07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਲੋਹ ’ਚ ਜਨਮ ਅਸ਼ਟਮੀ ਦੀਆਂ ਰੌਣਕਾਂ

ਲੰਡਨ, 6 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸਥਾਨਕ ਹਿੰਦੂ ਭਾਈਚਾਰੇ ਨਾਲ ਮਿਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮ ਅਸ਼ਟਮੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਢੇਸੀ ਨੇ ਕਿਹਾ ਕਿ ਸਥਾਨਕ ਸਲੋਹ ਮੰਦਰ ਵਿਖੇ ਕਰਵਾਏ ਗਏ ਜਨਮ ਅਸ਼ਟਮੀ ਦੇ ਖ਼ੂਬਸੂਰਤ ਅਤੇ ਉਤਸ਼ਾਹਪੂਰਵਕ ਸਮਾਗਮਾਂ ਵਿਚ ਸ਼ਾਮਿਲ ਹੋਣਾ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਵਾਲਾ ਮੌਕਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਲੰਡਨ, 6 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸਥਾਨਕ ਹਿੰਦੂ ਭਾਈਚਾਰੇ ਨਾਲ ਮਿਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮ ਅਸ਼ਟਮੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।ਢੇਸੀ ਨੇ ਕਿਹਾ ਕਿ ਸਥਾਨਕ ਸਲੋਹ ਮੰਦਰ ਵਿਖੇ ਕਰਵਾਏ ਗਏ ਜਨਮ ਅਸ਼ਟਮੀ ਦੇ ਖ਼ੂਬਸੂਰਤ ਅਤੇ ਉਤਸ਼ਾਹਪੂਰਵਕ ਸਮਾਗਮਾਂ ਵਿਚ ਸ਼ਾਮਿਲ ਹੋਣਾ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਵਾਲਾ ਮੌਕਾ ਸੀ। ਇਸ ਮੌਕੇ ਉਨ੍ਹਾਂ ਨੇ ਮੰਦਰ ਵਿਚ ਪਹੁੰਚੇ ਸ਼ਰਧਾਲੂਆਂ ਅਤੇ ਸਥਾਨਕ ਹਿੰਦੂ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਦੀ ਸਾਂਝ ਲਈ ਜਾਣੇ ਜਾਂਦੇ ਸਲੋਹ ਵਿਚ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਥਾਨਕ ਭਾਈਚਾਰਿਆਂ ਨੂੰ ਇਕ-ਦੂਜੇ ਦੇ ਹੋਰ ਨੇੜੇ ਲਿਆਉਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਭੇਦ ਭਰੀ ਹਾਲਤ ’ਚ ਨੌਜਵਾਨ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਬਜ਼ੁਰਗਾਂ ਨਾਲ 25 ਕਰੋੜ ਡਾਲਰ ਦੀ ਠੱਗੀ ਦਾ ਮੁੱਖ ਮੁਲਜ਼ਮ ਜੇ.ਐੱਫ.ਕੇ. ਏਅਰਪੋਰਟ ’ਤੇ ਦਬੋਚਿਆ
Ad Position 24