ਗੁਰਦੁਆਰਾ ਸਾਹਿਬ ’ਚ ਹਮਲੇ ਨੂੰ ਲੈ ਸਿੱਖ ਸੰਗਤ ’ਚ ਭਾਰੀ ਰੋਸ
ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)- ਪਿਛਲੇ ਦਿਨੀਂ ਐਡਮਿੰਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਇਕ ਸਿਰਫਿਰੇ ਵਿਅਕਤੀ ਵਲੋਂ ਕੀਤੇ ਹਮਲੇ ਦੌਰਾਨ ਦੋ ਸਿੱਖ ਜ਼ਖ਼ਮੀ ਹੋ ਗਏ ਸਨ ਤੇ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਕੈਲਗਰੀ ਦੇ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ.
ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)- ਪਿਛਲੇ ਦਿਨੀਂ ਐਡਮਿੰਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਇਕ ਸਿਰਫਿਰੇ ਵਿਅਕਤੀ ਵਲੋਂ ਕੀਤੇ ਹਮਲੇ ਦੌਰਾਨ ਦੋ ਸਿੱਖ ਜ਼ਖ਼ਮੀ ਹੋ ਗਏ ਸਨ ਤੇ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਕੈਲਗਰੀ ਦੇ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ. ਪਰਮਾਰ ਨੇ ਜ਼ਿਕਰ ਕਰਦਿਆਂ ਕਿਹਾ ਹੈ ਕਿ ਇਸ ਹਮਲੇ ਤੋਂ ਕੁਝ ਦਿਨ ਪਹਿਲਾਂ ਦੋ ਗੁਰਦੁਆਰਿਆਂ ਨੂੰ ਧਮਕੀ ਭਰੇ ਫ਼ੋਨ ਆਏ ਸਨ ਤੇ ਗੁਰਦੁਆਰੇ ਨੂੰ ਖ਼ਾਲੀ ਕਰਨ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਕੁਝ ਸਿੱਖ ਆਗੂਆਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਜਲਦੀ ਹੀ ਅਲਬਰਟਾ ਦੀ ਮੁਖ ਮੰਤਰੀ ਨੂੰ ਮਿਲਣਗੇ ਅਤੇ ਇਨ੍ਹਾਂ ਗੁਰੂ ਘਰਾਂ ਦੀ ਸੁਰੱਖਿਆ ਲਈ ਕੋਈ ਠੋਸ ਕਦਮ ਚੁੱਕਣ ਦੀ ਬੇਨਤੀ ਕਰਨਗੇ।