ਡੇਰਾਵਾਦ ਨੂੰ ਛੱਡ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ-ਉਸਮਾਨਪੁਰ

ਸਿਆਟਲ, 15 ਸਤੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਕੀਰਤਨੀਏ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ ਵਾਲੇ ਅਤੇ ਭਾਈ ਰਵੇਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ਪੰਜਾਬੀ ਸਕੂਲ ਦੇ ਛੋਟੇ ਬੱਚਿਆਂ ਵਲੋਂ ਵੀ ਸ਼ਬਦ ਗਾਇਨ ਕੀਤਾ ਗਿਆ। ਗੁਰੂ ਘਰ ਦੀ ਕਮੇਟੀ ਦੇ ਪ੍ਰਧਾਨ ਅਤੇ ਸਿਆਟਲ ਦੇ ਧਨਾਢ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸੰਗਤਾਂ ਨੂੰ ਪਾਖੰਡੀ ਬਾਬਿਆਂ ਦੇ ਡੇਰਿਆਂ ਨੂੰ ਛੱਡ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਅਪੀਲ ਕੀਤੀ। ਇਸ ਮੌਕੇ ਸੰਗਤਾਂ ਦਾ ਭਾਰੀ ਇਕੱਠ ਸੀ ਅਤੇ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਸਿਆਟਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਡੇਰਾਵਾਦ ਨੂੰ ਛੱਡ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ-ਉਸਮਾਨਪੁਰ ਸਿਆਟਲ, 15 ਸਤੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਕੀਰਤਨੀਏ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ ਵਾਲੇ ਅਤੇ ਭਾਈ ਰਵੇਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।
ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬਲਬੀਰ ਸਿੰਘ ਉਸਮਾਨਪੁਰ।
ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਵਿਖੇ ਕੀਰਤਨ ਕਰਦਾ ਹੋਇਆ ਭਾਈ ਸੋਹਨ ਸਿੰਘ ਅਰਸ਼ ਚੰਡੀਗੜ੍ਹ ਵਾਲਿਆਂ ਦਾ ਜਥਾ । ਤਸਵੀਰਾਂ : ਪ੍ਰੀਤ ਸਿਆਟਲ
16-09-2026