21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਵਿਨੀਪੈਗ ਵਿਖੇ ਗੁਰਮਤਿ ਸਮਾਗਮ

ਵਿਨੀਪੈਗ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਸ੍ਰੰਪਰਦਾ ਦੇ ਮੌਜੂਦਾ ਮੁੱਖੀ ਬਾਬਾ ਸੁੱਖਾ ਸਿੰਘ, ਜੋ ਸਿੱਖੀ ਦੇ ਪ੍ਰਚਾਰ ਲਈ ਕੈਨੇਡਾ ਦੇ ਦੌਰੇ ’ਤੇ ਆਏ ਹੋਏ ਹਨ। ਇਸੇ ਕੜੀ ਤਹਿਤ ਅੱਜ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਦਾ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਖੇ ਵੱਖ-ਵੱਖ ਜਗ੍ਹਾ ’ਤੇ ਹੋਏ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 21-09-2026
ਵਿਨੀਪੈਗ, 20 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਸ੍ਰੰਪਰਦਾ ਦੇ ਮੌਜੂਦਾ ਮੁੱਖੀ ਬਾਬਾ ਸੁੱਖਾ ਸਿੰਘ, ਜੋ ਸਿੱਖੀ ਦੇ ਪ੍ਰਚਾਰ ਲਈ ਕੈਨੇਡਾ ਦੇ ਦੌਰੇ ’ਤੇ ਆਏ ਹੋਏ ਹਨ। ਇਸੇ ਕੜੀ ਤਹਿਤ ਅੱਜ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਦਾ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਖੇ ਵੱਖ-ਵੱਖ ਜਗ੍ਹਾ ’ਤੇ ਹੋਏ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ।ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਯਤਨ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਕੈਨੇਡਾ ਦੇ ਵੱਖ ਵੱਖ-ਵੱਖ ਸ਼ਹਿਰਾਂ ਵਿਚ ਸੰਗਤਾਂ ਵਲੋਂ ਗੁਰਮਤਿ ਸਮਾਗਮਾਂ ਦੇ ਪ੍ਰੋਗਰਾਮ ਉਲੀਕੇ ਗਏ।ਦੱਸਣਯੋਗ ਹੈ ਕਿ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਲੋਂ ਪੰਜਾਬ ਅਤੇ ਭਾਰਤ ਦੇ ਹੋਰ ਸੂਬਿਆਂ ਵਿਚ ਧਾਰਮਿਕ ਸਥਾਨਾਂ ਦੀ ਸੇਵਾਵਾਂ ਤੋ ਇਲਾਵਾ ਕਈ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ ।ਇਸ ਮੌਕੇ ਭਾਈ ਗੁਲਾਬ ਸਿੰਘ, ਪਵਨੀਤ ਕੌਰ, ਮਨਪ੍ਰੀਤ ਸਿੰਘ,ਭਾਈ ਦੁਰਲਾਭ ਸਿੰਘ,ਸਮਰ ਇਕਬਾਲ ਸੇਖੋਂ ਤੇ ਹੋਰ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰੰਗਮੰਚ, ਸਾਹਿਤ ਅਤੇ ਸੰਗੀਤ ਪ੍ਰੇਮੀਆਂ ਵਲੋਂ ਰੂਬਰੂ ਸਮਾਗਮ ਅਗਲੀ ਖ਼ਬਰ ਬੱਚਿਆਂ ਦੇ ਕੈਂਸਰ ਖ਼ਿਲਾਫ਼ 600 ਕਿਲੋਮੀਟਰ ਸਾਈਕਲ ਯਾਤਰਾ ਮੁਕੰਮਲ 19 ਪੁਲਿਸ ਤੇ ਐਮਰਜੈਂਸੀ ਕਰਮਚਾਰੀਆਂ ਨੇ ਦਿਖਾਈ ਏਕਤ...
Ad Position 24