03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਦੁਆਰਾ ਨਿਸ਼ਕਾਮ ਸੇਵਕ ਜਥਾ ਵਿਖੇ ਵਿਸ਼ੇਸ਼ ਸ਼ਸਤਰ ਦਰਸ਼ਨ ਸਮਾਗਮ

ਬਰਮਿੰਘਮ, 2 ਸਤੰਬਰ (ਪਰਵਿੰਦਰ ਸਿੰਘ)-ਗੁਰਦੁਆਰਾ ਨਿਸ਼ਕਾਮ ਸੇਵਕ ਜਥਾ ਵਿਖੇ ਅੱਜ ਵਿਸ਼ੇਸ਼ ਸ਼ਸਤਰ ਦਰਸ਼ਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਗੁਰੂ ਨਿਸ਼ਕਾਮ ਸੇਵਕ ਜਥੇ ਦੇ ਭਾਈ ਸਾਹਿਬ ਭਾਈ ਮੋਹਿੰਦਰ ਸਿੰਘ ਵਲੋਂ ਬਾਬਾ ਬਲਬੀਰ ਸਿੰਘ ਤੇ ਉਨ੍ਹਾਂ ਦੇ ਨਾਲ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਮਿੰਘਮ, 2 ਸਤੰਬਰ (ਪਰਵਿੰਦਰ ਸਿੰਘ)-ਗੁਰਦੁਆਰਾ ਨਿਸ਼ਕਾਮ ਸੇਵਕ ਜਥਾ ਵਿਖੇ ਅੱਜ ਵਿਸ਼ੇਸ਼ ਸ਼ਸਤਰ ਦਰਸ਼ਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ । ਇਸ ਮੌਕੇ ਗੁਰੂ ਨਿਸ਼ਕਾਮ ਸੇਵਕ ਜਥੇ ਦੇ ਭਾਈ ਸਾਹਿਬ ਭਾਈ ਮੋਹਿੰਦਰ ਸਿੰਘ ਵਲੋਂ ਬਾਬਾ ਬਲਬੀਰ ਸਿੰਘ ਤੇ ਉਨ੍ਹਾਂ ਦੇ ਨਾਲ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ਵਿਚ ਬਾਬਾ ਜਸਵਿੰਦਰ ਸਿੰਘ ਜੱਸੀ, ਜਥੇਦਾਰ ਬੁੱਢਾ ਦਲ ਯੂ.ਐੱਸ.ਏ., ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲੇ ਅਤੇ ਭਾਈ ਕੀਰਤਰਾਜ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ । ਇਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ । ਇਨ੍ਹਾਂ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਢਾਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ੍ਰੀ ਸਾਹਿਬ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਕਟਾਰ ਸਾਹਿਬ, ਪੋਥੀ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਸ਼ਸਤਰ ਸ਼ਾਮਿਲ ਸਨ । ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਅੰਮ੍ਰਿਤ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਭਾਈ ਸਾਹਿਬ ਭਾਈ ਮੋਹਿੰਦਰ ਸਿੰਘ ਨੇ ਬਾਬਾ ਬਲਬੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਰਤ ਤੋਂ ਯੂ.ਕੇ. ਦੀ ਧਰਤੀ ’ਤੇ ਗੁਰੂ ਸਾਹਿਬਾਨ ਦੇ ਪਵਿੱਤਰ ਸ਼ਸਤਰ ਲਿਆ ਕੇ ਸੰਗਤਾਂ ਨੂੰ ਦਰਸ਼ਨ ਕਰਵਾ ਰਹੇ ਹਨ । ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਲੈ ਕੇ ਸਮਾਗਮ ਤੋਂ ਵਿਦਾਇਗੀ ਲਈ।
Ad Position 22
No active advertisement
ਪਿਛਲੀ ਖ਼ਬਰ ਐੱਸ . ਬੀ . ਐੱਸ . ਪੰਜਾਬੀ ਰੇਡੀਓ ਦੀ ਮਨਪ੍ਰੀਤ ਕੌਰ ਵਲੋਂ ਆਸਟ੍ਰੇਲੀਅਨ ਸਿੱਖ ਵਾਰ ਮੈਮੋਰੀਅਲ ਦਾ ਦੌਰਾ ਅਗਲੀ ਖ਼ਬਰ ਕੈਲੀਫੋਰਨੀਆ ’ਚ ਕੇਰਲ ਦੀਆਂ 2 ਔਰਤਾਂ ਦੀ ਹੱਤਿਆ
Ad Position 24