01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਿਮਰਨਜੋਤ ਸਿੰਘ ਮੱਕੜ ਦਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਨਮਾਨ

ਲੰਡਨ, 31 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਿਮਰਨਜੋਤ ਸਿੰਘ ਮੱਕੜ ਅਤੇ ਬੀਬੀ ਹਰਲੀਨ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਲੰਡਨ, 31 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਿਮਰਨਜੋਤ ਸਿੰਘ ਮੱਕੜ ਅਤੇ ਬੀਬੀ ਹਰਲੀਨ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ ਅਤੇ ਸਤਨਾਮ ਸਿੰਘ ਚੌਹਾਨ ਨੇ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸਿਮਰਨਜੋਤ ਸਿੰਘ ਮੱਕੜ ਨੇ ਮਿਲੇ ਮਾਣ-ਸਨਮਾਨ ਲਈ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ । ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ 1947 ਦੀ ਵੰਡ ਤੋਂ ਲੈ ਕੇ 1984 ਤੱਕ ਦੇ ਘਟਨਾਕ੍ਰਮ ਅਤੇ ਬੀਤੇ ਸਮੇਂ ਦੌਰਾਨ ਸਿੱਖਾਂ ਨਾਲ ਹੋਈਆਂ ਵਧੀਕੀਆਂ ਬਾਰੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਅਤੇ ਸੱਭਿਆਚਾਰਕ ਨਸਲਕੁਸ਼ੀ ਦਾ ਦਰਦ ਅਸੀਂ ਅੱਜ ਵੀ ਮਹਿਸੂਸ ਕਰਦੇ ਹਾਂ ਅਤੇ ਸਿੱਖਾਂ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲਿਆ । ਉਨ੍ਹਾਂ ਹੋਂਦ ਚਿੱਲੜ ਕਤਲੇਆਮ ਦੇ ਦਰਦ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ । ਉਨ੍ਹਾਂ ਪੰਜਾਬ ਵਿਚ ਪ੍ਰਵਾਸੀਆਂ ਦੀ ਵੱਧ ਰਹੀ ਗਿਣਤੀ ਅਤੇ ਜ਼ਮੀਨਾਂ ਵੇਚਣ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਨਾਲੋਂ ਆਪਣਾ ਨਾਤਾ ਨਾ ਤੋੜਿਆ ਜਾਵੇ ਅਤੇ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ । ਇਸ ਮੌਕੇ ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਮੀਤ ਪ੍ਰਧਾਨ ਕੇਵਲ ਸਿੰਘ ਰਣਦੇਵਾ, ਜਸਵੰਤ ਸਿੰਘ ਮੰਡ, ਜੋਗਿੰਦਰ ਸਿੰਘ ਬੱਲ, ਇਸ਼ਟਮੀਤ ਸਿੰਘ ਫੁੱਲ, ਗੁਰਦੀਪ ਸਿੰਘ, ਬਲਜੀਤ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਪੱਟੀ, ਨਵਦੀਪ ਸਿੰਘ, ਸੁਖਦੀਪ ਸਿੰਘ ਰੰਧਾਵਾ, ਹਰਵਿੰਦਰ ਸਿੰਘ, ਪ੍ਰੀਤ ਟਾਂਡੀ ਅਤੇ ਕੁਲਵੰਤ ਸਿੰਘ ਮੱਲ੍ਹੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ । ਤਸਵੀਰ: ਲੰਡਨ ਪਿਕ 1 ਸਿਮਰਨਜੋਤ ਸਿੰਘ ਮੱਕੜ ਨਾਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਹੋਰ ਸ਼ਖ਼ਸੀਅਤਾਂ। ਤਸਵੀਰਾਂ: ਮਨਪ੍ਰੀਤ ਸਿੰਘ ਬੱਧਨੀ ਕਲਾਂ
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਐਮ. ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਮਾਰਚ, ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਮੈਲਬੋਰਨ ’ਚ ਵਹਿਮਾਂ-ਭਰਮਾਂ ਦਾ ਅਨੋਖਾ ਮਾਮਲਾ, ਸੜਕ ਵਿਚਕਾਰ ਦੀਵਾ ਜਗਾਉਂਦਾ ਜੋੜਾ
Ad Position 24