ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
—6 ਸਤੰਬਰ ਨੂੰ ਸਜਾਈ ਜਾਵੇਗੀ ਸੋਭਾ ਯਾਤਰਾ
ਵੈਨਕੂਵਰ, 24 ਅਗਸਤ (ਮਲਕੀਤ ਸਿੰਘ)-ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੈਦਿਕ ਹਿੰਦੂ ਕਲਚਰ ਸੋਸਾਇਟੀ ਵੱਲੋਂ ਸਥਾਨਕ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿਖੇ 3 ਅਤੇ 6 ਸਤੰਬਰ ਤੱਕ ਕੀਤੇ ਜਾ ਰਹੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਉਕਤ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਨਾਂ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ ਨਾਲ ਹੋਰਨਾ ਪ੍ਰਬੰਧਾਂ ਦੀ ਸਮੀਖਿਆ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਵੈਨਕੂਵਰ, 24 ਅਗਸਤ (ਮਲਕੀਤ ਸਿੰਘ)-ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੈਦਿਕ ਹਿੰਦੂ ਕਲਚਰ ਸੋਸਾਇਟੀ ਵੱਲੋਂ ਸਥਾਨਕ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿਖੇ 3 ਅਤੇ 6 ਸਤੰਬਰ ਤੱਕ ਕੀਤੇ ਜਾ ਰਹੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਉਕਤ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਨਾਂ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ ਨਾਲ ਹੋਰਨਾ ਪ੍ਰਬੰਧਾਂ ਦੀ ਸਮੀਖਿਆ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਤੀਸ਼ ਕੁਮਾਰ ਤੇ ਡਾ. ਐਨ. ਕੇ. ਦੱਤਾ ਨੇ ਦੱਸਿਆ ਕਿ ਇਸ ਸਬੰਧੀ 3 ਸਤੰਬਰ ਨੂੰ ਮੰਦਿਰ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕੀਤੇ ਜਾਣਗੇ ਜਿਸ ਦੌਰਾਨ ਪ੍ਰਮੁੱਖ ਭਜਨ ਮੰਡਲੀਆਂ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੀਆ। ਇਸ ਦੌਰਾਨ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਇੱਕ ਸ਼ੋਭਾ ਯਾਤਰਾ ਵੀ ਸਜਾਈ ਜਾਵੇਗੀ। ਜਿਸ ਵਿਚ ਵੱਡੀ ਗਿਣਤੀ ਵਿਚ ਪੁੱਜਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ ਦੇ ਨਾਲ ਨਾਲ ਹੋਰਨਾ ਲੋੜੀਦੇ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨਾਂ ਨੇ ਸਮੂਹ ਭਾਈਚਾਰੇ ਦੇ ਲੋਕਾਂ ਨੂੰ ਇਹਨਾਂ ਸਮਾਗਮਾਂ ’ਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ’ਤੇ ਵਿਨੇ ਸ਼ਰਮਾ, ਮੋਹਨ ਮੌਦ ਗਿੱਲ, ਰਜੇਸ਼ ਮਿੱਤਲ, ਸੁਬਹਾ ਚੌਧਰੀ ਰਾਜ ਵਿਊਲੀ ਵੀ ਹਾਜ਼ਰ ਸਨ।