ਮੈਲਬੌਰਨ, 6 ਸਤੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ‘ਗ੍ਰੈਜੂਏਟ ਡਿਪਲੋਮਾ ਆਫ਼ ਮੈਨੇਜਮੈਂਟ (ਲਰਨਿੰਗ)’ ਕੋਰਸ ਵਿਚ ਨਵੇਂ ਦਾਖ਼ਲਿਆਂ ’ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪਾਬੰਦੀ 5 ਅਕਤੂਬਰ 2026 ਤੋਂ ਲਾਗੂ ਹੋਵੇਗੀ।ਸਰਕਾਰ ਮੁਤਾਬਕ ਇਸ ਕੋਰਸ ਵਿਚ ਵਿਦਿਆਰਥੀਆਂ ਵਲੋਂ ਪੜ੍ਹਾਈ ਅੱਧ ਵਿਚਾਲੇ ਛੱਡਣ, ਹੋਰ ਕੋ ਰਸਾਂ ਵਿਚ ਤਬਦੀਲ ਹੋਣ ਅਤੇ ਵਿਦਿਆਰਥੀ ਵੀਜ਼ਾ ਪ੍ਰਣਾਲੀ ਦੀ ਗ਼ਲਤ ਵਰਤੋਂ ਨਾਲ ਜੁੜੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਕਾਰਨਾਂ ਕਰਕੇ ਸਰਕਾਰ ਨੇ ਕੋਰਸ ਵਿਚ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖ਼ਲੇ ਰੋਕਣ ਦਾ ਫ਼ੈਸਲਾ ਕੀਤਾ ਹੈ।ਹਾਲਾਂਕਿ, 5 ਅਕਤੂਬਰ ਤੋਂ ਪਹਿਲਾਂ ਕੋਰਸ ਸ਼ੁਰੂ ਕਰ ਚੁੱਕੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਦੀ ਇਜਾਜ਼ਤ ਹੋਵੇਗੀ। ਇਸ ਤਾਰੀਖ ਤੋਂ ਬਾਅਦ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਸ ਕੋਰਸ ਵਿਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਸਰਕਾਰ ਦੇ ਇਸ ਫ਼ੈਸਲੇ ਨਾਲ ਆਸਟ੍ਰੇਲੀਆ ਵਿਚ ਪੜ੍ਹਾਈ ਲਈ ਇਸ ਕੋਰਸ ਦੀ ਚੋਣ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਯੋਜਨਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਆਸਟ੍ਰੇਲੀਆ ਦੀਆਂ ਵੋਕੇਸ਼ਨਲ ਸੰਸਥਾਵਾਂ ’ ਚ ਗ੍ਰੈਜੂਏਟ ਡਿਪਲੋਮਾ ਕੋਰਸ ’ ਤੇ ਰੋਕ
ਮੈਲਬੌਰਨ, 6 ਸਤੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ‘ਗ੍ਰੈਜੂਏਟ ਡਿਪਲੋਮਾ ਆਫ਼ ਮੈਨੇਜਮੈਂਟ (ਲਰਨਿੰਗ)’ ਕੋਰਸ ਵਿਚ ਨਵੇਂ ਦਾਖ਼ਲਿਆਂ ’ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪਾਬੰਦੀ 5 ਅਕਤੂਬਰ 2026 ਤੋਂ ਲਾਗੂ ਹੋਵੇਗੀ।
ਅਜੀਤ ਡੈਸਕ
07-09-2026