਾਂ ਨੇ ਪਾਈ ਤੀਆਂ ਦੀ ਧਮਾਲ — ਮਿਸ ਪੂਜਾ ਦੀ ਗਾਇਕੀ ਨਾਲ ਉੱਠਦ...
Ad Position 24