24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਸਰੀ ਦੇ ਬਾਹਰਵਾਰ ਮੋਰਚਾ

ਵੈਨਕੂਵਰ, 24 ਸਤੰਬਰ (ਮਲਕੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਸਤਿਕਾਰ ਤੇ ਮਰਿਆਦਾ ਨਾਲ ਸਬੰਧਤ ਪ੍ਰਬੰਧਾਂ ਨੂੰ ਲੈ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂਆਂ ਤੇ ਮੈਂਬਰਾਂ ਵੱਲੋਂ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਬਾਹਰਵਾਰ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਕਮੇਟੀ ਦੇ ਆਗੂਆਂ ਭਾਈ ਕੁਲਦੀਪ ਸਿੰਘ ਸੇਖੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਸਰੂਪ ਸਿੰਘ ਅਤੇ ਭਾਈ ਸੁਰਿੰਦਰ ਪਾਲ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਜਾਣ ਲਈ ਵਰਤੇ ਜਾਣ ਵਾਲੇ ਵਾਹਨਾਂ ਵਿਚ ਗੁਰਮਰਿਆਦਾ ਅਨੁਸਾਰ ਪ੍ਰਬੰਧ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਵੈਨਕੂਵਰ, 24 ਸਤੰਬਰ (ਮਲਕੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਸਤਿਕਾਰ ਤੇ ਮਰਿਆਦਾ ਨਾਲ ਸਬੰਧਤ ਪ੍ਰਬੰਧਾਂ ਨੂੰ ਲੈ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂਆਂ ਤੇ ਮੈਂਬਰਾਂ ਵੱਲੋਂ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਬਾਹਰਵਾਰ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਕਮੇਟੀ ਦੇ ਆਗੂਆਂ ਭਾਈ ਕੁਲਦੀਪ ਸਿੰਘ ਸੇਖੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਸਰੂਪ ਸਿੰਘ ਅਤੇ ਭਾਈ ਸੁਰਿੰਦਰ ਪਾਲ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਜਾਣ ਲਈ ਵਰਤੇ ਜਾਣ ਵਾਲੇ ਵਾਹਨਾਂ ਵਿਚ ਗੁਰਮਰਿਆਦਾ ਅਨੁਸਾਰ ਪ੍ਰਬੰਧ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ। ਉਨਾਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਬੰਧਕਾਂ ਨੂੰ ਸਵਾਲ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਵਾਹਨ ਨੂੰ ਪਹਿਲਾਂ ਢੰਗ ਨਾਲ ਚੈੱਕ ਕਿਉਂ ਨਹੀਂ ਕੀਤਾ ਗਿਆ? ਉਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਮਕਸਦ ਕਿਸੇ ਵਿਅਕਤੀ ਵਿਸ਼ੇਸ਼ ਨਾਲ ਵਿਵਾਦ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਆਵਾਜਾਈ ਪੂਰੇ ਸਤਿਕਾਰ ਅਤੇ ਮਰਿਆਦਾ ਨਾਲ ਹੋਵੇ। ਉਨ੍ਹਾਂ ਅਨੁਸਾਰ ਅਜਿਹੇ ਮੁੱਦੇ ਪਹਿਲਾਂ ਵੀ ਪ੍ਰਬੰਧਕਾਂ ਦੇ ਧਿਆਨ ਵਿੱਚ ਸ਼ਾਂਤਮਈ ਢੰਗ ਨਾਲ ਲਿਆਂਦੇ ਗਏ ਹਨ। ਇਸੇ ਦੌਰਾਨ ਉਨਾਂ ਨੇ ਇਹ ਸਵਾਲ ਵੀ ਉਠਾਇਆ ਗਿਆ ਕਿ ਜੇਕਰ ਸਰੂਪਾਂ ਦੀ ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਸਕਦੇ ਹਨ ਤਾਂ ਛੋਟੀ ਦੂਰੀ ਲਈ ਵੀ ਪਾਲਕੀ ਸਾਹਿਬ ਜਾਂ ਮਰਿਆਦਾ ਅਨੁਸਾਰ ਹੋਰ ਢੁੱਕਵੇਂ ਪ੍ਰਬੰਧ ਕਿਉਂ ਨਹੀਂ ਕੀਤੇ ਜਾਂਦੇ? ਗੱਲਬਾਤ ਦੌਰਾਨ ਉਨਾਂ ਨੇ ਇਹ ਮੰਗ ਵੀ ਦੁਹਰਾਈ ਕਿ ਸ੍ਰੀ ਗੁਰੂ ਗੁਰਦੁਆਰਾ ਸਿੰਘ ਸਭਾ ਸਰੀ ਵਿਖੇ ਮੰਗਵਾਏ ਗਏ ਸਾਰੇ ਪਾਵਨ ਸਰੂਪਾਂ ਦੀ ਕੁੱਲ ਗਿਣਤੀ, ਵੰਡ, ਕਿਹੜੇ ਗੁਰਦੁਆਰਾ ਸਾਹਿਬਾਂ ਜਾਂ ਸਥਾਨਾਂ ਨੂੰ ਸਰੂਪ ਦਿੱਤੇ ਗਏ? ਅਤੇ ਇਸ ਸਮੇਂ ਬਾਕੀ ਸਰੂਪ ਕਿੱਥੇ ਹਨ?, ਇਸ ਸਬੰਧੀ ਪੂਰੀ ਜਾਣਕਾਰੀ ਸੰਗਤ ਦੇ ਸਾਹਮਣੇ ਰੱਖੀ ਜਾਵੇ। ਦੂਜੇ ਪਾਸੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਬੰਧਕੀ ਕਮੇਟੀ ਵੱਲੋਂ ਜਾਰੀ ਕੀਤੇ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਟੋਰਾਂਟੋ ਤੋਂ ਪਾਵਨ ਸਰੂਪ ਪ੍ਰਾਪਤ ਕਰਨ ਲਈ ਇਥੇ ਪਹੁੰਚੇ ਕੁਝ ਸਿੰਘਾਂ ਦੇ ਵਾਹਨਾਂ ਵਿੱਚ ਗੁਰਮਰਿਆਦਾ ਅਨੁਸਾਰ ਪ੍ਰਬੰਧ ਨਾ ਹੋਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਉਨਾਂ ਦੇ ਸਪੁਰਦ ਨਹੀਂ ਕੀਤੇ ਗਏ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਕਾਰਨ ਸੰਗਤਾਂ ਦੇ ਮਨਾਂ ਨੂੰ ਪੁੱਜੀ ਠੇਸ ਪ੍ਰਤੀ ਖਿਮਾ ਮੰਗੀ ਗਈ ਹੈ
Ad Position 22
No active advertisement
ਪਿਛਲੀ ਖ਼ਬਰ 40 ਸਾਲਾਂ ਤੱਕ ਲੁਕੀ ਰਹੀ ਬਰਤਾਨੀਆ ਦੀ 1934 ਮਾਡਲ ਦੀ ਕਰਾਸਲੇ ਸਟ੍ਰੀਮਲਾਈਨ ਕਾਰ 62000 ਪੌਂਡ ਦੀ ਨਿਲਾਮ ਅਗਲੀ ਖ਼ਬਰ ਸਕਾਟਲੈਂਡ ਵਿਚ ਮਨੁੱਖੀ ਤਸਕਰੀ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਕਾਰਵਾਈ , 36 ਗ੍ਰਿਫ਼ਤਾਰ
Ad Position 24