ਇੰਗਲੈਂਡ ਵਿਚ ਸਿੱਖ ਹੱਕਾਂ ਤੇ ਦਸਤਾਰ ਲਈ ਇਤਿਹਾਸਕ ਸੰਘਰਸ਼ ਦੀ 50 ਵੀਂ ਵਰ੍ਹੇਗੰਢ ਮੌਕੇ ਮੋਟਰਸਾਈਕਲ ਰੈਲੀ
ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਦਸਤਾਰਧਾਰੀ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਪਹਿਨਣ ਤੋਂ ਕਾਨੂੰਨੀ ਛੋਟ ਮਿਲਣ ਦੀ 50ਵੀਂ ਵਰ੍ਹੇਗੰਢ ਮੌਕੇ ਮਾਨਚੈਸਟਰ ਵਿਖੇ ਸਿੱਖ ਮੋਟਰਸਾਈਕਲ ਸਵਾਰਾਂ ਵਲੋਂ ਵਿਸ਼ੇਸ਼ ਰੈਲੀ ਕਰਵਾਈ ਗਈ। ਇਸ ਰੈਲੀ ਦੌਰਾਨ ਸਿੱਖਾਂ ਦੇ ਧਾਰਮਿਕ ਹੱਕਾਂ ਲਈ ਸੰਘਰਸ਼ ਕਰਨ ਵਾਲੇ ਗਿਆਨੀ ਸੁੰਦਰ ਸਿੰਘ ਸਾਗਰ ਨੂੰ ਯਾਦ ਕੀਤਾ ਗਿਆ।
ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਵਿਚ ਦਸਤਾਰਧਾਰੀ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਪਹਿਨਣ ਤੋਂ ਕਾਨੂੰਨੀ ਛੋਟ ਮਿਲਣ ਦੀ 50ਵੀਂ ਵਰ੍ਹੇਗੰਢ ਮੌਕੇ ਮਾਨਚੈਸਟਰ ਵਿਖੇ ਸਿੱਖ ਮੋਟਰਸਾਈਕਲ ਸਵਾਰਾਂ ਵਲੋਂ ਵਿਸ਼ੇਸ਼ ਰੈਲੀ ਕਰਵਾਈ ਗਈ।ਇਸ ਰੈਲੀ ਦੌਰਾਨ ਸਿੱਖਾਂ ਦੇ ਧਾਰਮਿਕ ਹੱਕਾਂ ਲਈ ਸੰਘਰਸ਼ ਕਰਨ ਵਾਲੇ ਗਿਆਨੀ ਸੁੰਦਰ ਸਿੰਘ ਸਾਗਰ ਨੂੰ ਯਾਦ ਕੀਤਾ ਗਿਆ। ਉਨ੍ਹਾਂ ਨੇ 1976 ਵਿਚ ਦਸਤਾਰ ਪਹਿਨ ਕੇ ਬਿਨਾਂ ਹੈਲਮਟ ਮੋਪੇਡ ਚਲਾਉਣ ਕਾਰਨ ਲੱਗੇ ਜੁਰਮਾਨੇ ਦਾ ਵਿਰੋਧ ਕੀਤਾ ਸੀ ਅਤੇ ਆਪਣੇ ਧਾਰਮਿਕ ਹੱਕਾਂ ਦੀ ਰਾਖੀ ਲਈ ਜੇਲ੍ਹ ਵੀ ਕੱਟੀ ਸੀ।ਇਸ ਇਤਿਹਾਸਕ ਸੰਘਰਸ਼ ਦੇ ਨਤੀਜੇ ਵਜੋਂ ਬਰਤਾਨੀਆ ਵਿਚ ਦਸਤਾਰਧਾਰੀ ਸਿੱਖਾਂ ਨੂੰ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਪਹਿਨਣ ਤੋਂ ਕਾਨੂੰਨੀ ਛੋਟ ਮਿਲੀ। ਸਿੱਖ ਮੋਟਰਸਾਈਕਲ ਕਲੱਬ ਯੂ.ਕੇ. ਦੇ ਸੰਸਥਾਪਕ ਕੁਲਵੰਤ ਸਿੰਘ ਨੇ ਕਿਹਾ ਕਿ ਕਰਵਾਈ ਗਈ ਇਸ ਰੈਲੀ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਧਾਰਮਿਕ ਪਛਾਣ ਅਤੇ ਹੱਕਾਂ ਲਈ ਕੀਤੇ ਸੰਘਰਸ਼ ਤੋਂ ਜਾਣੂ ਕਰਵਾਉਣ ਦਾ ਸੁਨੇਹਾ ਦੇਣਾ ਸੀ।