13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗਿਆਨੀ ਹਰਪ੍ਰੀਤ ਸਿੰਘ ਇੰਗਲੈਂਡ ਦੌਰੇ ’ਤੇ

ਲੰਡਨ, 12 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਇੰਗਲੈਂਡ ਦੇ ਦੋ ਦਿਨਾਂ ਦੌਰੇ ’ਤੇ ਆਏ ਹਨ। ‘ਅਜੀਤ’ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੰਡਨ, 12 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਇੰਗਲੈਂਡ ਦੇ ਦੋ ਦਿਨਾਂ ਦੌਰੇ ’ਤੇ ਆਏ ਹਨ। ‘ਅਜੀਤ’ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਇਸ ਮੌਕੇ ਕੋਈ ਵੀ ਰਾਜਸੀ ਗੱਲਬਾਤ ਨਹੀਂ ਕਰਨਗੇ, ਕਿਉਂਕਿ ਇਹ ਉਨ੍ਹਾਂ ਦਾ ਰਾਜਸੀ ਏਜੰਡੇ ਵਾਲਾ ਦੌਰਾ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਪ੍ਰਮਜੀਤ ਸਿੰਘ ਧਾਲੀਵਾਲ, ਦਿਆ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪਾਲ ਸਿੰਘ ਆਦਿ ਵੀ ਹਾਜ਼ਰ ਸਨ। ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੀ ਅਜੋਕੀ ਸਥਿਤੀ ਨੂੰ ਦੇਖਦਿਆਂ ਗਿਆਨੀ ਹਰਪ੍ਰੀਤ ਸਿੰਘ ਅਤੇ ਇਨ੍ਹਾਂ ਦੇ ਸਾਥੀਆਂ ਤੋਂ ਵਿਦੇਸ਼ਾਂ ਵਿਚ ਬੈਠੇ ਸਿੱਖਾਂ ਨੂੰ ਬਹੁਤ ਆਸਾਂ ਹਨ। ਵਿਦੇਸ਼ਾਂ ਵਿਚ ਬੈਠੇ ਸਿੱਖ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲੋਚਦੇ ਹਨ।
Ad Position 22
No active advertisement
ਪਿਛਲੀ ਖ਼ਬਰ 9/11 ਦੇ 25 ਸਾਲ: ਅਮਰੀਕਾ ਨੇ ਪੀੜਤਾਂ ਨੂੰ ਕੀਤਾ ਯਾਦ ਅਗਲੀ ਖ਼ਬਰ ਪਹਿਲਾ ਬਰਤਾਨਵੀ ਪੰਜਾਬੀ ਸੰਗੀਤਕ ਮੁਕਾਬਲਾ ਸੀਆ ਸ਼ਰਮਾ ਨੇ ਜਿੱਤਿਆ
Ad Position 24