ਵਰਮਾਂਟ ’ਚ ਧਮਾਕੇ ਨਾਲ ਘਰ ਤਬਾਹ- ਦੋ ਮੌਤਾਂ
ਨਿਊਯਾਰਕ, 7 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਵਰਮਾਂਟ ਸੂਬੇ ਦੇ ਗ੍ਰੈਨਵਿਲ ਕਸਬੇ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਵਰਮਾਂਟ ਸਟੇਟ ਪੁਲਿਸ ਅਨੁਸਾਰ ਸ਼ਾਮ ਕਰੀਬ 7:45 ਵਜੇ ਧਮਾਕੇ ਦੀ ਸੂਚਨਾ ਮਿਲੀ ਸੀ।
ਨਿਊਯਾਰਕ, 7 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕਾ ਦੇ ਵਰਮਾਂਟ ਸੂਬੇ ਦੇ ਗ੍ਰੈਨਵਿਲ ਕਸਬੇ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਵਰਮਾਂਟ ਸਟੇਟ ਪੁਲਿਸ ਅਨੁਸਾਰ ਸ਼ਾਮ ਕਰੀਬ 7:45 ਵਜੇ ਧਮਾਕੇ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੇ ਬਚਾਅ ਕਰਮਚਾਰੀਆਂ ਨੇ ਇਕ ਵਿਅਕਤੀ ਨੂੰ ਮ੍ਰਿਤਕ ਪਾਇਆ। ਇਕ ਔਰਤ ਨੂੰ ਰੈਂਡੋਲਫ਼ ਸਥਿਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਘਟਨਾ ਵਿਚ ਜ਼ਖ਼ਮੀ ਹੋਏ ਤਿੰਨ ਹੋਰ ਬਾਲਗਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਵਿਚੋਂ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਨਾਂਅ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਅਤੇ ਜਾਂਚ ਪੂਰੀ ਹੋਣ ਤੱਕ ਜਾਰੀ ਨਹੀਂ ਕੀਤੇ ਗਏ। ਮੁੱਢਲੀ ਜਾਂਚ ਵਿਚ ਧਮਾਕੇ ਪਿੱਛੇ ਕਿਸੇ ਸ਼ੱਕੀ ਗਤੀਵਿਧੀ ਦੇ ਸੰਕੇਤ ਨਹੀਂ ਮਿਲੇ।