ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥਕ ਇਕੱਤਰਤਾ ਸ਼ਲਾਘਾਯੋਗ ਉਪਰਾਲਾ - ਵਰਲਡ ਸਿੱਖ ਪਾਰਲੀਮੈਂਟ
ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਸੰਸਥਾਵਾਂ ਤੇ ਸੁਹਿਰਦ ਗੁਰਸਿੱਖਾਂ ਨੂੰ ਪੰਥਕ ਮਸਲਿਆਂ ’ਤੇ ਇਕਜੁੱਟ ਹੋ ਕੇ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਬਰਲਿਨ, 9 ਸਤੰਬਰ (ਲਖਵਿੰਦਰ ਸਿੰਘ ਜਰਮਨੀ)-ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਪਾਲਾ ਨੇ ਜਰਮਨੀ ਵਿਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਸੰਸਥਾਵਾਂ ਅਤੇ ਸੁਹਿਰਦ ਗੁਰਸਿੱਖਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਕਰਵਾਈ ਜਾ ਰਹੀ ਪੰਥਕ ਇਕੱਤਰਤਾ ਦਾ ਸਵਾਗਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਅਨੁਸਾਰ ਇੱਕ ਸ਼ਲਾਘਾਯੋਗ ਉਪਰਾਲਾ ਕਰਾਰ ਦਿੱਤਾ ਹੈ। ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦਾ ਸਾਂਝੇ ਤੌਰ ’ਤੇ ਸਾਹਮਣਾ ਕਰਨ ਲਈ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਗੁਰਮਤਿ ਸਿਧਾਂਤਾਂ, ਪੰਥਕ ਏਕਤਾ ਅਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਸੰਸਥਾਵਾਂ ਤੇ ਸੁਹਿਰਦ ਗੁਰਸਿੱਖਾਂ ਨੂੰ ਪੰਥਕ ਮਸਲਿਆਂ ’ਤੇ ਇਕਜੁੱਟ ਹੋ ਕੇ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਬਰਲਿਨ, 9 ਸਤੰਬਰ (ਲਖਵਿੰਦਰ ਸਿੰਘ ਜਰਮਨੀ)-ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਪਾਲਾ ਨੇ ਜਰਮਨੀ ਵਿਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਸੰਸਥਾਵਾਂ ਅਤੇ ਸੁਹਿਰਦ ਗੁਰਸਿੱਖਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਕਰਵਾਈ ਜਾ ਰਹੀ ਪੰਥਕ ਇਕੱਤਰਤਾ ਦਾ ਸਵਾਗਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਅਨੁਸਾਰ ਇੱਕ ਸ਼ਲਾਘਾਯੋਗ ਉਪਰਾਲਾ ਕਰਾਰ ਦਿੱਤਾ ਹੈ। ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦਾ ਸਾਂਝੇ ਤੌਰ ’ਤੇ ਸਾਹਮਣਾ ਕਰਨ ਲਈ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਗੁਰਮਤਿ ਸਿਧਾਂਤਾਂ, ਪੰਥਕ ਏਕਤਾ ਅਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੀਆਂ ਧਾਰਮਿਕ ਅਤੇ ਪੰਥਕ ਸੰਸਥਾਵਾਂ ਹਨ, ਇਸ ਲਈ ਇਨ੍ਹਾਂ ਦੇ ਪ੍ਰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬ ਉੱਚਤਾ ਅਤੇ ਅਕਾਲ ਤਖ਼ਤ ਸਾਹਿਬ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਨੂੰ ਕੇਂਦਰ ਵਿੱਚ ਰੱਖਣਾ ਹਰੇਕ ਗੁਰਸਿੱਖ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਨਿਆਰੀ ਪਛਾਣ ਅਤੇ ਵਿਲੱਖਣ ਹੋਂਦ-ਹਸਤੀ ਨਾਲ ਜੁੜਿਆ ਅਹਿਮ ਪੰਥਕ ਮਸਲਾ ਹੈ। ਇਸ ਲਈ ਇਸ ਸਬੰਧੀ ਪੰਥਕ ਪੱਧਰ ’ਤੇ ਗੰਭੀਰ ਵਿਚਾਰ-ਵਟਾਂਦਰੇ, ਸੰਵਾਦ ਅਤੇ ਸਾਂਝੀ ਰਣਨੀਤੀ ਤਿਆਰ ਕਰਨ ਦੀ ਲੋੜ ਹੈ। ਵਰਲਡ ਸਿੱਖ ਪਾਰਲੀਮੈਂਟ ਨੇ ਜਰਮਨੀ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ, ਸਿੱਖ ਸੰਸਥਾਵਾਂ, ਪ੍ਰਚਾਰਕਾਂ ਅਤੇ ਸੁਹਿਰਦ ਗੁਰਸਿੱਖਾਂ ਨੂੰ ਅਪੀਲ ਕੀਤੀ ਕਿ ਉਹ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋਣ ਵਾਲੀ ਪੰਥਕ ਇਕੱਤਰਤਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਅਕਾਲ ਤਖ਼ਤ ਸਾਹਿਬ ਦੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ, ਮੂਲ ਨਾਨਕਸ਼ਾਹੀ ਕੈਲੰਡਰ ਅਤੇ ਪੰਥਕ ਏਕਤਾ ਵਰਗੇ ਅਹਿਮ ਮੁੱਦਿਆਂ ’ਤੇ ਸਾਂਝੀ ਆਵਾਜ਼ ਬੁਲੰਦ ਕੀਤੀ ਜਾਣੀ ਚਾਹੀਦੀ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਅਜਿਹੀਆਂ ਪੰਥਕ ਇਕੱਤਰਤਾਵਾਂ ਦਾ ਉਦੇਸ਼ ਸਿੱਖ ਪੰਥ ਦੇ ਸਿਧਾਂਤਾਂ, ਮਰਯਾਦਾ ਅਤੇ ਵਿਲੱਖਣ ਪੰਥਕ ਸਰੂਪ ਨੂੰ ਹੋਰ ਮਜ਼ਬੂਤ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਦੀ ਰੌਸ਼ਨੀ ਵਿੱਚ ਆਪਸੀ ਸੰਵਾਦ, ਸਹਿਮਤੀ ਅਤੇ ਸਾਂਝੇ ਫੈਸਲਿਆਂ ਰਾਹੀਂ ਹੀ ਜਰਮਨੀ ਸਮੇਤ ਵਿਸ਼ਵ ਭਰ ਵਿੱਚ ਸਿੱਖ ਪੰਥ ਦੀਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜਰਮਨੀ ਵਿੱਚ ਹੋਣ ਵਾਲੀ ਇਹ ਪੰਥਕ ਇਕੱਤਰਤਾ ਇੱਕ ਨਵੀਂ ਅਤੇ ਉਸਾਰੂ ਪੰਥਕ ਪਿਰਤ ਦੀ ਸ਼ੁਰੂਆਤ ਬਣੇਗੀ ਅਤੇ ਸਿੱਖ ਕੌਮ ਦੇ ਧਾਰਮਿਕ, ਇਤਿਹਾਸਕ ਅਤੇ ਪੰਥਕ ਮਸਲਿਆਂ ਸਬੰਧੀ ਆਪਸੀ ਸਹਿਯੋਗ, ਸੰਵਾਦ ਅਤੇ ਏਕਤਾ ਨੂੰ ਹੋਰ ਬਲ ਮਿਲੇਗਾ। ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਗੁਰਸਿੱਖਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਸਿੱਖ ਕੌਮ ਦੀ ਨਿਆਰੀ ਪੰਥਕ ਪਛਾਣ ਦੀ ਰਾਖੀ ਲਈ ਸਾਂਝੇ ਤੌਰ ’ਤੇ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ।