08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਨੀਪੈਗ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵਿਨੀਪੈਗ, 7 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੁਸਾਇਟੀ ਆਫ ਮੈਨੀਟੋਬਾ ਅਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਿੱਖ ਸੰਗਤਾਂ ਤੋਂ ਇਲਾਵਾ ਮੈਨੀਟੋਬਾ ਦੇ ਮੁੱਖ ਮੰਤਰੀ ਵੈਬ ਕਿਨਉ ,ਮੰਤਰੀ ਮਿੰਟੂ ਸੰਧੂ ਅਤੇ ਵਿਧਾਇਕ ਦਲਜੀਤਪਾਲ ਸਿੰਘ ਬਰਾੜ ਨੇ ਨਗਰ ਕੀਰਤਨ ’ਚ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਐਬਟਸਫੋਰਡ ਵਿਖੇ ਸਜਾਏ ਨਗਰ ਕੀਰਤਨ ’ਚ ਸਜਾਈ ਪਾਲਕੀ ਦਾ ਸੁੰਦਰ ਦ੍ਰਿਸ਼। ਤਸਵੀਰ :  ਗਰੇਵਾਲ 08-09-2026
ਵਿਨੀਪੈਗ, 7 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੁਸਾਇਟੀ ਆਫ ਮੈਨੀਟੋਬਾ ਅਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਿੱਖ ਸੰਗਤਾਂ ਤੋਂ ਇਲਾਵਾ ਮੈਨੀਟੋਬਾ ਦੇ ਮੁੱਖ ਮੰਤਰੀ ਵੈਬ ਕਿਨਉ ,ਮੰਤਰੀ ਮਿੰਟੂ ਸੰਧੂ ਅਤੇ ਵਿਧਾਇਕ ਦਲਜੀਤਪਾਲ ਸਿੰਘ ਬਰਾੜ ਨੇ ਨਗਰ ਕੀਰਤਨ ’ਚ ਸ਼ਿਰਕਤ ਕੀਤੀ। ਨਗਰ ਕੀਰਤਨ ਵਿਚ ਸਿੱਖ ਮੋਟਰਸਾਈਕਲ ਕਲੱਬ ਦੇ ਨੌਜਵਾਨ ਅਤੇ ਰਵਾਇਤੀ ਬਾਣੇ ਵਿਚ ਸਜੇ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਬਰਾੜ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਸ਼ਹਿਰ ਦੇ ਮੈਮੋਰੀਅਲ ਪਾਰਕ ਵਿਖੇ ਧਾਰਮਿਕ ਦੀਵਾਨ ਵਿਚ ਰਾਗੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਮੈਨੀਟੋਬਾ ਦੇ ਮੁੱਖ ਮੰਤਰੀ ਵੈਬ ਕਿਨਉ ਨੇ ਪੰਜਾਬੀ ਭਾਈਚਾਰੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸਾਨੂੰ ਮਾਣ ਹੈ ਕਿ ਅਸੀਂ ਪੰਜਾਬੀਆਂ ਦੇ ਮਹਾਨ ਵਿਰਸੇ ਨੂੰ ਨੇੜਿਓਂ ਦੇਖ ਰਹੇ ਹਾਂ ਅਤੇ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰ ਰਹੇ ਹਾਂ। ਇਸ ਮੌਕੇ ਸ਼ੇਰ ਸਿੰਘ ਗਰੇਵਾਲ, ਦਲਜੀਤ ਸਿੰਘ ਚਾਨਾ, ਨਰੇਸ਼ ਸਰਮਾ,ਐਮ ਪੀ ਸਿੰਘ ,ਵਰਿੰਦਰਪਾਲ ਸਿੰਘ ਹੁੰਦਲ ਅਤੇ ਹੋਰ ਸ਼ਖਸੀਅ ਤਾਂ ਨੇ ਸ਼ਿਰਕਤ ਕੀਤੀ । ਐਬਟਸਫੋਰਡ ਵਿਖੇ ਸਜਾਇਆ ਨਗਰ ਕੀਰਤਨ ਐਬਟਸਫੋਰਡ, (ਗੁਰਦੀਪ ਸਿੰਘ ਗਰੇਵਾਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਇਆ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸਵੇਰੇ 11 ਵਜੇ ਆਰੰਭ ਹੋਇਆ। ਇਸ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਤੇ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਰਸਭਿੰਨਾ ਕੀਰਤਨ ਕਰ ਰਹੇ ਸਨ ਤੇ ਸਿੰਘ ਸਾਹਿਬ ਗਿਆਨੀ ਗੁਰਚਰਨ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ। ਨਗਰ ਕੀਰਤਨ ਮੌਕੇ ਕੈਨੇਡੀਅਨ ਜੰਮਪਲ ਬੱਚਿਆਂ ਦੇ ਗਤਕੇ ਦੇ ਜੌਹਰ ਵੇਖਣਯੋਗ ਸਨ। ਨਗਰ ਕੀਰਤਨ ਮੌਕੇ ਢਾਡੀ ਰਛਪਾਲ ਸਿੰਘ ਪਮਾਲ ਤੇ ਕਵੀਸ਼ਰ ਜੋਗਾ ਸਿੰਘ ਭਾਗੋਵਾਲ ਨੇ ਵੀ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਮੋਹਨ ਭਾਗਵਤ ਦੀ ਲੰਡਨ ਗੁਰਦੁਆਰੇ ਦੀ ਫੇਰੀ ’ਤੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਠਾਏ ਸਵਾਲ ਅਗਲੀ ਖ਼ਬਰ ਮਿਆਮੀ ਹਵਾਈ ਅੱਡੇ ’ ਤੇ ਐਮਾਜ਼ੋਨ ਦਾ ਕਾਰਗੋ ਜਹਾਜ਼ ਹਾਦਸਾਗ੍ਰਸਤ - ਪੰਜ ਮੌਤਾਂ
Ad Position 24